ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਇਨਕਲਾਬੀ ਧਿਰ ਵੱਲੋਂ ਸ਼ਹਿਰ ’ਚ ਰੋਸ ਮੁਜ਼ਹਾਰਾ

Posted On July - 14 - 2019

ਬਠਿੰਡਾ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਇਨਕਲਾਬੀ ਧਿਰਾਂ ਦੇ ਲੋਕ।

ਪੱਤਰ ਪ੍ਰੇਰਕ
ਬਠਿੰਡਾ, 13 ਜੁਲਾਈ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੀ ਸਬੰਧਿਤ ਕਾਰਕੁਨਾਂ ਵੱਲੋਂ ਅੱਜ ਸਥਾਨਕ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰਾਕਾਰੀ ਬਿਜਲੀ ਰੇਟਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਅਤੇ ਖਾਤਮੇ ਦੀ ਕਗਾਰ ਤੱਕ ਪੁੱਜ ਚੁੱਕੇ ਪੀਣ ਯੋਗ ਅਤੇ ਸਿੰਚਾਈ ਲਈ ਲੋੜੀਂਦੇ ਪਾਣੀ ਦੀ ਰਾਖੀ ਲਈ ਫੌਰੀ ਢੁਕਵੇਂ ਕਦਮ ਚੁੱਕੇ ਜਾਣ ਦੀ ਮੰਗ ਕਰ ਰਹੇ ਸਨ। ਮੁਜ਼ਾਹਰਾਕਾਰੀਆਂ ਵੱਲੋਂ ਸੂਬੇ ਵਿੱਚ ਦਿਨੋ-ਦਿਨ ਜ਼ੋਰ ਫੜਦੀ ਜਾ ਰਹੀ ਨਸ਼ਾ ਤਸਕਰੀ ਅਤੇ ਮਾਫੀਆ ਗਰੋਹਾਂ ਵੱਲੋਂ ਮਚਾਈ ਲੁੱਟ ਤੇ ਅਫਰਾ-ਤਫਰੀ ਵਿਰੁੱਧ ਰੋਹ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦੀ ਇਨ੍ਹਾਂ ਮਾਨਵ ਦੋਖੀ ਵਰਤਾਰਿਆਂ ਨੂੰ ਰੋਕਣ ਦੇ ਪੱਖ ਤੋਂ ਨਾਕਾਮੀ ਵਿਰੁੱਧ ਵੀ ਰੋਸ ਪ੍ਰਗਟਾਇਆ ਗਿਆ। ਮੁਜ਼ਾਹਰੇ ਦੀ ਅਗਵਾਈ ਸਾਥੀ ਮਿੱਠੂ ਸਿੰਘ ਘੁੱਦਾ, ਪਰਕਾਸ਼ ਸਿੰਘ ਨੰਦਗੜ੍ਹ, ਸੰਪੂਰਨ ਸਿੰਘ, ਕੂਕਾ ਸਿੰਘ ਨਥਾਣਾ, ਮੇਜਰ ਸਿੰਘ ਤੁੰਗਵਾਲੀ ਆਦਿ ਸਾਥੀਆਂ ਵਲੋਂ ਕੀਤੀ ਗਈ। ਮੁਜ਼ਾਹਰੇ ਤੋਂ ਪਹਿਲਾਂ ਇਕੱਤਰ ਕਾਰਕੁਨਾਂ ਦੀ ਇੱਕ ਜਨਰਲ ਬਾਡੀ ਮੀਟਿੰਗ ਹੋਈ ਜਿਸ ਨੂੰ ਸੰਬੋਧਨ ਕਰਨ ਲਈ ਪਾਰਟੀ ਦੀ ਕੇਂਦਰੀ ਕਮੇਟੀ ਦੇ ਮੈਂਬਰ ਮਹੀਪਾਲ ਉਚੇਚੇ ਪੁੱਜੇ। ਮੀਟਿੰਗ ਵਲੋਂ ਫੈਸਲਾ ਕੀਤਾ ਗਿਆ ਕਿ ਪਾਰਟੀ ਵੱਲੋਂ ਬਿਜਲੀ ਪਾਣੀ ਨਾਲ ਸਬੰਧਿਤ ਮੰਗਾਂ ਦੀ ਪ੍ਰਾਪਤੀ ਲਈ ਪੜਾਅਵਾਰ ਸੰਘਰਸ਼ ਵਿੱਢਿਆ ਜਾਵੇਗਾ।


Comments Off on ਇਨਕਲਾਬੀ ਧਿਰ ਵੱਲੋਂ ਸ਼ਹਿਰ ’ਚ ਰੋਸ ਮੁਜ਼ਹਾਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.