ਕਾਇਨਾਤ, ਕਿਆਮਤ ਅਤੇ ਬਰਫ਼ਾਨੀ ਢਾਲ !    ਜਾਗਰੂਕ ਵੋਟਰ ਸਿਹਤਮੰਦ ਜਮਹੂਰੀਅਤ !    ਮੈਂ ਤੇ ਮੀਆਂ ਸਕੇ ਭਰਾ !    ਇੱਕੋਂ ਸਮੇਂ ਇੱਕ ਤੋਂ ਵੱਧ ਡਿਗਰੀਆਂ ਕਰਨ ਦੀ ਮਿਲ ਸਕਦੀ ਹੈ ਇਜਾਜ਼ਤ !    ਭਾਰਤੀਆਂ ਦੇ ਸੁਫ਼ਨਿਆਂ ਨੂੰ ਅੱਜ ਪਰਵਾਜ਼ ਦੇਵੇਗਾ ਚੰਦਰਯਾਨ-2 !    ਬਿਜਲੀ ਡਿਗਣ ਕਾਰਨ ਉੱਤਰ ਪ੍ਰਦੇਸ਼ ਵਿੱਚ 32 ਲੋਕਾਂ ਦੀ ਮੌਤ !    ਸੂਬਾਈ ਚੋਣਾਂ ’ਚ ਇਮਰਾਨ ਖ਼ਾਨ ਦੀ ਪਾਰਟੀ ਦੇ ਪੰਜ ਉਮੀਦਵਾਰ ਜਿੱਤੇ !    ਪਾਕਿ ਸਰਹੱਦ ’ਤੇ ਜੰਗੀ ਗਰੁੱਪ ਤਾਇਨਾਤ ਕਰਨ ਦੀ ਤਿਆਰੀ !    ਪ੍ਰਕਾਸ਼ ਪੁਰਬ: ਪਾਕਿਸਤਾਨ ਰਵਾਨਾ ਹੋਏ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ !    ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ: ਸੁਖਬੀਰ !    

ਚੰਦੂਮਾਜਰਾ ਵੱਲੋਂ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ

Posted On July - 12 - 2019

ਪਾੜ ਦਾ ਜਾਇਜ਼ਾ ਲੈਂਦੇ ਹੋਏ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹੋਰ। -ਫੋਟੋ : ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 11 ਜੁਲਾਈ
ਬੀਤੇ ਦਿਨ ਪਈ ਬਾਰਸ਼ ਕਾਰਨ ਪਿੰਡ ਸਿਰਕਪੜਾ ਨੇੜੇ ਘੱਗਰ ਦਰਿਆ ਦੇ ਪੁਲ ’ਤੇ ਪਾਣੀ ਰੋਕਣ ਲਈ ਲਾਈ ਜਾ ਰਹੀ ਪੱਥਰਾਂ ਦੀ ਠੋਕਰ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਆਈ ਰੁਕਾਵਟ ’ਤੇ ਪਿੱਲਰਾਂ ਦੇ ਨੇੜੇ ਅਚਾਨਕ ਨਿਕਲੇ ਪਾਣੀ ਨਾਲ ਪੁਲ ਦੇ ਪੱਛਮ ਵਾਲੇ ਪਾਸੇ ਵੱਡਾ ਪਾੜ ਪੈ ਗਿਆ। ਇਸ ਦੌਰਾਨ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅੱਜ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜਲਦ ਕੰਮ ਸਿਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਾਣੀ ਨੂੰ ਰੋਕਣ ਲਈ ਜੋ ਪੱਥਰਾਂ ਨਾਲ ਠੋਕਰਾਂ ਬਣਾਈਆਂ ਜਾ ਰਹੀਆਂ ਸਨ, ਉਨ੍ਹਾਂ ਵਿੱਚ ਕਈ ਊਣਤਾਈਆਂ ਹੋਈਆਂ ਹਨ। ਇਸ ਕਾਰਨ ਪਾੜ ਪੈ ਗਿਆ। ਇਸ ਕਾਰਨ ਪਿੰਡ ਦੀ ਮੇਨ ਰੋਡ ਬੰਦ ਹੋ ਗਈ, ਜਿਸ ਨਾਲ 30 ਪਿੰਡਾਂ ਦਾ ਪਟਿਆਲਾ ਨਾਲੋਂ ਲਿੰਕ ਟੁੱਟ ਗਿਆ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੁਲ ਦੇ ਚੱਲ ਰਿਹਾ ਕੰਮ ਜਲਦੀ ਮੁਕੰਮਲ ਕੀਤਾ ਜਾਵੇ। ਇਸ ਮੌਕੇ ਜਗਜੀਤ ਸਿੰਘ ਕੋਹਲੀ, ਹਰਵਿੰਦਰ ਸਿੰਘ ਭੰਗੂ ਕੋਹਲੇਮਾਜਰਾ ਮੌਜੂਦ ਸਨ।


Comments Off on ਚੰਦੂਮਾਜਰਾ ਵੱਲੋਂ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.