ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਆਂਗਣਵਾੜੀ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

Posted On July - 11 - 2019

ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਕਰਦੀਆਂ ਹੋਈਆਂ ਆਂਗਨਵਾੜੀ ਮੁਲਾਜ਼ਮਾਂ ਅਤੇ ਹੈਲਪਰਾਂ| -ਫੋਟੋ: ਗੁਰਬਖਸ਼ਪੁਰੀ

ਪੱਤਰ ਪੇ੍ਰਕ
ਤਰਨ ਤਾਰਨ, 10 ਜੁਲਾਈ
ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਰਾਸ਼ਟਰੀ ਪੱਧਰ ਦੇ ‘ਮੰਗ ਦਿਵਸ’ ਮੌਕੇ ਅੱਜ ਇਥੇ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਅਨੂਪ ਕੌਰ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰ ਦਾ ਧਰਨਾ ਦੇ ਕੇ ਅਧਿਕਾਰੀਆਂ ਨੂੰ ਇਕ ਮੰਗ ਪੱਤਰ ਦਿੱਤਾ ਗਿਆ| ਧਰਨੇ ਵਿਚ ਜ਼ਿਲ੍ਹਾ ਭਰ ਦੀਆਂ ਆਂਗਨਵਾੜੀ ਮੁਲਾਜ਼ਮਾਂ ਅਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ| ਧਰਨਾਕਾਰੀਆਂ ਨੂੰ ਅਨੂਪ ਕੌਰ ਦੇ ਇਲਾਵਾ ਜਥੇਬੰਦੀ ਦੀ ਆਗੂ ਬੇਅੰਤ ਕੌਰ, ਵੀਰ ਕੌਰ ਆਸਲ, ਰਣਜੀਤ ਕੌਰ ਬਾਠ, ਕੁਲਵਿੰਦਰ ਕੌਰ, ਹਰਵਿੰਦਰ ਕੌਰ, ਜਸਪਾਲ ਕੌਰ ਵਲਟੋਹਾ, ਗੁਰਮੀਤ ਕੌਰ ਕੰਗ ਨੇ ਸੰਬੋਧਨ ਕੀਤਾ| ਆਗੂਆਂ ਆਈਸੀਡੀਐਸ ਨੂੰ ਇਕ ਵਿਭਾਗ ਬਣਾਉਣ ਦੀ ਮੰਗ ਕੀਤੀ ਅਤੇ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੇਣ ਲਈ ਕਿਹਾ।
ਇਸ ਮੁੱਖ ਮੰਗ ਦੀ ਪੂਰਤੀ ਕੀਤੇ ਜਾਣ ਤੱਕ ਆਂਗਨਵਾੜੀ ਮੁਲਾਜ਼ਮਾਂ ਅਤੇ ਹੈਲਪਰਾਂ ਲਈ ਕ੍ਰਮਵਾਰ 18,000 ਰੁਪਏ ਅਤੇ 15,000 ਰੁਪਏ ਮਾਸਿਕ ਭੱਤਾ ਦੇਣ ਦੀ ਮੰਗ ਕੀਤੀ| ਬੁਲਾਰਿਆਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੇ ਭੱਤੇ ਵਿਚ ਕੀਤੇ ਵਾਧੇ ਵਿਚ ਪੰਜਾਬ ਸਰਕਾਰ ਵਲੋਂ ਆਪਣਾ ਬਣਦਾ ਹਿੱਸਾ ਨਾ ਦੇਣ ਦੀ ਨਿਖੇਧੀ ਕੀਤੀ| ਆਗੂਆਂ ਨੇ ਪ੍ਰੀ-ਪ੍ਰਾਇਮਰੀ ਕਲਾਸਾਂ ਆਂਗਨਵਾੜੀ ਕੇਂਦਰਾਂ ਨੂੰ ਸੌਂਪੇ ਜਾਣ ਦੀ ਵੀ ਮੰਗ ਕੀਤੀ| ਆਗੂਆਂ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਬਾਰੇ ਗੰਭੀਰ ਨਾ ਹੋਣ ਦਾ ਦੋਸ਼ ਵੀ ਲਗਾਇਆ ਅਤੇ ਸਰਕਾਰਾਂ ਖਿਲਾਫ਼ ਨਾਅਰੇਬਾਜ਼ੀ ਕੀਤੀ|


Comments Off on ਆਂਗਣਵਾੜੀ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.