ਗੀਤਾਂ ਤੇ ਗੇਮਾਂ ਦੇ ਮੱਕੜਜਾਲ਼ ’ਚ ਫਸੀ ਨੌਜਵਾਨ ਪੀੜ੍ਹੀ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਮਿਹਨਤਕਸ਼ਾਂ ਦਾ ਸਤਿਕਾਰ ਕਰੀਏ !    ਨੌਜਵਾਨ ਸੋਚ !    ਪੰਜਾਬ ਸਰਕਾਰ ਵੱਲੋਂ ਯੂਐੱਨਡੀਪੀ ਨਾਲ ਸਮਝੌਤਾ !    ਹਿਮਾਚਲ: ਕਈ ਸੜਕੀ ਮਾਰਗ ਹਲਕੇ ਵਾਹਨਾਂ ਲਈ ਖੁੱਲ੍ਹੇ, ਮਨਾਲੀ-ਲੇਹ ਬੰਦ !    ਜਪਾਨੀ ਕਲਾਕਾਰ ਭਾਰਤੀ ਨਿਲਾਮੀ ’ਚ ਹਿੱਸਾ ਲਵੇਗਾ !    ਟਰੰਪ ਵੱਲੋਂ ਡੈਨਮਾਰਕ ਦੌਰਾ ਰੱਦ ਕਰਨ ’ਤੇ ਸ਼ਾਹੀ ਪਰਿਵਾਰ ਹੈਰਾਨ !    ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ 12 ਨੂੰ !    ਸੁਮਿਤ ਯੂਐੱਸ ਓਪਨ ਕੁਆਲੀਫਾਈਂਗ ਟੂਰਨਾਮੈਂਟ ਦੇ ਦੂਜੇ ਗੇੜ ’ਚ !    

ਕੇਂਦਰੀ ਮੰਤਰੀ ਬੀਬਾ ਬਾਦਲ ਨੇ ਬਠਿੰਡਾ ਦੇ ਐੱਸਐੱਸਪੀ ਖ਼ਿਲਾਫ਼ ਮੋਰਚਾ ਖੋਲ੍ਹਿਆ

Posted On July - 16 - 2019

ਟਿ੍ਬਿਊਨ ਨਿਊਜ਼ ਸਰਵਿਸ
ਬਠਿੰਡਾ, 15 ਜੁਲਾਈ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦੇ ਐਸਐਸਪੀ ਡਾ.ਨਾਨਕ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕੇਂਦਰੀ ਮੰਤਰੀ ਲੋਕ ਸਭਾ ਚੋਣਾਂ ਵੇਲੇ ਤੋਂ ਐਸਐਸਪੀ ਡਾ.ਨਾਨਕ ਸਿੰਘ ਨੂੰ ਨਿਸ਼ਾਨੇ ’ਤੇ ਲੈ ਰਹੇ ਹਨ। ਬਠਿੰਡਾ ’ਚ ਅੱਜ ਬੀਬਾ ਬਾਦਲ ਨੇ ਇੱਥੋਂ ਤੱਕ ਆਖਿਆ ਕਿ ਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸਐਸਪੀ ਬਠਿੰਡਾ ਖ਼ਿਲਾਫ਼ ਕੋਈ ਕਦਮ ਨਾ ਉਠਾਇਆ ਤਾਂ ਉਨ੍ਹਾਂ ਕੋਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਜਾਣ ਤੋਂ ਬਿਨਾਂ ਕੋਈ ਚਾਰਾ ਨਹੀਂ ਬਚਣਾ।
ਇਹ ਮਾਮਲੇ ਔਰਤਾਂ ’ਤੇ ਅੱਤਿਆਚਾਰ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਬਾਰੇ ਹਨ। ਬੀਤੇ ਕੱਲ੍ਹ ਹਰਸਿਮਰਤ ਨੂੰ ਪੀੜਤ ਔਰਤ ਮਿਲੀ ਸੀ। ਉਸ ਨੇ ਪੁਲੀਸ ’ਤੇ ਨਿਆਂ ਨਾ ਦੇਣ ਦੇ ਦੋਸ਼ ਲਾਏ। ਉਸ ਤੋਂ ਪਹਿਲਾਂ ਸਮੂਹਿਕ ਜਬਰ-ਜਨਾਹ ਦੀ ਪੀੜਤਾ ਨੇ ਹਰਸਿਮਰਤ ਕੋਲ ਇਨਸਾਫ ਲਈ ਪਹੁੰਚ ਕੀਤੀ ਸੀ। ਜਦੋਂ ਲੋਕ ਸਭਾ ਚੋਣਾਂ ਸਨ ਉਦੋਂ ਐਸਐਸਪੀ ਬਠਿੰਡਾ ਦੀ ਸ਼ਿਕਾਇਤ ਵੀ ਹਰਸਿਮਰਤ ਕੌਰ ਬਾਦਲ ਨੇ ਚੋਣ ਕਮਿਸ਼ਨ ਨੂੰ ਭੇਜੀ ਸੀ। ਹਰਸਿਮਰਤ ਪੀੜਤ ਮਹਿਲਾ ਦੇ ਮਾਮਲੇ ਨੂੰ ਦੁਬਾਰਾ ਔਰਤਾਂ ਦੇ ਕੌਮੀ ਕਮਿਸ਼ਨ ਕੋਲ ਲਿਜਾ ਰਹੇ ਹਨ।
ਕੇਂਦਰੀ ਮੰਤਰੀ ਨੇ ਆਖਿਆ ਕਿ ਔਰਤਾਂ ’ਤੇ ਅੱਤਿਆਚਾਰ ਹੋ ਰਹੇ ਹਨ ਅਤੇ ਘੁੱਦਾ ਪਿੰਡ ਦੀ ਮਹਿਲਾ ਸਰਪੰਚ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ ਅਤੇ ਇੱਕ ਹੋਰ ਮਹਿਲਾ ਨੇ ਪੁਲੀਸ ਵੱਲੋਂ ਸੁਣਵਾਈ ਨਾ ਕੀਤੇ ਜਾਣ ਦੀ ਗੱਲ ਆਖੀ ਹੈ। ਉਨ੍ਹਾਂ ਆਖਿਆ ਕਿ ਨਸ਼ਾ ਤਸਕਰਾਂ ਨੂੰ ਠੱਲ੍ਹ ਨਹੀਂ ਪੈ ਰਹੀ ਜੋ ਐਸਐਸਪੀ ਔਰਤਾਂ ਨੂੰ ਇਨਸਾਫ ਨਹੀਂ ਦੇ ਸਕਦਾ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਹੀਂ ਕਰਦਾ ਉਸ ਨੂੰ ਮੁਅੱਤਲ ਕਰ ਦੇਣਾ ਚਾਹੀਦਾ ਹੈ।
ਕੇਂਦਰੀ ਮੰਤਰੀ ਨੇ ਆਖਿਆ ਕਿ ਉਹ ਐੱਸਐੱਸਪੀ ਦੇ ਵਾਰ ਵਾਰ ਮਾਮਲੇ ਧਿਆਨ ਵਿਚ ਲਿਆ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਹੁੰਦੀ। ਉਹ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਬਠਿੰਡਾ ਦੇ ਐੱਸਐੱਸਪੀ ਖ਼ਿਲਾਫ਼ ਕਾਰਵਾਈ ਲਈ ਲਿਖਣਗੇ, ਉਸ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੱਕ ਪਹੁੰਚ ਕਰਨਗੇ। ਦੱਸਣਯੋਗ ਹੈ ਕਿ ਪਿਛਲੇ ਸਮੇਂ ਤੋਂ ਬਠਿੰਡਾ ਜ਼ਿਲ੍ਹੇ ਵਿਚ ਨਸ਼ਿਆਂ ਦੀ ਵਿਕਰੀ ਵਧੀ ਹੈ।

ਪੁਲੀਸ ਪੂਰੀ ਤਰ੍ਹਾਂ ਮੁਸਤੈਦ: ਐੱਸਐੱਸਪੀ

ਐੱਸਐੱਸਪੀ ਬਠਿੰਡਾ ਡਾ.ਨਾਨਕ ਸਿੰਘ ਦਾ ਕਹਿਣਾ ਸੀ ਕਿ ਔਰਤ ਦੇ ਹਾਲੀਆ ਮਾਮਲੇ ਦੀ ਐੱਸਪੀ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਔਰਤਾਂ ਨਾਲ ਸਬੰਧਤ ਬਹੁਤੇ ਕੇਸਾਂ ਵਿਚ ਮੁਲਜ਼ਮ ਗ੍ਰਿਫ਼ਤਾਰ ਹੋ ਚੁੱਕੇ ਹਨ ਅਤੇ ਸਿਰਫ਼ ਇੱਕ ਦੋ ਕੇਸਾਂ ਵਿਚ ਦੋਸ਼ੀਆਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਵਰ੍ਹਿਆਂ ਨਾਲੋਂ ਜ਼ਿਲ੍ਹੇ ਵਿਚ ਨਸ਼ਿਆਂ ਦੀ ਬਰਾਮਦਗੀ ਵਧੀ ਹੈ ਅਤੇ ਹਾਲ ਹੀ ਵਿਚ 11 ਲੱਖ ਨਸ਼ੀਲੀਆਂ ਗੋਲੀਆਂ ਫੜੀਆਂ ਗਈਆਂ ਹਨ ਤੇ ਪੁਲੀਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ।


Comments Off on ਕੇਂਦਰੀ ਮੰਤਰੀ ਬੀਬਾ ਬਾਦਲ ਨੇ ਬਠਿੰਡਾ ਦੇ ਐੱਸਐੱਸਪੀ ਖ਼ਿਲਾਫ਼ ਮੋਰਚਾ ਖੋਲ੍ਹਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.