ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਗੁਰਪ੍ਰੀਤ ਸਿੰਘ ਹੱਤਿਆ ਕਾਂਡ ਵਿੱਚ ਪੰਜ ਜਣੇ ਨਾਮਜ਼ਦ

Posted On July - 11 - 2019

ਕੇਪੀ ਸਿੰਘ
ਗੁਰਦਾਸਪੁਰ, 10 ਜੁਲਾਈ

ਪਰਿਵਾਰਕ ਮੈਂਬਰ ਪੁਲੀਸ ਅਫ਼ਸਰ ਨਾਲ ਬਹਿਸਦੇ ਹੋਏ।

ਪੁਲੀਸ ਸਟੇਸ਼ਨ ਦੋਰਾਂਗਲਾ ਅਧੀਨ ਆਉਂਦੇ ਪਿੰਡ ਬੁਗਨਾ ਵਿੱਚ ਬੀਤੀ ਸ਼ਾਮ 16 ਸਾਲ ਦੇ ਲੜਕੇ ਗੁਰਪ੍ਰੀਤ ਸਿੰਘ ਦੀ ਹੱਤਿਆ ਦੇ ਕੇਸ ਵਿਚ ਪੁਲੀਸ ਨੇ ਪੰਜ ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਇੱਕ ਪੁਲੀਸ ਮੁਲਾਜ਼ਮ ਵੀ ਹੈ ਅਤੇ ਸਾਰੇ ਮੁਲਜ਼ਮ ਫ਼ਰਾਰ ਹਨ। ਦੱਸਣਯੋਗ ਹੈ ਕਿ ਬੀਤੀ ਸ਼ਾਮ ਖੇਤਾਂ ਵਿੱਚ ਕੱਦੂ ਕਰਦੇ ਸਮੇਂ ਵੱਟ ਢਹਿ ਜਾਣ ਤੇ ਨਾਲ ਦੇ ਖੇਤਾਂ ਦੇ ਮਾਲਕਾਂ ਨੇ ਦਿਲਬਾਗ਼ ਸਿੰਘ ਅਤੇ ਉਸ ਦੇ ਸੋਲ਼ਾਂ ਸਾਲ ਦੇ ਲੜਕੇ ਗੁਰਪ੍ਰੀਤ ਸਿੰਘ ਦੀ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਸੀ ਅਤੇ ਉਨ੍ਹਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ ਜਿਸ ਕਾਰਨ ਗੁਰਪ੍ਰੀਤ ਦੀ ਮੌਤ ਹੋ ਗਈ ਸੀ ਅਤੇ ਉਸ ਦਾ ਪਿਤਾ ਦਿਲਬਾਗ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਦਿਲਬਾਗ ਸਿੰਘ ਨੇ ਦੱਸਿਆ ਕਿ ਆਪਣੇ ਸਹੁਰੇ ਪਿੰਡ ਬੁਗਨਾ ਵਿੱਚ ਕਾਫ਼ੀ ਦੇਰ ਤੋਂ ਰਹਿ ਰਿਹਾ ਹੈ ਅਤੇ ਸਹੁਰਿਆਂ ਦੀ ਜ਼ਮੀਨ ਨੂੰ ਵੀ ਉਹੀ ਸੰਭਾਲ ਰਿਹਾ ਹੈ। ਮੰਗਲਵਾਰ ਸ਼ਾਮ ਨੂੰ ਉਹ ਝੋਨੇ ਦੇ ਖੇਤਾਂ ਵਿੱਚ ਜ਼ਮੀਨ ਵਿੱਚ ਟਰੈਕਟਰ ਨਾਲ ਕੱਦੂ ਕਰ ਰਿਹਾ ਸੀ। ਉਸ ਦਾ ਪੁੱਤਰ ਗੁਰਪ੍ਰੀਤ ਵੀ ਉਸ ਦੇ ਨਾਲ ਹੀ ਉਸ ਦੀ ਮਦਦ ਕਰ ਰਿਹਾ ਸੀ। ਇਸ ਦੌਰਾਨ ਜ਼ਮੀਨ ਦੀ ਇੱਕ ਵੱਟ ਟਰੈਕਟਰ ਦੇ ਨਾਲ ਢਹਿ ਗਈ। ਇਸ ਤੋਂ ਗ਼ੁੱਸੇ ਵਿੱਚ ਆਏ ਨਾਲ ਦੇ ਖੇਤ ਮਾਲਕ ਪਰਮਜੀਤ ਸਿੰਘ, ਸਰਬਜੀਤ ਸਿੰਘ, ਸੁੱਖਾ, ਸੰਨੀ ਅਤੇ ਹਰਸ਼ ਨੇ ਉਸ ਦੇ ਲੜਕੇ ਗੁਰਪ੍ਰੀਤ ਨੂੰ ਘੜੀਸ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਉਸ ਤੇ ਵਾਰ ਕੀਤੇ। ਜਦ ਉਹ ਉਸ ਦੇ ਬਚਾਅ ਲਈ ਆਇਆ ਤਾਂ ਉਸ ਨੂੰ ਵੀ ਕੁੱਟਿਆ ਗਿਆ। ਗੁਰਪ੍ਰੀਤ ਦੀ ਮੌਕੇ ’ਤੇ ਮੌਤ ਹੋ ਗਈ। ਦਿਲਬਾਗ ਸਿੰਘ ਅਨੁਸਾਰ ਹਮਲਾਵਰ ਕਾਫ਼ੀ ਸਮੇਂ ਤੋਂ ਉਸ ਦੀ ਜ਼ਮੀਨ ਹਥਿਆਉਣਾ ਚਾਹੁੰਦੇ ਸਨ ਅਤੇ ਰੰਜਸ਼ ਰੱਖਦੇ ਸਨ।

ਮਕਤੂਲ ਗੁਰਪ੍ਰੀਤ ਸਿੰਘ

ਥਾਣਾ ਦੋਰਾਂਗਲਾ ਦੇ ਮੁਖੀ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਦਿਲਬਾਗ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਪਰਮਜੀਤ ਸਿੰਘ ਅਤੇ ਪੁਲੀਸ ਮੁਲਾਜ਼ਮ ਸਰਬਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ ਜਦ ਇਨ੍ਹਾਂ ਦੋਵਾਂ ਤੋਂ ਇਲਾਵਾ ਘਟਨਾ ਵਿੱਚ ਸ਼ਾਮਲ ਸੁੱਖਾ, ਸੰਨੀ ਅਤੇ ਹਰਸ਼ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਸਸਕਾਰ ਨਾ ਕਰਨ ’ਤੇ ਅੜਿਆ ਪਰਿਵਾਰ
ਉਧਰ, ਪਰਿਵਾਰ ਨੇ ਗੁਰਪ੍ਰੀਤ ਦਾ ਅੰਤਿਮ ਸਸਕਾਰ ਉਦੋਂ ਤੱਕ ਨਾ ਕਰਨ ਦੀ ਗੱਲ ਕਹੀ ਹੈ ਜਦੋਂ ਤੱਕ ਮੁਲਜ਼ਮ ਗ੍ਰਿਫ਼ਤਾਰ ਨਹੀਂ ਕੀਤੇ ਜਾਂਦੇ। ਇਸ ਮਸਲੇ ਨੂੰ ਲੈ ਕੇ ਪੁਲੀਸ ਅਤੇ ਪੀੜਤ ਪਰਿਵਾਰ ਦਰਮਿਆਨ ਕਾਫ਼ੀ ਦੇਰ ਤੱਕ ਤਕਰਾਰ ਵੀ ਹੁੰਦੀ ਰਹੀ। ਡੀਐੱਸਪੀ ਮਹੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਪੁਲੀਸ ਅਨੁਸਾਰ ਪੀੜਤ ਪਰਿਵਾਰ ਵੀਰਵਾਰ ਨੂੰ ਗੁਰਪ੍ਰੀਤ ਦੇ ਸਸਕਾਰ ਲਈ ਸਹਿਮਤ ਹੋ ਗਿਆ ਹੈ।

 


Comments Off on ਗੁਰਪ੍ਰੀਤ ਸਿੰਘ ਹੱਤਿਆ ਕਾਂਡ ਵਿੱਚ ਪੰਜ ਜਣੇ ਨਾਮਜ਼ਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.