ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਕੱਚੇ ਸਫ਼ਾਈ ਸੇਵਕਾਂ ਦਾ ਕੌਂਸਲ ਦਫ਼ਤਰ ਬਾਹਰ ਧਰਨਾ

Posted On July - 12 - 2019

ਨਗਰ ਕੌਂਸਲ ਦਫ਼ਤਰ ਬਾਹਰ ਨਾਅਰੇਬਾਜ਼ੀ ਕਰਦੇ ਹੋਏ ਕੱਚੇ ਸਫ਼ਾਈ ਸੇਵਕ।

ਹਰਦੀਪ ਸਿੰਘ ਸੋਢੀ
ਧੂਰੀ, 11 ਜੁਲਾਈ
ਨਗਰ ਕੌਂਸਲ ਧੂਰੀ ਵਿੱਚ ਠੇਕਾ ਸਿਸਟਮ ‘ਤੇ ਕੰਮ ਕਰਦੇ ਕੱਚੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਸ਼ੁਰੂ ਕੀਤਾ ਗਿਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਉਨ੍ਹਾਂ ਨੂੰ ਘੱਟੋ-ਘੱਟ ਤਨਖ਼ਾਹ ਡੀਸੀ ਰੇਟ ਦੇ ਹਿਸਾਬ ਨਾਲ ਦਿੱਤੀ ਜਾਵੇ, ਤਿੰਨ ਮਹਿਲਾ ਸੇਵਕਾਂ ਦੀ ਕੀਤੀ ਜਾ ਰਹੀ ਛਾਂਟੀ ਨੂੰ ਰੱਦ ਕੀਤਾ ਜਾਵੇ, ਸਮੇਂ ਸਿਰ ਤਨਖ਼ਾਹ ਮਿਲਣੀ ਯਕੀਨੀ ਬਣਾਈ ਜਾਵੇ, ਮਈ 2019 ਤੱਕ ਦੀ ਤਨਖ਼ਾਹ ਦਿੱਤੀ ਜਾਵੇ, ਈਐੱਸਆਈ, ਈਪੀਐਫ ਦੀ ਰਸੀਦ ਦਿੱਤੀ ਜਾਵੇ ਅਤੇ ਮੈਡੀਕਲ ਸਹੂਲਤ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਪਹਿਲਾਂ ਵੀ ਕੌਂਸਲ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਨ, ਪ੍ਰੰਤੂ ਉਨ੍ਹਾਂ ਦੀ ਕਿਸੇ ਨੇ ਸਾਰ ਨਹੀਂ ਲਈ ਅਤੇ ਉਹ ਮਜਬੂਰਨ ਕੱਲ੍ਹ ਤੋਂ ਧਰਨੇ ’ਤੇ ਬੈਠੇ ਹਨ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। ਇਸ ਮੌਕੇ ਪ੍ਰਧਾਨ ਭਾਰਤ ਭੂਸ਼ਨ, ਪ੍ਰਵੀਨ ਕੁਮਾਰ, ਅਜੈ ਕੁਮਾਰ, ਮਨੋਜ, ਸੰਜੇ ਕੁਮਾਰ, ਕੋਮਲ, ਸੀਮਾ, ਕਾਂਤਾ, ਸਵਿੱਤਰੀ, ਮੂਰਤੀ ਤੇ ਅਨੀਤਾ ਵੀ ਹਾਜ਼ਰ ਸਨ।


Comments Off on ਕੱਚੇ ਸਫ਼ਾਈ ਸੇਵਕਾਂ ਦਾ ਕੌਂਸਲ ਦਫ਼ਤਰ ਬਾਹਰ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.