ਨਵੀਂ ਸਿੱਖਿਆ ਨੀਤੀ ਅਤੇ ਅਧਿਆਪਨ ਸਿੱਖਿਆ !    ਮੈਂ ਲਾਚਾਰ ਸਰਕਾਰੀ ਸਕੂਲ ਬੋਲਦਾਂ…… !    ਵੱਡੀ ਉਮਰ ਦਾ ਗੱਠੀਆ (ਓਸਟੀਓ ਆਰਥਰਾਈਟਿਸ) !    ਮੰਦੀ ਤੋਂ ਧਿਆਨ ਭਟਕਾਉਣ ਲਈ ਐੱਨਆਰਸੀ ਦਾ ਰੌਲਾ ਪਾਇਆ: ਸੀਪੀਆਈਐੱਮ !    ਦੂਜਿਆਂ ਦੀ ਸੋਚ ਦਾ ਵਿਰੋਧ ਕਰਨ ਵਾਲੇ ਜਮਹੂਰੀਅਤ ਦੇ ਦੁਸ਼ਮਣ: ਦੇਬਰੀਤੋ !    ਜ਼ਿਮਨੀ ਚੋਣਾਂ ’ਚ ਖਿੱਲਰਿਆ ਪੀਡੀਏ !    ਬਟਾਲਾ ਧਮਾਕਾ: ਪੁਲੀਸ ਨੂੰ ਫੋਰੈਂਸਿਕ ਜਾਂਚ ਰਿਪੋਰਟ ਮਿਲੀ !    ਸਿੱਖਾਂ ਦੇ ਕਾਤਲਾਂ ਨੂੰ ਬਚਾਉਣ ਵਾਲਿਆਂ ਨੂੰ ਸਮਾਗਮਾਂ ਤੋਂ ਦੂਰ ਰੱਖਣ ਦੀ ਮੰਗ !    ਪੀਵੀ ਸਿੰਧੂ ਡੈਨਮਾਰਕ ਓਪਨ ’ਚੋਂ ਬਾਹਰ !    ਮੁੱਕੇਬਾਜ਼ ਪੈੱਟ੍ਰਿਕ ਡੇਅ ਦਾ ਦੇਹਾਂਤ !    

ਇੰਗਲੈਂਡ ਤੇ ਆਸਟਰੇਲੀਆ ’ਚ ਸੈਮੀ-ਫਾਈਨਲ ਅੱਜ

Posted On July - 11 - 2019

ਬਰਮਿੰਘਮ, 10 ਜੁਲਾਈ
ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਦਾ ਦੂਜਾ ਸੈਮੀ-ਫਾਈਨਲ ਮੈਚ ਵੀਰਵਾਰ ਨੂੰ ਮੇਜ਼ਬਾਨ ਇੰਗਲੈਂਡ ਅਤੇ ਆਸਟਰੇਲੀਆ ਦੀਆਂ ਟੀਮਾਂ ਵਿਚਾਲੇ ਖੇਡਿਆ ਜਾਵੇਗਾ। ਪਹਿਲੀ ਵਾਰ ਵਿਸ਼ਵ ਕੱਪ ਜਿੱਤਣ ਦੀਆਂ ਦਰਾਂ ’ਤੇ ਖੜ੍ਹੀ ਮੇਜ਼ਬਾਨ ਟੀਮ ਨੂੰ ਆਸਟਰੇਲੀਆ ’ਤੇ ਜਿੱਤ ਦਰਜ ਕਰਨ ਲਈ ਆਪਣੀ ਪੂਰੀ ਸ਼ਕਤੀ ਲਾਉਣੀ ਪਵੇਗੀ।
ਇੰਗਲੈਂਡ 2015-ਵਿਸ਼ਵ ਕੱਪ ਦੇ ਪਹਿਲੇ ਗੇੜ ਵਿੱਚੋਂ ਹੀ ਬਾਹਰ ਹੋ ਗਿਆ ਸੀ। ਇਸ ਮਗਰੋਂ ਉਸ ਨੇ ਖ਼ੁਦ ਨੂੰ ਮਜ਼ਬੂਤ ਕੀਤਾ ਅਤੇ ਇੱਕ ਰੋਜ਼ਾ ਰੈਂਕਿੰਗਜ਼ ਵਿੱਚ ਇਸਦੀ ਟੀਮ ਚੋਟੀ ਦੀ ਟੀਮ ਵਜੋਂ ਉਭਰੀ। ਇੰਗਲੈਂਡ 1979, 1987 ਅਤੇ 1992 ਵਿੱਚ ਫਾਈਨਲ ਤੱਕ ਪਹੁੰਚਿਆ, ਪਰ ਵਿਸ਼ਵ ਕੱਪ ਨਹੀਂ ਜਿੱਤ ਸਕਿਆ। ਦੂਜੇ ਪਾਸੇ ਛੇਵੇਂ ਖ਼ਿਤਾਬ ਦੀ ਦੌੜ ਵਿੱਚ ਲੱਗਿਆ ਆਸਟਰੇਲੀਆ ਵੀ ਟੂਰਨਾਮੈਂਟ ਵਿੱਚ ਲਗਾਤਾਰ ਚੰਗਾ ਪ੍ਰਦਰਸ਼ਨ ਕਰਦਾ ਆ ਰਿਹਾ ਹੈ। ਉਸ ਨੇ ਸਾਰੇ ਛੇ ਸੈਮੀ-ਫਾਈਨਲ ਜਿੱਤੇ ਹਨ ਅਤੇ 1999 ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ ਮੈਚ ਟਾਈ ਹੋ ਗਿਆ ਸੀ।
-ਪੀਟੀਆਈ


Comments Off on ਇੰਗਲੈਂਡ ਤੇ ਆਸਟਰੇਲੀਆ ’ਚ ਸੈਮੀ-ਫਾਈਨਲ ਅੱਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.