ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਹੱੁਲੜਬਾਜ਼ਾਂ ਤੋਂ ਪ੍ਰੇਸ਼ਾਨ

Posted On July - 11 - 2019

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 10 ਜੁਲਾਈ

ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਦਾ ਬਾਹਰੀ ਦ੍ਰਿਸ਼। -ਫੋਟੋ: ਬੱਬੀ

ਸਥਾਨਕ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੂਲ ਲੱਗਣ ਤੇ ਛੁੱਟੀ ਹੋਣ ਵੇਲੇ ਕੁਝ ਹੁੱਲੜਬਾਜ਼ ਵਿਦਿਆਰਥਣਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਸਕੂਲ ਪੁਲੀਸ ਥਾਣੇ ਦੇ 100 ਮੀਟਰ ਦੇ ਘੇਰੇ ਵਿੱਚ ਹੋਣ ਦੇ ਬਾਵਜੂਦ ਪੁਲੀਸ ਅਜਿਹੇ ਹੁੱਲੜਬਾਜ਼ਾਂ ਨੂੰ ਨੱਥ ਪਾਉਣ ਵਿਚ ਨਾਕਾਮ ਸਾਬਤ ਹੋ ਰਿਹਾ ਹੈ।
ਇਲਾਕੇ ਦੀਆਂ ਲੜਕੀਆਂ ਦੇ ਇਸ ਇੱਕੋ ਇੱਕ ਸਕੂਲ ਵਿੱਚ ਦੋ ਦਰਜਨ ਤੋਂ ਵੱਧ ਪਿੰਡਾਂ ਦੀਆਂ ਲੜਕੀਆਂ ਪੜ੍ਹਨ ਆਉਂਦੀਆਂ ਹਨ। ਬੱਸਾਂ ’ਤੇ ਆਉਣ ਵਾਲੀਆਂ ਲੜਕੀਆਂ ਨੂੰ ਬੱਸ ਅੱਡੇ ਤੋਂ ਲਗਪਗ 150 ਮੀਟਰ ਤੁਰ ਕੇ ਸਕੂਲ ਪੁੱਜਣਾ ਪੈਂਦਾ ਹੈ। ਇਸੇ ਰਸਤੇ ’ਤੇ ਸਕੂਟਰਾਂ ਤੇ ਮੋਟਰਸਾਈਕਲਾਂ ’ਤੇ ਸਵਾਰ ਹੁੱਲੜਬਾਜ਼ ਲੜਕੀਆਂ ਨਾਲ ਬਦਸਲੂਕੀ ਕਰਦੇ ਹਨ ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਦੇ ਹਨ। ਕਈ ਲੜਕੀਆਂ ਦੇ ਮਾਪਿਆਂ ਨੇ ਰੋਦਿਆਂ ਦੱਸਿਆ ਕਿ ਜਦੋਂ ਉਹ ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਨਾਲ ਗੱਲ ਕਰਦੇ ਹਨ ਤਾਂ ਉਹ ਇਹ ਆਖ ਕੇ ਪੱਲਾ ਝਾੜ ਲੈਂਦੇ ਹਨ ਕਿ ਸਕੂਲ ਦੇ ਗੇਟ ਤੋਂ ਬਾਹਰ ਉਹ ਕੁਝ ਵੀ ਕਰਨ ਤੋਂ ਅਸਮਰੱਥ ਹਨ। ਇਹ ਸਥਿਤੀ ਸਿਰਫ਼ ਕੰਨਿਆ ਸਕੂਲ ਦੀ ਹੀ ਨਹੀਂ ਇਲਾਕੇ ਦੇ ਹੋਰ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲੜਕੀਆਂ ਵੀ ਇਸੇ ਅਵਿਵਸਥਾ ਕਾਰਨ ਨਸ਼ੇੜੀਆਂ ਤੇ ਹੁੱਲੜਬਾਜ਼ਾਂ ਤੋਂ ਪ੍ਰੇਸ਼ਾਨ ਹਨ। ਇਲਾਕੇ ਦੇ ਲੋਕਾਂ ਦੀ ਮੰਗ ਹੈ ਕਿ ਪੁਲੀਸ ਪ੍ਰਸ਼ਾਸਨ ਨੂੰ ਸਕੂਲ ਲੱਗਣ ਤੇ ਛੁੱਟੀ ਹੋਣ ਸਮੇਂ ਸਕੂਲ ਨੂੰ ਆਉਣ ਵਾਲੇ ਰਸਤਿਆਂ ਦੀ ਪਟਰੌਲਿੰਗ ਯਕੀਨੀ ਬਣਾਉਣੀ ਚਾਹੀਦੀ ਹੈ। ਸਕੂਲ ਪ੍ਰਿੰਸੀਪਲ ਮਹਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਮੁਖੀ ਨੂੰ ਸੂਚਿਤ ਕੀਤਾ ਗਿਆ ਹੈ। ਥਾਣਾ ਮੁਖੀ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਸਕੂਲ ਸਮੇਂ ਦੌਰਾਨ ਪੁਲੀਸ ਮੁਲਾਜ਼ਮ ਤਾਇਨਾਤ ਰਹਿਣਗੇ, ਜੋ ਸਕੂਲੀ ਰਸਤੇ ਪਟਰੋਲਿੰਗ ਕਰਨਗੇ।


Comments Off on ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਹੱੁਲੜਬਾਜ਼ਾਂ ਤੋਂ ਪ੍ਰੇਸ਼ਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.