ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਕੈਦੀ ਨੇ ਅਦਾਲਤ ’ਚ ਖ਼ੁਦਕੁਸ਼ੀ ਕੀਤੀ

Posted On July - 11 - 2019

ਨਵੀਂ ਦਿੱਲੀ: ਦਿੱਲੀ ਦੀ ਸਾਕੇਤ ਜ਼ਿਲ੍ਹਾ ਅਦਾਲਤ ਵਿੱਚ ਇਕ ਵਿਚਾਰਆਧੀਨ ਕੈਦੀ ਨੇ ਖ਼ੁਦਕੁਸ਼ੀ ਕਰ ਲਈ ਹੈ। ਪੁਲੀਸ ਮੁਤਾਬਕ ਅੱਜ ਜਦੋਂ ਇਸ ਸੋਨੇ ਦੇ ਗਹਿਣੇ ਧੂਹਣ ਦੇ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਸ ਨੇ ਮੌਕਾ ਪਾ ਕੇ ਸਿਪਾਹੀ ਤੋਂ ਝਟਕੇ ਨਾਲ ਆਪਣਾ ਹੱਥ ਛੁਡਵਾ ਲਿਆ ਤੇ ਅਦਾਲਤ ਦੀ 5ਵੀਂ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ। ਉਸ ਨੂੰ ਤੁਰੰਤ ਨੇੜੇ ਦੇ ਸਫ਼ਦਰਜੰਗ ਹਸਪਤਾਲ ਲੈ ਜਾਇਆ ਗਿਆ ਜਿੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪੁਲੀਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਕਿ ਘਟਨਾ ਕਿਵੇਂ ਵਾਪਰੀ ਤੇ ਵਿਭਾਗੀ ਕਾਰਵਾਈ ਵੀ ਪੁਲੀਸ ਮੁਲਾਜ਼ਮ ਖ਼ਿਲਾਫ਼ ਕੀਤੀ ਜਾਵੇਗੀ, ਜਿਸ ਦੇ ਹੱਥੋਂ ਛੁੱਟ ਕੇ ਨਿਹਾਲ ਖ਼ਾਂ ਦਾ ਵਿਅਕਤੀ ਛਾਲ ਮਾਰ ਗਿਆ ਸੀ। ਪੱਤਰ ਪ੍ਰੇਰਕ


Comments Off on ਕੈਦੀ ਨੇ ਅਦਾਲਤ ’ਚ ਖ਼ੁਦਕੁਸ਼ੀ ਕੀਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.