ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਆਂਗਣਵਾੜੀ ਤੇ ਮੰਦਰ ਕੋਲ ਖੁੱਲ੍ਹੇ ਠੇਕੇ ਵਿਰੁੱਧ ਰੋਸ

Posted On July - 11 - 2019

ਆਂਗਣਵਾੜੀ ਸੈਂਟਰ ਅਤੇ ਮੰਦਰ ਦੇ ਨਜ਼ਦੀਕ ਖੁੱਲ੍ਹੇ ਸ਼ਰਾਬ ਦੇ ਠੇਕੇ ਵਿਰੁੱਧ ਰੋਸ ਪ੍ਰਗਟਾਉਂਦੇ ਹੋਏ ਪਿੰਡ ਵਾਸੀ।

ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 10 ਜੁਲਾਈ
ਪਿੰਡ ਫਕਰਸਰ ਵਿੱਚ ਆਂਗਣਵਾੜੀ ਸੈਂਟਰ ਅਤੇ ਬਾਬਾ ਬਾਲਮੀਕਿ ਮੰਦਰ ਦੇ ਨਾਲ ਖੁੱਲ੍ਹੇ ਠੇਕੇ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਰੋਸ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ, ਕਾਲਜ ਜਾਂ ਧਾਰਮਿਕ ਸੰਸਥਾਵਾਂ ਦੇ ਨੇੜੇ ਠੇਕਾ ਨਹੀਂ ਹੋਣਾ ਚਾਹੀਦਾ, ਪਰ ਪਿੰਡ ਵਿੱਚ ਖੁੱਲ੍ਹੇ ਇਸ ਠੇਕੇ ਕਰਕੇ ਲੋਕਾਂ ਵਿੱਚ ਭਾਰੀ ਰੋਸ ਹੋਣਾ ਸੁਭਾਵਿਕ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਆਗੂ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਰਪੰਚ ਕੌਰ ਸਿੰਘ ਭੁੱਲਰ ਦੀ ਅਗਵਾਈ ਵਿਚ ਪਿੰਡ ਦੀ ਪੰਚਾਇਤ ਵੱਲੋਂ ਸ਼ਰਾਬ ਦੇ ਠੇਕੇ ਨੂੰ ਇਸ ਜਗ੍ਹਾ ਤੋਂ ਪਾਸੇ ਕਰਕੇ ਪਿੰਡ ਤੋਂ ਬਾਹਰ ਕੱਢਣ ਲਈ ਮਤਾ ਵੀ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਅਪਰੈਲ ਮਹੀਨੇ ਇਸ ਸਬੰਧੀ ਪੰਚਾਇਤ ਐਸ.ਡੀ.ਐਮ. ਗਿੱਦੜਬਾਹਾ ਨੂੰ ਵੀ ਮਿਲੀ ਸੀ ਅਤੇ ਠੇਕਾ ਪਾਸੇ ਕਰਵਾਉਣ ਲਈ ਮੰਗ ਪੱਤਰ ਦਿੱਤਾ ਸੀ ਅਤੇ ਹੁਣ ਪਿੰਡ ਦੀ ਪੰਚਾਇਤ ਨੇ ਇਹ ਮਸਲਾ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਧਿਆਨ ਵਿਚ ਲਿਆ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਹੈ ਅਤੇ ਜਲਦੀ ਹੀ ਠੇਕਾ ਇਸ ਜਗ੍ਹਾ ਤੋਂ ਪਾਸੇ ਕਰਵਾਉਣ ਦਾ ਭਰੋਸਾ ਦਿੱਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇ ਹੁਣ ਵੀ ਠੇਕਾ ਨਾ ਚੁੱਕਿਆ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨਗੇ। ਜਦੋਂ ਇਸ ਸਬੰਧੀ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਜਸਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਠੇਕੇਦਾਰ ਅਤੇ ਪਿੰਡ ਦੀ ਪੰਚਾਇਤ ਨਾਲ ਗੱਲਬਾਤ ਹੋ ਗਈ ਹੈ ਅਤੇ 25 ਜੁਲਾਈ ਤੋਂ ਬਾਅਦ ਠੇਕੇ ਦੀ ਜਗ੍ਹਾ ਬਦਲ ਦਿੱਤੀ ਜਾਵੇਗੀ।


Comments Off on ਆਂਗਣਵਾੜੀ ਤੇ ਮੰਦਰ ਕੋਲ ਖੁੱਲ੍ਹੇ ਠੇਕੇ ਵਿਰੁੱਧ ਰੋਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.