ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਉਭਾਵਾਲ ਸਕੂਲ ਵਿੱਚ ਤਰਕਸ਼ੀਲ ਸੁਸਾਇਟੀ ਵੱਲੋਂ ਸਮਾਗਮ

Posted On July - 12 - 2019

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਜੁਲਾਈ
ਪਿੰਡ ਉਭਾਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਮਾਸਟਰ ਪਰਮ ਵੇਦ, ਤਰਸੇਮ ਚੰਦ ਕਾਨਗੜ੍ਹ ਅਤੇ ਪ੍ਰਹਿਲਾਦ ਸਿੰਘ ’ਤੇ ਆਧਾਰਿਤ ਤਰਕਸ਼ੀਲ ਸੁਸਾਇਟੀ ਦੀ ਟੀਮ ਵਲੋਂ ਵਿਦਿਆਰਥੀਆਂ ਨੂੰ ਵਿਗਿਆਨ ਸੋਚ ਦੇ ਧਾਰਨੀ ਬਣਾਉਣ ਲਈ ਸਿੱਖਿਆਦਾਇਕ ਤਰਕਸ਼ੀਲ ਸਮਾਗਮ ਕਰਵਾਇਆ ਗਿਆ।
ਸਮਾਗਮ ਦੌਰਾਨ ਅਧਿਆਪਕ ਚਰਨਕਮਲ ਸਿੰਘ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ ਤਰਕਸ਼ੀਲ ਸੁਸਾਇਟੀ ਵਲੋਂ ਪੰਜਾਬ ਦੇ ਲੋਕਾਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ। ਸੁਸਾਇਟੀ ਦੇ ਇਕਾਈ ਪ੍ਰਧਾਨ ਮਾਸਟਰ ਪਰਮ ਵੇਦ ਨੇ ਕਿਹਾ ਕਿ ਵਿਗਿਆਨਕ ਸੋਚ ਕਿਸੇ ਵੀ ਸਮਾਜਿਕ ਜਾਂ ਕੁਦਰਤੀ ਵਰਤਾਰੇ ਦੀ ਸਚਾਈ ਜਾਣਨ ਦੀ ਵਿਧੀ ਹੈ। ਇਸ ਧਰਤੀ ’ਤੇ ਚਮਤਕਾਰ ਨਾਂ ਦਾ ਕੁੱਝ ਨਹੀਂ। ਅੰਧਵਿਸ਼ਵਾਸੀ ਵਿਅਕਤੀ ਲਾਈਲੱਗ ਤੇ ਕਿਸਮਤਵਾਦੀ ਹੋਣ ਕਰਕੇ ਬਿਨਾਂ ਸੋਚੇ ਸਮਝੇ ਸੁਣੀਂ ਸੁਣਾਈ ਗੱਲ ’ਤੇ ਵਿਸ਼ਵਾਸ ਕਰਦਾ ਹੈ। ਜਾਦੂ-ਟੂਣੇ, ਧਾਗੇ-ਤਵੀਤਾਂ ਵਿੱਚ ਫਸਕੇ ਅਖੌਤੀ ਸਿਆਣਿਆਂ ਦਾ ਸ਼ਿਕਾਰ ਹੋ ਕੇ ਆਪਣੀ ਆਰਥਿਕ, ਮਾਨਸਿਕ, ਸਰੀਰਕ ਲੁੱਟ ਕਰਵਾਉਂਦਾ ਹੈ।
ਅੰਧ-ਵਿਸ਼ਵਾਸੀ ਮਨੁੱਖ ਵਿੱਚ ਆਤਮ ਵਿਸ਼ਵਾਸ਼ ਤੇ ਦ੍ਰਿੜਤਾ ਦੀ ਘਾਟ ਹੁੰਦੀ ਹੈ। ਤਰਕਸ਼ੀਲ ਆਗੂਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਣ, ਸਮੇਂ ਤੇ ਵਿਗਿਆਨਕ ਖੋਜਾਂ, ਕਾਢਾਂ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਿਹਨਤ, ਲਗਨ, ਪੜ੍ਹਾਈ ਤੇ ਵਿਗਿਆਨਕ ਸੋਚ ਅਪਣਾ ਕੇ ਉਹ ਆਪਣੇ ਸੁਪਨੇ ਸਾਕਾਰ ਕਰਕੇ ਸਫਲ ਇਨਸਾਨ ਬਣ ਸਕਦੇ ਹਨ। ਇਸ ਮੌਕੇ ਵਿਦਿਆਰਥੀਆਂ ਨੂੰ ਤਰਕਸ਼ੀਲ ਸਾਹਿਤ ਵੀ ਵੰਡਿਆ ਗਿਆ।


Comments Off on ਉਭਾਵਾਲ ਸਕੂਲ ਵਿੱਚ ਤਰਕਸ਼ੀਲ ਸੁਸਾਇਟੀ ਵੱਲੋਂ ਸਮਾਗਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.