ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਅਯੁੱਧਿਆ ਜ਼ਮੀਨ ਵਿਵਾਦ: ਇਕ ਧਿਰ ਜਲਦੀ ਸੁਣਵਾਈ ਲਈ ਸੁਪਰੀਮ ਕੋਰਟ ਪੁੱਜੀ

Posted On July - 10 - 2019

ਨਵੀਂ ਦਿੱਲੀ, 9 ਜੁਲਾਈ
ਅਯੁੱਧਿਆ ਵਿੱਚ ਰਾਜ ਜਨਮਭੂਮੀ-ਬਾਬਰੀ ਮਸਜਿਦ ਜ਼ਮੀਨ ਵਿਵਾਦ ਨਾਲ ਸਬੰਧਤ ਅਸਲ ਧਿਰਾਂ ਵਿੱਚੋਂ ਇਕ ਪਟੀਸ਼ਨਰ ਨੇ ਅੱਜ ਸੁਪਰੀਮ ਕੋਰਟ ਵੱਲ ਰੁਖ਼ ਕਰਦਿਆਂ ਕੇਸ ਦੀ ਸੁਣਵਾਈ ਥੋੜ੍ਹਾਂ ਪਹਿਲਾਂ ਕੀਤੇ ਜਾਣ ਦੀ ਮੰਗ ਕੀਤੀ ਹੈ। ਪਟੀਸ਼ਨਰ ਗੋਪਾਲ ਸਿੰਘ ਵਿਸ਼ਾਰਦ ਵੱਲੋਂ ਪੇਸ਼ ਸੀਨੀਅਰ ਵਕੀਲ ਪੀ.ਐੱਸ. ਨਰਸਿਮ੍ਹਾ ਨੇ ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਕਿ ਸੰਵਿਧਾਨਕ ਬੈਂਚ ਵੱਲੋਂ ਕੇਸ (ਦੋਸਤਾਨਾ ਹੱਲ ਲਈ) ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਐੱਫ.ਐੱਮ. ਆਈ. ਕਲੀਫੁੱਲ੍ਹਾ ਦੀ ਅਗਵਾਈ ਵਾਲੀ ਸਾਲਸਾਂ ਦੀ ਤਿੰਨ ਮੈਂਬਰੀ ਕਮੇਟੀ ਨੂੰ ਸੌਂਪੇ ਜਾਣ ਦੇ ਬਾਵਜੂਦ, ਇਸ ਕੇਸ ਵਿੱਚ ਅਜੇ ਤਕ ਕੁਝ ਨਹੀਂ ਹੋਇਆ। ਪਟੀਸ਼ਨਰ ਨੇ ਕਿਹਾ ਕਿ ਕੇਸ ਜ਼ਰੂਰੀ ਸੁਣਵਾਈ ਲਈ ਫੌਰੀ ਸੂਚੀਬੰਦ ਕੀਤੇ ਜਾਣ ਦੀ ਲੋੜ ਹੈ। ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਾਲਸਾਂ ਦੇ ਪੈਨਲ ਨੂੰ 15 ਅਗਸਤ ਤਕ ਕੋਈ ਦੋਸਤਾਨਾ ਹੱਲ ਕੱਢਣ ਦੀ ਤਾਕੀਦ ਕੀਤੀ ਹੋਈ ਹੈ। -ਪੀਟੀਆਈ


Comments Off on ਅਯੁੱਧਿਆ ਜ਼ਮੀਨ ਵਿਵਾਦ: ਇਕ ਧਿਰ ਜਲਦੀ ਸੁਣਵਾਈ ਲਈ ਸੁਪਰੀਮ ਕੋਰਟ ਪੁੱਜੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.