ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਅਸੁਰੱਖਿਅਤ ਐਲਾਨੀ ਇਮਾਰਤ ’ਚ ਪੜ੍ਹ ਰਿਹੈ ਦੇਸ਼ ਦਾ ਸੁਨਹਿਰਾ ਭਵਿੱਖ

Posted On July - 11 - 2019

ਮਹਿੰਦਰ ਸਿੰਘ ਰੱਤੀਆਂ
ਮੋਗਾ, 10 ਜੁਲਾਈ

ਮੰਡੀਰਾਂ ਵਾਲਾ ਸਕੂਲ ਵਿੱਚ ਇੱਕ ਜਮਾਤ ਦੀ ਛੱਤ ਵਿੱਚ ਪਏ ਮਘੋਰੇ।

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦੇ ਦਾਅਵੇ ਕਰ ਰਹੀ ਹੈ, ਉਥੇ ਦੂਜੇ ਪਾਸੇ ਸਰਕਾਰੀ ਸਕੂਲਾਂ ਦੀਆਂ ਖਸਤਾ ਹਾਲਤ ਇਮਾਰਤਾਂ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਫੂਕ ਕੱਢ ਰਹੀਆਂ ਹਨ। ਬਲਾਕ ਮੋਗਾ-2 ਅਧੀਨ ਸਰਕਾਰੀ ਮਿਡਲ ਸਕੂਲ, ਮੰਡੀਰਾਂ ਵਾਲਾ ਪੁਰਾਣਾ ਦੀ ਖਸਤਾ ਇਮਾਰਤ ਨੂੰ ਤਿੰਨ ਸਾਲ ਅਸੁਰੱਖਿਅਤ ਕਰਾਰ ਦਿੱਤਾ ਗਿਆ ਸੀ ਵਿਭਾਗੀ ਉੱਚ ਅਧਿਕਾਰੀਆਂ ਨੂੰ ਚਿੱਠੀ ਪੱਤਰ ਦੇ ਬਾਵਜੂਦ ਹੁਣ ਤੱਕ ਸਰਕਾਰ ਨੇ ਕੋਈ ਸਾਰ ਨਹੀਂ ਲਈ।
ਸਕੂਲ ਇੰਚਾਰਜ ਗੁਰਿੰਦਰਜੀਤ ਕੌਰ ਨੇ ਦੱਸਿਆ ਕਿ 2 ਨਵੰਬਰ 2016 ਨੂੰ ਲੋਕ ਨਿਰਮਾਣ ਵਿਭਾਗ ਨੇ ਸਕੂਲ ਦੀ ਇਮਾਰਤ ਨੂੰ ਅਸੁਰੱਖਿਅਤ ਕਰਾਰ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਮਾਰਤ ਅਸੁਰੱਖਿਅਤ ਹੋਣ ਕਰਕੇ ਗਰਮੀ-ਸਰਦੀ ’ਚ ਜਮਾਤਾਂ ਬਾਹਰ ਨੀਲੇ ਆਕਾਸ਼ ਹੇਠ ਹੀ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਚਿੱਠੀ ਪੱਤਰ ਕੀਤਾ ਜਾ ਰਿਹਾ ਹੈ। ਇਸ ਸਕੂਲ ਵਿੱਚ 6ਵੀਂ ਤੋਂ 8ਵੀਂ ਜਮਾਤ ਤੱਕ ਤਕਰੀਬਨ 67 ਵਿਦਿਆਰਥੀ ਹਨ। ਸਕੂਲ ਵਿੱਚ ਅਧਿਆਪਕਾਂ ਦੀ ਵੀ ਘਾਟ ਹੈ ਅਤੇ ਪੰਚਾਇਤ ਦੇ ਸਹਿਯੋਗ ਨਾਲ ਕਾਮਰਸ ਵਿਸ਼ੇ ਨਾਲ ਬਾਰ੍ਹਵੀਂ ਪਾਸ ਲੜਕੀ ਇਨ੍ਹਾਂ ਬੱਚਿਆਂ ਨੂੰ ਸਾਇੰਸ ਦਾ ਵਿਸ਼ਾ ਪੜ੍ਹਾ ਰਹੀ ਹੈ। ਇਸ ਤੋਂ ਇਲਾਵਾ ਹਿੰਦੀ ਅਧਿਆਪਕ ਆਪਣੇ ਵਿਸ਼ੇ ਦੇ ਨਾਲ ਹਿਸਾਬ ਦਾ ਵਿਸ਼ਾ ਪੜ੍ਹਾ ਰਿਹਾ ਹੈ। ਅਚਾਨਕ ਮੀਂਹ ਆਉਣ ਕਾਰਨ ਦੋ ਜਮਾਤਾਂ ਕੰਪਿਊਟਰ ਲੈਬ ਵਿੱਚ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਡਰ ਦੇ ਸਾਏ ਹੇਠ ਇੱਕ ਜਮਾਤ ਬਾਹਰ ਵਰਾਂਡੇ ਵਿੱਚ ਲਗਾਈ ਜਾਂਦੀ ਹੈ।
ਇਸ ਮੌਕੇ ਮਲਕੀਤ ਸਿੰਘ ਪੰਚ ਨੇ ਦੱਸਿਆ ਕਿ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲ ਵੀ ਸਕੂਲ ਦੀ ਖਸਤਾ ਇਮਾਰਤ ਦਾ ਕਈ ਵਾਰ ਮੁੱਦਾ ਉਠਾਇਆ ਗਿਆ ਪਰ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਸਰਕਾਰ ਤੋਂ ਉਮੀਦ ਸੀ ਪਰ ਇਸ ਸਰਕਾਰ ਦੇ ਵੀ ਢਾਈ ਸਾਲ ਲੰਘ ਜਾਣ ਮਗਰੋਂ ਵੀ ਸਕੂਲ ਨੂੰ ਕੋਈ ਗਰਾਂਟ ਨਸੀਬ ਨਹੀਂ ਹੋਈ।
ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਦੀਪ ਸ਼ਰਮਾਂ ਨੇ ਸਕੂਲ ਦੀ ਅਸੁਰੱਖਿਅਤ ਇਮਾਰਤ ਦੀ ਗੱਲ ਧਿਆਨ ਵਿੱਚ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਵਿਭਾਗ ਦੇ ਮੁੱਖ ਦਫ਼ਤਰ ਤੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਵੀ ਮਾਮਲਾ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਕੂਲ ਦੇ ਬੱਚਿਆਂ ਤੋਂ ਇੱਕ ਕਮਰਾ ਖਾਲੀ ਕਰਵਾ ਕੇ ਮਿਡਲ ਸਕੂਲ ਨੂੰ ਦਿੱਤਾ ਗਿਆ ਹੈ। ਉਨ੍ਹਾਂ ਅਧਿਆਪਕਾਂ ਦੀ ਘਾਟ ਬਾਰੇ ਕਿਹਾ ਇਹ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ।

 


Comments Off on ਅਸੁਰੱਖਿਅਤ ਐਲਾਨੀ ਇਮਾਰਤ ’ਚ ਪੜ੍ਹ ਰਿਹੈ ਦੇਸ਼ ਦਾ ਸੁਨਹਿਰਾ ਭਵਿੱਖ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.