ਨਵੀਂ ਸਿੱਖਿਆ ਨੀਤੀ ਅਤੇ ਅਧਿਆਪਨ ਸਿੱਖਿਆ !    ਮੈਂ ਲਾਚਾਰ ਸਰਕਾਰੀ ਸਕੂਲ ਬੋਲਦਾਂ…… !    ਵੱਡੀ ਉਮਰ ਦਾ ਗੱਠੀਆ (ਓਸਟੀਓ ਆਰਥਰਾਈਟਿਸ) !    ਮੰਦੀ ਤੋਂ ਧਿਆਨ ਭਟਕਾਉਣ ਲਈ ਐੱਨਆਰਸੀ ਦਾ ਰੌਲਾ ਪਾਇਆ: ਸੀਪੀਆਈਐੱਮ !    ਦੂਜਿਆਂ ਦੀ ਸੋਚ ਦਾ ਵਿਰੋਧ ਕਰਨ ਵਾਲੇ ਜਮਹੂਰੀਅਤ ਦੇ ਦੁਸ਼ਮਣ: ਦੇਬਰੀਤੋ !    ਜ਼ਿਮਨੀ ਚੋਣਾਂ ’ਚ ਖਿੱਲਰਿਆ ਪੀਡੀਏ !    ਬਟਾਲਾ ਧਮਾਕਾ: ਪੁਲੀਸ ਨੂੰ ਫੋਰੈਂਸਿਕ ਜਾਂਚ ਰਿਪੋਰਟ ਮਿਲੀ !    ਸਿੱਖਾਂ ਦੇ ਕਾਤਲਾਂ ਨੂੰ ਬਚਾਉਣ ਵਾਲਿਆਂ ਨੂੰ ਸਮਾਗਮਾਂ ਤੋਂ ਦੂਰ ਰੱਖਣ ਦੀ ਮੰਗ !    ਪੀਵੀ ਸਿੰਧੂ ਡੈਨਮਾਰਕ ਓਪਨ ’ਚੋਂ ਬਾਹਰ !    ਮੁੱਕੇਬਾਜ਼ ਪੈੱਟ੍ਰਿਕ ਡੇਅ ਦਾ ਦੇਹਾਂਤ !    

ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

Posted On July - 11 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਜੁਲਾਈ

ਆਂਗਣਵਾੜੀ ਵਰਕਰ ਯੂਨੀਅਨ ਦੀਆਂ ਕਾਰਕੁਨਾਂ ਬੁੱਧਵਾਰ ਨੂੰ ਜਲੰਧਰ ਦੇ ਬੀਐਮਸੀ ਚੌਕ ਵਿਚ ਰੋਸ ਮੁਜ਼ਾਹਰਾ ਕਰਦੀਆਂ ਹੋਈਆਂ। -ਫੋਟੋ: ਪੰਜਾਬੀ ਟ੍ਰਿਬਿਊਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਦੀ ਅਗਵਾਈ ਹੇਠ ਦੇਸ਼ ਭਗਤ ਯਾਦਗਾਰ ਹਾਲ ਤੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ। ਇਸ ਰੋਸ ਮਾਰਚ ਵਿਚ ਸ਼ਾਮਲ ਆਂਗਣਵਾੜੀ ਵਰਕਰ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੀਆਂ ਸਨ ਤੇ ਉਨ੍ਹਾਂ ਦੇ ਹੱਥਾਂ ਵਿਚ ਫੜੇ ਝੰਡੇ ਤੇ ਬੈਨਰ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਦਰਸਾ ਰਹੇ ਸਨ। ਬੀਐਮਸੀ ਚੌਕ ਵਿਚ ਜਾ ਕੇ ਇਨ੍ਹਾਂ ਆਂਗਣਵਾੜੀ ਮੁਲਾਜ਼ਮਾਂ ਨੇ ਕੁਝ ਸਮੇਂ ਲਈ ਆਵਾਜਾਈ ਵੀ ਜਾਮ ਕੀਤੀ। ਹਾਲਾਂਕਿ ਪੁਲੀਸ ਮੁਲਾਜ਼ਮ ਆਂਗਣਵਾੜੀ ਮੁਲਾਜ਼ਮਾਂ ਨੂੰ ਵਾਰ-ਵਾਰ ਆਖ ਰਹੇ ਸਨ ਕਿ ਦੇਸ਼ ਭਗਤ ਯਾਦਗਾਰ ਹਾਲ ਵਿਚ ਹੀ ਆਪਣਾ ਮੰਗ ਪੱਤਰ ਸੌਂਪ ਦੇਣ ਪਰ ਉਹ ਅੜੀਆਂ ਰਹੀਆਂ ਕਿ ਰੋਸ ਮਾਰਚ ਕਰਨ ਉਪਰੰਤ ਹੀ ਆਪਣਾ ਮੰਗ ਪੱਤਰ ਸੌਂਪਣਗੀਆਂ।
ਇਸ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਹੋਵੇ ਜਾਂ ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਹੋਵੇ ਇਨ੍ਹਾਂ ਦੋਹਾਂ ਸਰਕਾਰਾਂ ਨੇ ਆਂਗਣਵਾੜੀ ਵਰਕਰ ਤੇ ਹੈਲਪਰਾਂ ਨੂੰ ਸੰਜ਼ੀਦਗੀ ਨਾਲ ਨਹੀਂ ਲਿਆ। ਭਾਜਪਾ ਨੇ ਚੋਣਾਂ ਤੋਂ ਪਹਿਲਾਂ ਆਪਣੇ ਮਨੋਰਥ ਪੱਤਰ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤੇ ਵਿਚ ਵਾਧਾ ਕਰਨ ਦੀ ਗੱਲ ਕਹੀ ਸੀ ਪਰ ਸੱਤਾ ਵਿਚ ਆ ਕੇ ਉਹ ਮੁੱਕਰ ਗਈ ਹੈ। ਆਂਗਣਵਾੜੀ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਘੱਟੋ ਘੱਟ ਵੇਜ਼ ਦੇ ਘੇਰੇ ਵਿਚ ਲਿਆਂਦਾ ਜਾਵੇ, ਆਂਗਣਵਾੜੀ ਵਰਕਰਾਂ ਦੀ 18 ਹਜ਼ਾਰ ਤੇ ਹੈਲਪਰਾਂ ਦੀ 15 ਹਜ਼ਾਰ ਰੁਪਏ ਤਨਖਾਹ ਦਿੱਤੀ ਜਾਵੇ। 6 ਹਜ਼ਾਰ ਰੁਪਏ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। 44ਵੀਂ ਤੇ 45ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣ। ਰੋਹ ਵਿਚ ਆਈਆਂ ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੀਆਂ। ਇਸ ਮੌਕੇ ਨਿਰਲੇਪ ਕੌਰ, ਜਸਵੀਰ ਕੌਰ, ਸਰਬਜੀਤ ਕੌਰ, ਬਲਬੀਰ ਨੂਰਮਹਿਲ, ਕੁਲਵੰਤ ਅਤੇ ਹਰਮੇਸ਼ ਕੌਰ ਨਕੋਦਰ, ਬਲਵੀਰ, ਰਮਨ, ਹਰਜੀਤ, ਬਲਵਿੰਦਰ, ਗੁਰਜੀਤ ਕੌਰ, ਨਿਰਮਲ ਕੌਰ ਲੋਹੀਆਂ, ਕੁਲਵੰਤ, ਰਾਜਨਦੀਪ ਅਤੇ ਹੋਰ ਆਂਗਣਵਾੜੀ ਵਰਕਰ ਤੇ ਹੈਲਪਰ ਸ਼ਾਮਲ ਸਨ।

 


Comments Off on ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.