ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

‘ਆਪ’ ਵਿਧਾਇਕ ਜਾਰਵਾਲ ’ਤੇ ਹਮਲਾ

Posted On July - 11 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਜੁਲਾਈ
ਦਿੱਲੀ ਦੇ ਸੰਗਮ ਵਿਹਾਰ ਵਿੱਚ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿਧਾਇਕ ਪ੍ਰਕਾਸ਼ ਜਾਰਵਾਲ ਉਪਰ ਹਮਲਾ ਕੀਤਾ ਗਿਆ, ਜਿਸ ਦੀ ਜਾਣਕਾਰੀ ਦਿੱਲੀ ਪੁਲੀਸ ਨੂੰ ਦਿੱਤੀ ਗਈ ਹੈ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਿਧਾਇਕ ਮੁਤਾਬਕ ਉਹ ਬੰਧ ਰੋਡ ਉਪਰ ਸੋਨੀਆ ਵਿਹਾਰ ਲਾਈਨ ਦਾ ਉਦਘਾਟਨ ਕਰਨ ਪੁੱਜੇ ਤਾਂ ਸਥਾਨਕ ‘ਹਿਸ਼ਟਰੀਸ਼ੀਟਰ’ ਵੱਲੋਂ ਜਾਨੋਂ ਮਾਰਨ ਦੀ ਕਥਿਤ ਧਮਕੀ ਦਿੱਤੀ ਜਾ ਰਹੀ ਹੈ। ਵਿਧਾਇਕ ਨੇ ਪਹਿਲਾਂ 100 ਨੰਬਰ ਉਪਰ ਪੁਲੀਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਮੁਤਾਬਕ ਕਥਿਤ ਮੁਲਜ਼ਮ ਸਥਾਨਕ ਸ਼ਰਾਬ ਮਾਫ਼ੀਆ ਹੈ ਜੋ ਪਿਛਲੇ 3 ਸਾਲਾਂ ਤੋਂ ਪਿੱਛਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਸੁਰੱਖਿਆ ਮੁੱਹਈਆ ਕਰਵਾਉਣ ਤੇ ਹੋਰ ਕੋਈ ਕਾਰਵਾਈ ਦਿੱਲੀ ਪੁਲੀਸ ਨੇ ਨਹੀਂ ਕੀਤੀ ਹੈ ਜਦੋਂ ਕਿ ਉਨ੍ਹਾਂ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਦਾਅਵਾ ਕੀਤਾ ਹੈ।
ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਕਿ ‘ਆਪ’ ਦੇ ਵਰਕਰਾਂ ਨੂੂੰ ਵੀ ਕਥਿਤ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਫੋਨ ਕਾਲਾਂ ਰਿਕਾਰਡ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਹੈ। ਡੀਸੀਪੀ (ਦੱਖਣੀ ਦਿੱਲੀ) ਵਿਜੈ ਕੁਮਾਰ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਦੀ ਪੜਤਾਲ ਕੀਤੀ ਜਾ ਰਹੀ ਤੇ ਅਗਲੀ ਜਾਂਚ ਸ਼ੁਰੂ ਹੈ। ਪ੍ਰਕਾਸ਼ ਜਾਰਵਾਲ ‘ਤੇ ਦਿੱਲੀ ਪੁਲੀਸ ਉਪਰ ਹਮਲਾ ਕਰਨ ਦਾ ਦੋਸ਼ ਵੀ ਲੱਗਾ ਸੀ ਤੇ ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਫ਼ੈਸਲਾ ਸੁਣਾਇਆ ਸੀ।


Comments Off on ‘ਆਪ’ ਵਿਧਾਇਕ ਜਾਰਵਾਲ ’ਤੇ ਹਮਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.