ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਜਲ ਸ਼ਕਤੀ ਮੰਤਰਾਲੇ ਦੀ ਟੀਮ ਵੱਲੋਂ ਅੰਬਾਲਾ ਦਾ ਦੌਰਾ

Posted On July - 11 - 2019

ਜਲ ਸ਼ਕਤੀ ਮੰਤਰਾਲੇ ਦੇ ਜਾਇੰਟ ਸਕੱਤਰ ਰਾਮਬੀਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਰਤਨ ਸਿੰਘ ਢਿੱਲੋਂ
ਅੰਬਾਲਾ, 10 ਜੁਲਾਈ
ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵਿਚ ਜਾਇੰਟ ਸਕੱਤਰ ਰਾਮਬੀਰ ਦੀ ਅਗਵਾਈ ਵਿਚ ਟੀਮ ਅੱਜ ਅੰਬਾਲਾ ਪਹੁੰਚੀ ਅਤੇ ਡੀਸੀ ਦਫ਼ਤਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ। ਸ਼੍ਰੀ ਰਾਮਬੀਰ ਨੇ ਸਬੰਧਿਤ ਅਧਿਕਾਰੀਆਂ ਨਾਲ ਜਲ ਸੰਭਾਲਣ ਲਈ ਕੀਤੇ ਜਾ ਰਹੇ ਅਤੇ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਦਾ ਮਹੱਤਵਪੂਰਨ ਪ੍ਰਾਜੈਕਟ ਹੈ। ਇਸ ਲਈ ਸਬੰਧਤ ਵਿਭਾਗ ਇਸ ਅਭਿਆਨ ਦੇ ਤਹਿਤ ਸਹੀ ਡਾਟਾ ਪੇਸ਼ ਕਰੇ ਤਾਂ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਕੰਮ ਕੀਤਾ ਜਾ ਸਕੇ। ਮੀਟਿੰਗ ਦੌਰਾਨ ਜਲ ਸ਼ਕਤੀ ਅਭਿਆਨ ਤਹਿਤ ਅੰਬਾਲਾ ਜ਼ਿਲ੍ਹੇ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਰੂਪ-ਰੇਖਾ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਦੱਸਿਆ ਕਿ ਜਲ ਸ਼ਕਤੀ ਅਭਿਆਨ ਦੇ ਤਹਿਤ ਸਾਰੇ ਵਿਭਾਗ ਤਾਲਮੇਲ ਬਣਾ ਕੇ ਬਿਹਤਰ ਤਰੀਕੇ ਨਾਲ ਕੰਮ ਕਰ ਰਹੇ ਹਨ। ਜਲ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਕੰਮ ਲਈ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲ ਸ਼ਕਤੀ ਅਭਿਆਨ ਦੇ ਤਹਿਤ ਅੰਬਾਲਾ ਜ਼ਿਲ੍ਹੇ ਦੇ ਚਾਰ ਬਲਾਕ ਚੁਣੇ ਗਏ ਹਨ ਅਤੇ ਵੱਖ ਵੱਖ ਛੇ ਬਿੰਦੂਆਂ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਕੰਮ ਲਈ ਪੰਚਾਇਤਾਂ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀ ਨਾਲ ਜੋੜਿਆ ਜਾਵੇਗਾ। ਮਨਰੇਗਾ ਸਕੀਮ ਦੇ ਤਹਿਤ ਵੀ ਜਲ-ਭੰਡਾਰਨ ਲਈ ਵੱਧ ਤੋਂ ਵੱਧ ਕੰਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰੀ ਇਮਾਰਤਾਂ ਵਿਚ ਵਾਟਰ ਹਾਰਵੈਸਟਿੰਗ ਦੀ ਸਥਿਤੀ ਦੀ ਰਿਪੋਰਟ ਵੀ ਮੰਗਵਾਈ ਜਾ ਰਹੀ ਹੈ।


Comments Off on ਜਲ ਸ਼ਕਤੀ ਮੰਤਰਾਲੇ ਦੀ ਟੀਮ ਵੱਲੋਂ ਅੰਬਾਲਾ ਦਾ ਦੌਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.