ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਕਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਸਬੰਧੀ ਚਰਚਾ

Posted On July - 11 - 2019

ਜਗਮੋਹਨ ਸਿੰਘ ਕੰਗ ਨੂੰ ਮੁਸ਼ਕਲਾਂ ਦੱਸਦੇ ਹੋਏ ਡਾ. ਰਘੁਬੀਰ ਸਿੰਘ ਬੰਗੜ ਤੇ ਹੋਰ।

ਪੱਤਰ ਪ੍ਰੇਰਕ
ਖਰੜ, 10 ਜੁਲਾਈ
ਵਾਰਡ ਨੰਬਰ-4 ਅਧੀਨ ਆਉਂਦੀਆਂ ਕਲੋਨੀਆਂ ਨੂੰ ਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਅੱਜ ਬਲਾਕ ਕਾਂਗਰਸ ਖਰੜ ਦੇ ਉਪ-ਪ੍ਰਧਾਨ ਰਘੁਬੀਰ ਸਿੰਘ ਬੰਗੜ ਦੀ ਅਗਵਾਈ ਸਮੂਹ ਕਲੋਨੀ ਵਾਸੀਆਂ ਦੀ ਮੌਜੂਦਗੀ ਵਿੱਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਡਾਕਟਰ ਬੰਗੜ ਨੇ ਕਲੋਨੀ ਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਸ੍ਰੀ ਕੰਗ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆਂ ਕਿ ਵਾਰਡ ਨੰਬਰ-4 ਅਧੀਨ ਆਉਂਦੀਆਂ 10 ਕਲੋਨੀਆਂ ਵਿੱਚ ਸਿਰਫ਼ ਇੱਕ ਹੀ ਟਿਊਬਵੈੱਲ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਪੇਸ਼ ਆ ਰਹੀ ਹੈ। ਉਨ੍ਹਾਂ ਦੱਸਿਆਂ ਕਿ ਅਮਨ ਸਿਟੀ ਦੀਆਂ ਸੜਕਾਂ ਦੀ ਹਾਲਤ ਖਸਤਾ ਹੈ।
ਇਸ ਮੌਕੇ ਸ੍ਰੀ ਕੰਗ ਨੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਸਾਰੇ ਕੰਮ ਜਲਦੀ ਪੂਰੇ ਕੀਤੇ ਜਾਣਗੇ। ਅੰਬਿਕਾ ਬਿਹਾਰ ਦੇ ਪਿੱਛੇ ਸਰਕਾਰੀ ਜ਼ਮੀਨ ਵਿੱਚ ਜਲਦੀ ਹੀ ਕਮਿਊਨਿਟੀ ਸੈਂਟਰ ਤੇ ਪਾਰਕ ਉਸਾਰਿਆ ਜਾਵੇਗਾ। ਇਸ ਮੌਕੇ ਸ੍ਰੀ ਕੰਗ ਨੇ ਸ੍ਰੀ ਬੰਗੜ ਦੀ ਸ਼ਲਾਘਾ ਕੀਤੀ।


Comments Off on ਕਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਸਬੰਧੀ ਚਰਚਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.