ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

‘ਆਪ’ ਨੇ ਆਪਣੇ ਆਗੂਆਂ ਨੂੰ ਹੀ ਦਿੱਤੇ ‘ਝਟਕੇ’

Posted On July - 11 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਜੁਲਾਈ

ਆਪ ਆਗੂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

ਆਮ ਆਦਮੀ ਪਾਰਟੀ ਵੱਲੋਂ ਮਹਿੰਗੀ ਬਿਜਲੀ ਵਿਰੁੱਧ ਵਿੱਢੇ ਗਏ ਮੋਰਚੇ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੀ ‘ਝਟਕੇ’ ਦਿੱਤੇ ਗਏ। ਜਲੰਧਰ ਪੱਛਮੀ ਤੋਂ ਹਲਕਾ ਇੰਚਾਰਜ ਦਰਸ਼ਨ ਭਗਤ ਦੀ ਛੁੱਟੀ ਕਰ ਕੇ ਉਨ੍ਹਾਂ ਦੀ ਥਾਂ ’ਤੇ ਜ਼ਿਲ੍ਹਾ ਪ੍ਰਧਾਨ ਡਾ. ਸ਼ਿਵਦਿਆਲ ਮਾਲੀ ਨੂੰ ਹਲਕੇ ਦਾ ਚਾਰਜ ਵੀ ਦੇ ਦਿੱਤਾ ਗਿਆ। ਇਸੇ ਤਰ੍ਹਾਂ ਫਿਲੌਰ ਵਿਧਾਨ ਸਭਾ ਹਲਕੇ ’ਚ ਵੀ ਇੰਚਾਰਜ ਰੋਸ਼ਨ ਲਾਲ ਰੋਸ਼ੀ ਨੂੰ ਬਦਲਣ ਦੀ ਮੰਗ ਉੱਠੀ ਤੇ ਉਨ੍ਹਾਂ ਦੀ ਥਾਂ ’ਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਨੂੰ ਲਾਉਣ ਦੀ ਸਿਫਾਰਸ਼ ਕੀਤੀ ਗਈ ਹੈ। ਬਿਜਲੀ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ’ਚ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਗੈਰਹਾਜ਼ਰੀ ਨੇ ਝਟਕਾ ਦਿੱਤਾ। ਜ਼ਿਲ੍ਹਾ ਇਕਾਈ ਵੱਲੋਂ ਉਨ੍ਹਾਂ ਦੇ ਆਉਣ ਦਾ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਗਿਆ ਸੀ। ਸ੍ਰੀ ਚੀਮਾ ਆਨੰਦਪੁਰ ਸਾਹਿਬ ਆਏ ਸਨ ਤੇ ਉਥੋਂ ਹੀ ਉਹ ਵਾਪਸ ਚੰਡੀਗੜ੍ਹ ਨੂੰ ਚਲੇ ਗਏ। ‘ਆਪ’ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ‘ਬਿਜਲੀ ਮੋਰਚਾ’ ਦੇ ਸੂਬਾ ਕੋਆਰਡੀਨੇਟਰ ਅਤੇ ਵਿਧਾਇਕ ਮੀਤ ਹੇਅਰ, ਵਿਧਾਇਕ ਜੈ ਕਿਸ਼ਨ ਰੋੜੀ ਅਤੇ ਸੂਬਾ ਖ਼ਜ਼ਾਨਚੀ ਸੁਖਵਿੰਦਰ ਸੁੱਖੀ ਦੀ ਅਗਵਾਈ ਹੇਠ ਮਹਿੰਗੀ ਬਿਜਲੀ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਦਾ ਸੱਦਾ ਦਿੱਤਾ। ਹਰ ਹਲਕੇ ਵਿਚ 11 ਮੈਂਬਰੀ ਕਮੇਟੀ ਬਣਾ ਕੇ ਬਿਜਲੀ ਵਿਰੋਧੀ ਮੁਹਿੰਮ ਨੂੰ ਅੱਗੇ ਚਲਾਉਣ ਦਾ ਫੈਸਲਾ ਕੀਤਾ ਗਿਆ। ਆਦਮਪੁਰ ਵਿਧਾਨ ਸਭਾ ਹਲਕੇ ’ਚ ਵੀ ਆਪ ਦਾ ਹਲਕਾ ਇੰਚਾਰਜ ਨਾ ਹੋਣ ਕਾਰਨ ਵਰਕਰਾਂ ਦੇ ਮਨਾਂ ’ਚ ਹਨ੍ਹੇਰਾ ਛਾਇਆ ਹੋਇਆ ਹੈ।
ਇਸ ਮੌਕੇ ਪਾਰਟੀ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ’ਚ ਦੇਸ਼ ਦੇ ਬਾਕੀ ਸੂਬਿਆਂ ਮੁਕਾਬਲੇ ਬਿਜਲੀ ਦੀਆਂ ਦਰਾਂ ਬੇਹੱਦ ਮਹਿੰਗੀਆਂ ਹਨ। ਬਾਦਲਾਂ ਦੇ ਰਾਜ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਰਕਾਰੀ ਥਰਮਲ ਪਲਾਂਟਾਂ (ਬਠਿੰਡਾ ਅਤੇ ਰੋਪੜ) ਦੇ ਸਸਤੀ ਬਿਜਲੀ ਪੈਦਾ ਕਰਨ ਵਾਲੇ ਯੂਨਿਟ ਬੰਦ ਕਰ ਕੇ ਤਿੰਨ ਪ੍ਰਾਈਵੇਟ ਥਰਮਲ ਪਲਾਂਟਾਂ ਰਾਜਪੁਰਾ, ਸ੍ਰੀ ਗੋਇੰਦਵਾਲ ਸਾਹਿਬ ਤੇ ਤਲਵੰਡੀ ਸਾਬੋ ਨਾਲ ਮਹਿੰਗੀਆਂ ਤੇ ਉੱਚੀਆਂ ਦਰਾਂ ਅਤੇ ਮਾਰੂ ਸ਼ਰਤਾਂ ਵਾਲੇ ਬਿਜਲੀ ਖ਼ਰੀਦ ਸਮਝੌਤੇ ਕਰ ਲਏ ਸਨ ਜਿਸ ਦੀ ਕੀਮਤ ਅੱਜ ਪੰਜਾਬ ਦਾ ਹਰੇਕ ਬਿਜਲੀ ਖਪਤਕਾਰ ਚੁਕਾ ਰਿਹਾ ਹੈ।

 


Comments Off on ‘ਆਪ’ ਨੇ ਆਪਣੇ ਆਗੂਆਂ ਨੂੰ ਹੀ ਦਿੱਤੇ ‘ਝਟਕੇ’
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.