ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਆਰਸੀਐਫ ਕਰਮੀਆਂ ਵਲੋਂ ਰੇਲ ਗੱਡੀਆਂ ਰੋਕਣ ਦੀ ਚਿਤਾਵਨੀ

Posted On July - 11 - 2019

ਪਾਲ ਸਿੰਘ ਨੌਲੀ
ਜਲੰਧਰ, 10 ਜੁਲਾਈ

ਆਰਸੀਐਫ ਬਚਾਓ ਸੰਘਰਸ਼ ਕਮੇਟੀ ਦੇ ਆਗੂ ਬੁੱਧਵਾਰ ਨੂੰ ਜਲੰਧਰ ਵਿਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਮਲਕੀਅਤ ਸਿੰਘ

ਰੇਲ ਕੋਚ ਫੈਕਟਰੀ ਕਪੂਰਥਲਾ ਦੀਆਂ ਮੁਲਾਜ਼ਮ ਜਥੇਬੰਦੀਆਂ ਨੇ ਇਕਜੁੱਟ ਹੁੰਦਿਆਂ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਫੈਕਟਰੀ ਨੂੰ ਨਿੱਜੀ ਹੱਥਾਂ ਵਿਚ ਸੌਂਪਿਆ ਗਿਆ ਤਾਂ ਉਹ ਰੇਲ ਗੱਡੀਆਂ ਰੋਕਣਗੇ। ਆਰਸੀਐਫ ਬਚਾਓ ਸੰਘਰਸ਼ ਕਮੇਟੀ ਦੇ ਕਨਵੀਨਰ ਜਸਵੰਤ ਸਿੰਘ ਸੈਣੀ ਅਤੇ ਸੈਕਟਰੀ ਸਰਵਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ 100 ਦਿਨਾਂ ਦੇ ਅੰਦਰ ਰੇਲ ਨਿਰਮਾਣ ਕਰਨ ਦੇ ਯੂਨਿਟ ਨੂੰ ਇੰਡੀਅਨ ਰੇਲਵੇ ਰੋਲਿੰਗ ਸਟਾਕ ਕੰਪਨੀ ਨੂੰ ਸੌਂਪਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਟਰੇਡ ਯੂਨੀਅਨਾਂ ਦੇ ਕਿਸੇ ਵੀ ਆਗੂ ਨੂੰ ਭਰੋਸੇ ਵਿਚ ਨਹੀਂ ਲਿਆ ਜਿਹੜੇ ਕਿ 12 ਲੱਖ 50 ਹਜ਼ਾਰ ਰੇਲਵੇ ਮੁਲਾਜ਼ਮਾਂ ਦੀ ਨੁਮਾਇੰਦਗੀ ਕਰਦੇ ਹਨ। ਰੇਲ ਮੰਤਰੀ ਨੂੰ ਭੇਜੇ ਗਏ ਮੰਗ ਪੱਤਰ ’ਚ ਵੀ ਉਨ੍ਹਾਂ ਦੱਸਿਆ ਕਿ ਰੇਲ ਕੋਚ ਫੈਕਟਰੀ ’ਚ ਰੇਲਵੇ ਕਾਮਿਆਂ ਨੇ ਦਿਨ ਰਾਤ ਮਿਹਨਤ ਕਰ ਕੇ ਸ਼ਾਨਦਾਰ ਡੱਬੇ ਤਿਆਰ ਕੀਤੇ ਹਨ। ਇਸ ਫੈਕਟਰੀ ’ਚੋਂ ਮਿਆਂਮਾਰ, ਵੀਅਤਨਾਮ, ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਨੂੰ ਵੀ ਡੱਬੇ ਤਿਆਰ ਕਰ ਕੇ ਭੇਜੇ ਹਨ।
ਉਨ੍ਹਾਂ ਦੱਸਿਆ ਕਿ ਰੇਲ ਕੋਚ ਫੈਕਟਰੀ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਹਨ ਤੇ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਦੀ ਵਿਉਂਤਬੰਦੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਰੇਲ ਕੋਚ ਫੈਕਟਰੀ ਨੂੰ ਨਿੱਜੀ ਹੱਥਾਂ ਵਿਚ ਨਹੀਂ ਜਾਣ ਦਿਆਂਗੇ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਆਰਸੀਐਫ ਨੂੰ ਬਚਾਉਣ ਲਈ ਪੰਜਾਬ ਦੀ ਨੁਮਾਇੰਦਗੀ ਕਰਦੇ ਐਮਪੀ ਚੌਧਰੀ ਸੰਤੋਖ ਸਿੰਘ, ਜਸਵੀਰ ਸਿੰਘ ਡਿੰਪਾ, ਸੁਖਬੀਰ ਸਿੰਘ ਬਾਦਲ, ਭਗਵੰਤ ਮਾਨ, ਰਵਨੀਤ ਬਿੱਟੂ, ਸੋਮ ਪ੍ਰਕਾਸ਼ ਅਤੇ ਮਹਾਰਾਣੀ ਪ੍ਰਨੀਤ ਕੌਰ ਨੂੰ ਮੰਗ ਪੱਤਰ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਆਰਸੀਐਫ ਦਾ ਨਿੱਜੀਕਰਨ ਕਰਨ ਤੋਂ ਬਾਜ਼ ਨਾ ਆਈ ਤਾਂ ਉਹ ਸੰਘਰਸ਼ ਦੇ ਆਖਰੀ ਹਥਿਆਰ ਵਜੋਂ ਸਮੁੱਚੀ ਰੇਲ ਟ੍ਰੈਫਿਕ ਨੂੰ ਰੋਕਣ ਤੋਂ ਵੀ ਪਿੱਛੇ ਨਹੀਂ ਹਟਣਗੇ।

 


Comments Off on ਆਰਸੀਐਫ ਕਰਮੀਆਂ ਵਲੋਂ ਰੇਲ ਗੱਡੀਆਂ ਰੋਕਣ ਦੀ ਚਿਤਾਵਨੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.