ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਕਿਸਾਨ ਜਥੇਬੰਦੀ ਵੱਲੋਂ ਡੀਐਸਪੀ ਦੀ ਰਿਹਾਇਸ਼ ਅੱਗੇ ਧਰਨਾ

Posted On July - 11 - 2019

ਧਰਨੇ ਦੌਰਾਨ ਕਿਸਾਨ ਪੁਲੀਸ ਪ੍ਰਸ਼ਾਸਨ ਖਿਲਾਫ ਨਾਅਰੇਬਾਜੀ ਕਰਦੇ ਹੋਏ।

ਅਸ਼ੋਕ ਸ਼ਰਮਾ
ਅਜਨਾਲਾ, 10 ਜੁਲਾਈ
ਕਿਰਤੀ ਕਿਸਾਨ ਯੂਨੀਅਨ ਨੇ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਜਤਿੰਦਰ ਸਿੰਘ ਛੀਨਾ ਵਿਰੁੱਧ ਬੀਤੇ ਦਿਨੀਂ ਅਜਨਾਲਾ ਪੁਲੀਸ ਵਲੋਂ ਦਰਜ ਕੀਤਾ 326 ਧਾਰਾ ਤਹਿਤ ਪਰਚੇ ਨੂੰ ਰੱਦ ਕਰਾਉਣ ਲਈ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੂਬਾਈ ਜਨਰਲ ਸਕੱਤਰ ਸਤਿਬੀਰ ਸਿੰਘ ਦੀ ਅਗਵਾਈ ਹੇਠ ਡੀਐਸਪੀ ਅਜਨਾਲਾ ਦੀ ਰਿਹਾਇਸ਼ ਮੂਹਰੇ ਰੋਸ ਧਰਨਾ ਦਿੱਤਾ। ਧਰਨਾਕਾਰੀਆਂ ਨੇ ਪੰਜਾਬ ਸਰਕਾਰ, ਪੁਲੀਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੂਬਾ ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ ਨੇ ਦੱਸਿਆ ਕਿ ਪਿੰਡ ਹਰਸ਼ਾ ਛੀਨਾ ਦੇ ਇਕ ਪਰਿਵਾਰ ਵਲੋਂ ਕਮੇਟੀਆਂ ਪਾਉਣ ਦੇ ਨਾਂ ਹੇਠ ਕੁਝ ਕਿਸਾਨ ਪਰਿਵਾਰਾਂ ਨਾਲ 70 ਲੱਖ ਰੁਪਏ ਦੀ ਠੱਗੀ ਮਾਰੀ ਸੀ। ਪੁਲੀਸ ਨੇ ਕਮੇਟੀਆਂ ਮਾਰਨ ਵਾਲਿਆਂ ਨੂੰ ਤਾਂ ਕੁਝ ਨਹੀਂ ਕਿਹਾ ਉਲਟਾ ਜਤਿੰਦਰ ਸਿੰਘ ਛੀਨਾ ਵਿਰੁੱਧ ਕੇਸ ਦਰਜ ਕਰ ਦਿੱਤਾ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਡੀਐਸਪੀ ਨੇ ਕੇਸ ਰੱਦ ਨਾ ਕੀਤਾ ਤਾਂ ਐਸਐਸਪੀ ਦਫਤਰ ਮੂਹਰੇ ਸੂਬਾ ਪੱਧਰੀ ਧਰਨੇ ਦਿੱਤੇ ਜਾਣਗੇ। ਇਸ ਧਰਨੇ ਨੂੰ ਜਤਿੰਦਰ ਸਿੰਘ ਛੀਨਾ, ਸਤਨਾਮ ਸਿੰਘ ਝੰਡੇਰ, ਅਵਤਾਰ ਸਿੰਘ ਜੱਸੜ, ਮੇਜਰ ਸਿੰਘ ਕੜਿਆਲ, ਦਵਿੰਦਰ ਸਿੰਘ ਗੱਗੋਮਾਹਲ, ਧਰਮਿੰਦਰ ਅਜਨਾਲਾ ਨੇ ਵੀ ਸੰਬੋਧਨ ਕੀਤਾ। ਡੀਐਸਪੀ ਅਜਨਾਲਾ ਹਰਪ੍ਰੀਤ ਸਿੰਘ ਸੈਣੀ ਨੇ ਦੱਸਿਆ ਕਿ ਪੁਲੀਸ ਨੇ ਜਤਿੰਦਰ ਸਿੰਘ ਛੀਨਾ ਖਿਲਾਫ ਸਿਵਲ ਹਸਪਤਾਲ ਅਜਨਾਲਾ ਤੋਂ ਉਪਰੋਕਤ ਧਾਰਾ ਤਹਿਤ ਐਮਐਲਆਰ ਹਾਸਲ ਹੋਣ ’ਤੇ ਪਰਚਾ ਕੀਤਾ ਹੈ।


Comments Off on ਕਿਸਾਨ ਜਥੇਬੰਦੀ ਵੱਲੋਂ ਡੀਐਸਪੀ ਦੀ ਰਿਹਾਇਸ਼ ਅੱਗੇ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.