ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਕਾਵਿ ਪੁਸਤਕ ‘ਗਾਉਂਦੇ ਹਰਫ਼’ ਰਿਲੀਜ਼

Posted On July - 12 - 2019

ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਜੁਲਾਈ
‘ਕੌਮੀ ਸਾਹਿਤ ਅਤੇ ਕਲਾ ਪ੍ਰੀਸ਼ਦ ਅਤੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਹਿਯੋਗ ਨਾਲ ਗੀਤਕਾਰ ਅਮਰਜੀਤ ਸ਼ੇਰਪੁਰੀ ਵੱਲੋਂ ਲਿਖੀ ਗੀਤਾਂ ਦੀ ਪਲੇਠੀ ਕਾਵਿ-ਪੁਸਤਕ ‘ਗਾਉਂਦੇ ਹਰਫ਼’ ਪੰਜਾਬੀ ਭਵਨ, ਲੁਧਿਆਣਾ ਵਿਚ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ, ਪ੍ਰੋ. ਰਵਿੰਦਰ ਸਿੰਘ ਭੱਠਲ, ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਅਨੂਪ ਵਿਰਕ, ਪੱਤਰਕਾਰ ਸਤਿਬੀਰ ਸਿੰਘ, ਪ੍ਰਗਟ ਸਿੰਘ ਗਰੇਵਾਲ ਅਤੇ ਗਾਇਕ ਪਾਲੀ ਦੇਤਵਾਲੀਆ ਸਮੇਤ ਸਮੂਹ ਸ਼ਖ਼ਸ਼ੀਅਤਾਂ ਨੇ ਰਿਲੀਜ਼ ਕੀਤੀ। ਪ੍ਰੋ. ਭੱਠਲ ਨੇ ਕਿਹਾ ਕਿ ਅਮਰਜੀਤ ਸ਼ੇਰਪੁਰੀ ਨੇ ਵੱਖ ਵੱਖ ਸਮਾਜਿਕ ਵਿਸ਼ਿਆਂ ’ਤੇ ਗੀਤ ਲਿਖ ਕੇ ਚੰਗੀ ਪਿਰਤ ਪਾਈ ਹੈ। ਇਸ ਮੌਕੇ ਪ੍ਰੋ. ਗਿੱਲ ਨੇ ਪੁਸਤਕ ਵਿਚਲੇ ਗੀਤਾਂ ਬਾਰੇ ਚਾਨਣਾ ਪਾਇਆ। ਗੀਤਕਾਰ ਸਰਬਜੀਤ ਸਿੰਘ ਬਿਰਦੀ ਨੇ ਮੰਚ ਸੰਚਾਲਨ ਕਰਦਿਆਂ ਸਮੂਹ ਸ਼ਖ਼ਸੀਅਤਾਂ ਨੂੰ ਸਰੋਤਿਆਂ ਦੇ ਰੂਬਰੂ ਕਰਵਾਇਆ। ਸਮਾਗਮ ਵਿਚ ਹਰਵਿੰਦਰ ਸਿੰਘ, ਡਾ. ਗੁਰਇਕਬਾਲ ਸਿੰਘ, ਡਾ. ਨਿਰਮਲ ਜੌੜਾ, ਤ੍ਰਿਲੋਚਨ ਲੋਚੀ, ਗੁਰਚਰਨ ਕੌਰ ਕੋਚਰ, ਡਾ. ਗੁਲਜ਼ਾਰ ਸਿੰਘ ਪੰਧੇਰ, ਡਾ. ਪਰਮਜੀਤ ਸਿੰਘ ਸੋਹਲ, ਜਨਮੇਜਾ ਸਿੰਘ ਜੌਹਲ, ਜਸਮੇਰ ਸਿੰਘ ਢੱਟ, ਤਰਲੋਚਨ ਸਿੰਘ ਰੰਗਕਰਮੀ ਸਮੇਤ ਹੋਰ ਕਈ ਸ਼ਖ਼ਸੀਅਤਾਂ ਹਾਜ਼ਰ ਸਨ।


Comments Off on ਕਾਵਿ ਪੁਸਤਕ ‘ਗਾਉਂਦੇ ਹਰਫ਼’ ਰਿਲੀਜ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.