ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਕਾਰ ਪਾਰਕਿੰਗ ਲਈ ਦੋ ਧੜਿਆਂ ਵਿੱਚ ਚੱਲੀਆਂ ਗੋਲੀਆਂ

Posted On July - 11 - 2019

ਦੋ ਧੜਿਆਂ ਵਿੱਚ ਗੋਲੀਆਂ ਚੱਲਣ ਮਗਰੋਂ ਪੁਲੀਸ ਅਧਿਕਾਰੀ ਮੌਕੇ ’ਤੇ ਮੁਆਇਨਾ ਕਰਦੇ ਹੋਏ। -ਫੋਟੋ: ਧੀਮਾਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਜੁਲਾਈ
ਇੱਥੇ ਦੇ ਸੀਐਮਸੀ ਹਸਪਤਾਲ ਨੇੜੇ ਬੀਤੀ ਰਾਤ ਮਾਮੂਲੀ ਗੱਲ ਨੂੰ ਲੈ ਕੇ ਦੋ ਧੜਿਆਂ ਵਿੱਚ ਲੜਾਈ ਹੋ ਗਈ। ਦੇਖਦਿਆਂ ਹੀ ਦੇਖਦਿਆਂ ਦੋਵਾਂ ਧੜਿਆਂ ਵਿੱਚ ਇੱਟਾਂ ਰੋੜੇ ਚੱਲਣੇ ਸ਼ੁਰੂ ਹੋ ਗਏ। ਇਸ ਤੋਂ ਬਾਅਦ ਇੱਕ ਧੜੇ ਨੇ ਰਿਵਾਲਵਰ ਕੱਢ ਕੇ ਹਵਾ ਵਿੱਚ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਨੌਜਵਾਨ ਫੱਟੜ ਹੋ ਗਿਆ, ਜਿਸ ਨੂੰ ਇਲਾਜ ਲਈ ਸੀਐਮਸੀ ਹਸਪਤਾਲ ਵਿੱਚ ਵੀ ਦਾਖ਼ਲ ਕਰਵਾਇਆ ਗਿਆ। ਫੱਟੜ ਨੌਜਵਾਨ ਦੀ ਪਛਾਣ ਸਿਮਰਜੀਤ ਸਿੰਘ ਵਜੋਂ ਹੋਈ ਹੈ। ਲੜਾਈ ਦਾ ਕਾਰਨ ਕਾਰ ਪਾਰਕਿੰਗ ਨੂੰ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਦੇ ਉਚ ਅਧਿਕਾਰੀ ਤੇ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਪੁਜ ਗਈ। ਪੁਲੀਸ ਨੇ ਇਸ ਮਾਮਲੇ ਵਿੱਚ ਸਿਮਰਜੀਤ ਸਿੰਘ ਦੀ ਸ਼ਿਕਾਇਤ ’ਤੇ ਸਾਬੀ ਤੇ ਉਸ ਦੇ ਸਾਥੀਆਂ ਦੇ ਖ਼ਿਲਾਫ਼

ਗੋਲੀ ਲੱਗਣ ਕਾਰਨ ਜ਼ਖਮੀ ਹੋਇਆ ਨੌਜਵਾਨ ਹਸਪਤਾਲ ਵਿੱਚ ਜ਼ੇਰੇ ਇਲਾਜ। -ਫੋਟੋ: ਧੀਮਾਨ

ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰ ਲਿਆ ਹੈ। ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਮੋਹਨ ਸਿੰਘ ਨਗਰ ਵਾਸੀ ਬਲਜੀਤ ਸਿੰਘ ਰੂਬਲ ਆਪਣੇ ਦੋਸਤ ਸਹਿਜ਼ ਤੇ ਕੈਫ਼ੀ ਨਾਲ ਘੁੰਮਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਆਪਣੀ ਕਾਰ ਪਾਰਕਿੰਗ ਵਿੱਚ ਲਗਾਉਣ ਲੱਗੇ ਤਾਂ ਉਥੇ ਪਹਿਲਾਂ ਤੋਂ ਖੜ੍ਹੀ ਇੱਕ ਕਾਰ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਦੋਵਾਂ ਵਿੱਚ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਸਾਬੀ ਨੇ ਫੋਨ ਕਰਕੇ ਆਪਣੇ ਸਾਥੀਆਂ ਨੂੰ ਸੱਦ ਲਿਆ ਤੇ ਸਹਿਜ਼ ਨੇ ਆਪਣੇ ਭਰਾ ਸਿਮਰਜੀਤ ਸਿੰਘ ਨੂੰ। ਦੇਖਦੇ ਹੀ ਦੇਖਦੇ ਦੋਵੇਂ ਧੜਿਆਂ ਵਿੱਚ ਇੱਟਾਂ ਪੱਥਰ ਚੱਲਣੇ ਸ਼ੁਰੂ ਹੋ ਗਏ ਤੇ ਮੁਲਜ਼ਮਾਂ ਨੇ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਇਸ ਵਿੱਚ ਇੱਕ ਗੋਲੀ ਸਿਮਰਨ ਨੂੰ ਲੱਗੀ, ਜੋ ਕਿ ਫੱਟੜ ਹੋ ਗਿਆ। ਉਧਰ, ਥਾਣਾ ਡਿਵੀਜ਼ਨ ਨੰਬਰ 3 ਦੇ ਐਸਐਚਓ ਇੰਸਪੈਕਟਰ ਲਵਜੀਤ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਉਹ ਇਸ ਤੋਂ ਪਹਿਲਾਂ ਵੀ ਬਸਤੀ ਜੋਧੇਵਾਲ ਵਾਲੇ ਪਾਸੋਂ ਲੜ ਕੇ ਆਏ ਸਨ, ਉਨ੍ਹਾਂ ਦੀ ਤਲਾਸ਼ ਲਈ ਛਾਪੇ ਮਾਰੇ ਜਾ ਰਹੇ ਹਨ।


Comments Off on ਕਾਰ ਪਾਰਕਿੰਗ ਲਈ ਦੋ ਧੜਿਆਂ ਵਿੱਚ ਚੱਲੀਆਂ ਗੋਲੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.