ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਔਰਤਾਂ ਦੀ ਨਸਬੰਦੀ ਕਰਨ ’ਚ ਮਾਨਸਾ ਜਿ਼ਲ੍ਹਾ ਮੋਹਰੀ

Posted On July - 14 - 2019

ਮਾਨਸਾ ਦੇ ਸਿਵਲ ਸਰਜਨ ਨੂੰ ਐਵਾਰਡ ਦਿੰਦੇ ਹੋਏ ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ।

ਜੋਗਿੰਦਰ ਸਿੰਘ ਮਾਨ
ਮਾਨਸਾ, 13 ਜੁਲਾਈ
ਮਾਨਸਾ ਜ਼ਿਲ੍ਹੇ ਦੇ ਸਿਹਤ ਵਿਭਾਗ ਨੂੰ ਔਰਤਾਂ ਦੀ ਲੈਪਰੋਸਕੋਪਿਕ ਸਰਜਰੀ ਦੇ ਬਿਹਤਰ ਨਤੀਜ਼ਿਆਂ ਲਈ ਪੰਜਾਬ ਭਰ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਪ੍ਰਾਪਤੀ ‘ਤੇ ਵਿਭਾਗ ਅਤੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਇਹ ਐਵਾਰਡ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਅਤੇ ਸਰਜਨ ਡਾ. ਹਰਦੀਪ ਸ਼ਰਮਾ ਨੂੰ ਸਾਲ 2018-19 ’ਚ ਜ਼ਿਲ੍ਹਾ ਮਾਨਸਾ ਵਿੱਚ 1100 ਦੇ ਕਰੀਬ ਦੂਰਬੀਨ ਰਾਹੀਂ ਔਰਤਾਂ ਦੇ ਨਸਬੰਦੀ ਆਪਰੇਸ਼ਨ ਕਰਨ ਲਈ ਦਿੱਤਾ। ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਰਜਨ ਡਾ. ਹਰਦੀਪ ਸ਼ਰਮਾ ਨੂੰ ਸਭ ਤੋਂ ਵੱਧ ਦੂਰਬੀਨ ਰਾਹੀਂ ਨਸਬੰਦੀ ਆਪਰੇਸ਼ਨ ਕਰਨ ਲਈ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।
ਇਸ ਮੌਕੇ ਜ਼ਿਲ੍ਹਾ ਮਾਨਸਾ ਦੀ ਆਸ਼ਾ ਵਰਕਰ ਅਤੇ ਏ.ਐੱਨ.ਐੱਮ. ਨੂੰ ਵੀ ਪਰਿਵਾਰ ਨਿਯੋਜਨ ਉਤੇ ਸ਼ਲਾਘਾਯੋਗ ਕੰਮ ਕਰਨ ਲਈ ਸਨਮਾਨਿਤ ਕੀਤਾ ਗਿਆ। ਠੂਠਿਆਂਵਾਲੀ ਤੋਂ ਆਸ਼ਾ ਵਰਕਰ ਸਤਪਾਲ ਕੌਰ ਨੂੰ 31 ਔਰਤਾਂ ਨੂੰ ਬੱਚਾ ਪੈਦਾ ਹੋਣ ਤੋਂ ਬਾਅਦ ਪਰਿਵਾਰ ਨਿਯੋਜਨ ਤਕਨੀਕ ਅਪਣਾਉਣ ਲਈ ਪ੍ਰੇਰਿਤ ਕਰਨ ਲਈ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਜੋਗਾ ਤੋਂ ਏ.ਐੱਨ.ਐੱਮ. ਹਰਪ੍ਰੀਤ ਕੌਰ ਨੂੰ 42 ਔਰਤਾਂ ਨੂੰ ਪ੍ਰੇਰਿਤ ਕਰਕੇ ਪਰਿਵਾਰ ਨਿਯੋਜਨ ਆਪ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ ਸਦਕਾ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਮਾਨਸਾ ਦੇ ਸਿਹਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਅੱਜ ਦੇ ਸਮੇਂ ਦੌਰਾਨ ਜਦ ਜਨਸੰਖਿਆ ਬਹੁਤ ਜ਼ਿਆਦਾ ਹੋਣ ਕਾਰਨ ਕੁਦਰਤੀ ਵਸੀਲਿਆਂ ਦੀ ਘਾਟ ਹੋ ਗਈ ਹੈ, ਉਥੇ ਪਰਿਵਾਰ ਨਿਯੋਜਨ ਦੇ ਖੇਤਰ ‘ਚ ਸ਼ਲਾਘਾਯੋਗ ਕੰਮ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਾਨਸਾ ਸਿਹਤ ਅਧਿਕਾਰੀਆਂ ਨੇ ਸਮੇਂ ਦਾ ਹਾਣੀ ਬਣਦਿਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਉਹ ਇਸ ਤਰ੍ਹਾਂ ਦਾ ਕੰਮ ਜਾਰੀ ਰੱਖਣਗੇ।


Comments Off on ਔਰਤਾਂ ਦੀ ਨਸਬੰਦੀ ਕਰਨ ’ਚ ਮਾਨਸਾ ਜਿ਼ਲ੍ਹਾ ਮੋਹਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.