ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦੀ ਅਰਥੀ ਫੂਕੀ

Posted On July - 14 - 2019

ਕੇਂਦਰ ਸਰਕਾਰ ਦੀ ਅਰਥੀ ਫੂਕਦੇ ਹੋਏ ਕਿਸਾਨ ਆਗੂ ਤੇ ਹੋਰ। -ਫੋਟੋ: ਧਾਲੀਵਾਲ

ਪੱਤਰ ਪ੍ਰੇਰਕ
ਰੂੜੇਕੇ ਕਲਾਂ, 13 ਜੁਲਾਈ
ਇੱਥੇ ਬਰਨਾਲਾ-ਮਾਨਸਾ ਰੋਡ ’ਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਮੋਹਨ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਬਜਟ ’ਚ ਪੈਟਰੋਲ ਤੇ ਡੀਜ਼ਲ ’ਤੇ ਕਰ ਲਗਾਉਣ ਦੀ ਤਜਵੀਜ਼ ਦੇ ਵਿਰੋਧ ਵਜੋਂ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਕਾਮਰੇਡ ਮੋਹਨ ਸਿੰਘ ਨੇ ਕਿਹਾ ਕਿ ਇਕ ਪਾਸੇ ਕੇਂਦਰ ਦੀ ਮੋਦੀ ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ਕਰ ਰਹੀ ਹੈ ਦੂਜੇ ਪਾਸੇ ਪਿਛਲੇ ਦਿਨੀਂ ਪੇਸ਼ ਕੀਤੇ ਬਜਟ ਵਿਚ ਪੈਟਰੌਲ, ਡੀਜ਼ਲ ’ਤੇ ਕਰ ਲਗਾਉਣ ਦੀ ਤਜਵੀਜ਼ ਰੱਖ ਪਹਿਲਾਂ ਹੀ ਆਰਥਿਕ ਤੌਰ ’ਤੇ ਟੁੱਟੀ ਪੰਜਾਬ ਦੀ ਕਿਸਾਨੀ ਦਾ ਲੱਕ ਤੋੜਿਆ ਜਾ ਰਿਹਾ ਹੈ। ਬਲਾਕ ਪ੍ਰਧਾਨ ਜੋਰਾ ਸਿੰਘ ਬਦਰਾ ਨੇ ਕਿਹਾ ਕਿ ਬਜਟ ਵਿਚ ਪੰਜਾਬ ਦੇ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਲਈ ਕੁਝ ਨਹੀਂ ਰੱਖਿਆ ਗਿਆ ਤੇ ਹੁਣ ਮੋਦੀ ਸਰਕਾਰ ਨੇ ਝੋਨੇ ਦੇ ਮੁੱਲ ਵਿਚ ਨਿਗੂਣਾ ਵਾਧਾ ਕਰਕੇ ਪੰਜਾਬ ਦੇ ਕਿਸਾਨਾਂ ਦੀਆਂ ਆਸਾਂ ‘ਤੇ ਪਾਣੀ ਫੇਰ ਦਿੱਤਾ ਹੈ। ਇਸ ਮੌਕੇ ਹਮੀਰ ਸਿੰਘ, ਹੰਸਾ ਸਿੰਘ ਭੋਲਾ ਸਿੰਘ, ਰਾਮ ਸਿੰਘ ਤੇ ਰਾਜ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।


Comments Off on ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦੀ ਅਰਥੀ ਫੂਕੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.