ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਇੱਕੋਂ ਸਮੇਂ ਇੱਕ ਤੋਂ ਵੱਧ ਡਿਗਰੀਆਂ ਕਰਨ ਦੀ ਮਿਲ ਸਕਦੀ ਹੈ ਇਜਾਜ਼ਤ

Posted On July - 22 - 2019

ਨਵੀਂ ਦਿੱਲੀ, 21 ਜੁਲਾਈ
ਅਜਿਹੀ ਸੰਭਾਵਨਾ ਹੈ ਕਿ ਵਿਦਿਆਰਥੀ ਹੁਣ ਜਲਦ ਹੀ ਵੱਖ ਵੱਖ ਯੂਨੀਵਰਸਿਟੀਆਂ ਜਾਂ ਇੱਕ ਹੀ ਯੂਨੀਵਰਸਿਟੀ ’ਚ ਇੱਕੋ ਸਮੇਂ ਵੱਖ ਵੱਖ ਡਿਗਰੀਆਂ ਹਾਸਲ ਕਰ ਸਕਣਗੇ ਕਿਉਂਕਿ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਇਸ ਤਜਵੀਜ਼ ਦੀ ਵਿਹਾਰਕਤਾ ਦਾ ਅਧਿਐਨ ਕਰ ਰਿਹਾ ਹੈ।
ਯੂਜੀਸੀ ਨੇ ਇੱਕ ਯੂਨੀਵਰਸਿਟੀ ਜਾਂ ਵੱਖ ਵੱਖ ਯੂਨੀਵਰਸਿਟੀਆਂ ’ਚ ਪੱਤਰ ਵਿਹਾਰ, ਆਨਲਾਈਨ ਜਾਂ ਪਾਰਟ ਟਾਈਮ ਢੰਗ ਨਾਲ ਇਕੱਠੀਆਂ ਦੋ ਡਿਗਰੀਆਂ ਦੀ ਪੜ੍ਹਾਈ ਕਰਨ ਦੇ ਮੁੱਦੇ ਦਾ ਪ੍ਰੀਖਣ ਕਰ ਲਈ ਆਪਣੇ ਪ੍ਰਧਾਨ ਭੂਸ਼ਨ ਪਟਵਰਧਨ ਦੀ ਅਗਵਾਈ ਹੇਠ ਕਮੇਟੀ ਬਣਾਈ ਹੈ। ਕਮਿਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ, ‘ਪਿਛਲੇ ਮਹੀਨੇ ਇਹ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਉਸ ਦੀਆਂ ਦੋ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਹੁਣ ਵੱਖ ਵੱਖ ਪੱਖਾਂ ਨਾਲ ਇਸ ਵਿਚਾਰ ਦੀ ਵਿਹਾਰਕਤਾ ’ਤੇ ਗੌਰ ਕਰਨ ਲਈ ਵਿਚਾਰ ਚਰਚਾ ਚੱਲ ਰਹੀ ਹੈ।’
ਯੂਜੀਸੀ ਨੇ 2012 ’ਚ ਵੀ ਅਜਿਹੀ ਕਮੇਟੀ ਬਣਾਈ ਸੀ ਅਤੇ ਇਸ ’ਤੇ ਵਿਚਾਰ ਚਰਚਾ ਕੀਤੀ ਸੀ ਪਰ ਬਾਅਦ ਵਿੱਚ ਇਸ ਵਿਚਾਰ ਨੂੰ ਖਾਰਜ ਕਰ ਦਿੱਤਾ ਗਿਆ ਸੀ। 2012 ’ਚ ਹੈਦਰਾਬਾਦ ਦੇ ਤਤਕਾਲੀ ਵਾਈਸ ਚਾਂਸਲਰ ਫੁਰਕਾਨ ਕਮਰ ਦੀ ਅਗਾਈ ਹੇਠਲੀ ਕਮੇਟੀ ਨੇ ਸਿਫਾਰਸ਼ ਕੀਤੀ ਸੀ ਰੈਗੂਲਰ ਆਧਾਰ ’ਤੇ ਕਿਸੇ ਡਿਗਰੀ ਪ੍ਰੋਗਰਾਮ ’ਚ ਦਾਖਲਾ ਲੈਣ ਵਾਲੇ ਵਿਦਿਆਰਥੀ ਨੂੰ ਉਸੇ ਜਾਂ ਕਿਸੇ ਹੋਰ ਯੂਨੀਵਰਸਿਟੀ ’ਚ ਓਪਨ ਜਾਂ ਡਿਸਟੈਂਸ ਮਾਧਿਅਮ ਰਾਹੀਂ ਵੱਧ ਤੋਂ ਵੱਧ ਇੱਕ ਡਿਗਰੀ ਦੀ ਪੜ੍ਹਾਈ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। -ਪੀਟੀਆਈ


Comments Off on ਇੱਕੋਂ ਸਮੇਂ ਇੱਕ ਤੋਂ ਵੱਧ ਡਿਗਰੀਆਂ ਕਰਨ ਦੀ ਮਿਲ ਸਕਦੀ ਹੈ ਇਜਾਜ਼ਤ
1 Star2 Stars3 Stars4 Stars5 Stars (1 votes, average: 5.00 out of 5)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.