ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਕੱਚੇ ਕਾਮਿਆਂ ਵੱਲੋਂ ਸੰਘਰਸ਼ ਸਬੰਧੀ ਮੀਟਿੰਗ

Posted On July - 14 - 2019

ਪੱਤਰ ਪ੍ਰੇਰਕ
ਭੁੱਚੋ ਮੰਡੀ, 13 ਜੁਲਾਈ
ਜੀਐਚਟੀਪੀ ਕੰਟਰੈਕਟ ਵਰਕਰਜ਼ ਯੂਨੀਅਨ ਲਹਿਰਾ ਮੁਹੱਬਤ ਦੇ ਆਗੂਆਂ ਵੱਲੋਂ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਵਿੱਚ ਗੁਰੂ ਹਰਗੋਬਿੰਦ ਥਰਮਲ ਪਲਾਂਟ ਵਿੱਚ ਮੀਟਿੰਗ ਕੀਤੀ ਗਈ। ਉਨ੍ਹਾਂ ਪੱਕੀ ਭਰਤੀ ਦੀ ਮੁੱਖ ਮੰਗ ਸਮੇਤ ਹੋਰਨਾਂ ਮੰਗਾਂ ਦੀ ਪੂਰਤੀ ਲਈ 18 ਜੁਲਾਈ ਨੂੰ ਦੁਪਹਿਰ 2 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਥਰਮਲ ਦੇ ਗੇਟ ਅੱਗੇ ਪਰਿਵਾਰਾਂ ਤੇ ਬੱਚਿਆਂ ਸਮੇਤ ਧਰਨਾ ਦੇਣ ਅਤੇ ਥਰਮਲ ਮਾਰਕੀਟ ਤੱਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ। ਜਥੇਬੰਦੀ ਦੇ ਜਨਰਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੇ ਪ੍ਰਬੰਧਕਾਂ ਨੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਹੋਇਆ ਹੈ।
ਉਨ੍ਹਾਂ ਮੰਗ ਕੀਤੀ ਕਿ ਜੱਥੇਬੰਦੀ ਦੇ ਆਗੂਆਂ ਦੀ ਲੋਕਲ ਮੈਨੇਜ਼ਮੈਂਟ ਨਾਲ ਪੈਨਲ ਮੀਟਿੰਗ ਕਜਰਵਾ ਕੇ ਵੈੱਲਫ਼ੇਅਰ ਐਕਟ 2013 ਤਹਿਤ ਪਾਵਰਕੌਮ ਵਿੱਚ ਸਿੱਧਾ ਭਰਤੀ ਕੀਤਾ ਜਾਵੇ ਅਤੇ ਹੋਰਨਾਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ। ਇਸ ਮੌਕੇ ਬਲਜਿੰਦਰ ਮਾਨ, ਖੋਮਪਾਲ, ਕੁਲਦੀਪ ਸਿੰਘ, ਬੂਟਾ ਸਿੰਘ, ਬਲਵਿੰਦਰ ਸਿੰਘ, ਨੈਬ ਸਿੰਘ, ਦੌਲਤ ਰਾਮ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਭੁੱਚੋ, ਹੀਰਾ ਲਾਲ, ਹਰਪ੍ਰੀਤ ਸਿੰਘ, ਗੁਰਸ਼ਰਨ ਸਿੰਘ, ਗੁਰਸੇਵਕ ਬਾਠ ਅਤੇ ਯਾਦਵਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦੀ ਸਖ਼ਤ ਅਲੋਚਨਾ ਕੀਤੀ।


Comments Off on ਕੱਚੇ ਕਾਮਿਆਂ ਵੱਲੋਂ ਸੰਘਰਸ਼ ਸਬੰਧੀ ਮੀਟਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.