ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਕੁੱਟਮਾਰ ਦੇ ਦੋਸ਼ ਹੇਠ ਔਰਤ ਸਣੇ ਅੱਠ ਖ਼ਿਲਾਫ਼ ਕੇਸ ਦਰਜ

Posted On July - 14 - 2019

ਪੱਤਰ ਪ੍ਰੇਰਕ
ਹੰਡਿਆਇਆ, 13 ਜੁਲਾਈ
ਗਲੀ ਵਿੱਚ ਖੜ੍ਹੇ ਖੱਚਰ ਰੇਹੜਾ ਵਿਚ ਟਰੈਕਟਰ ਟਰਾਲੀ ਮਾਰਨ ਵਾਲੇ ਵਿਅਕਤੀਆਂ ਵਲੋਂ ਕੀਤੇ ਹਮਲੇ ਦੌਰਾਨ ਹੰਡਿਆਇਆ ਪੁਲੀਸ ਨੇ ਇੱਕ ਔਰਤ ਸਮੇਤ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਹੰਡਿਆਇਆ ਜਸਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ਼ ਮੱਖਣ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਕਿਲਾ ਪੱਤੀ ਹੰਡਿਆਇਆ ਨੇ ਬਿਆਨ ਦਰਜ ਕਰਵਾਏ ਕਿ ਲੰਘੀ 10 ਜੁਲਾਈ ਨੂੰ ਸੁਖਚੈਨ ਸਿੰਘ, ਕੇਵਲ ਸਿੰਘ, ਲੰਬੀ ਵਾਸੀਆਨ ਮਹਿਰਾਜ (ਬਠਿੰਡਾ), ਕਾਲਾ ਸਿੰਘ, ਮੱਘਰ ਸਿੰਘ, ਜੰਟਾ ਸਿੰਘ ਤੇ ਮੱਘਰ ਸਿੰਘ ਦੇ ਘਰਵਾਲੀ ਨੇ ਰਸਤੇ ਵਿਚ ਉਸਦੀ ਕੁੱਟਮਾਰ ਕੀਤੀ ਤੇ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਦੇ ਬਿਆਨਾਂ ’ਤੇ ਕੁੱਟਮਾਰ ਕਰਕੇ ਧਮਕੀਆਂ ਦੇਣ ਵਾਲੀ ਇੱਕ ਔਰਤ, ਸੁਖਚੈਨ ਸਿੰਘ ਸਮੇਤ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।


Comments Off on ਕੁੱਟਮਾਰ ਦੇ ਦੋਸ਼ ਹੇਠ ਔਰਤ ਸਣੇ ਅੱਠ ਖ਼ਿਲਾਫ਼ ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.