ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਜੱਲ੍ਹਿਆਂਵਾਲਾ ਬਾਗ ਸਾਕੇ ਦੀ ਯਾਦ ’ਚ ਪਾਰਟੀਸ਼ਨ ਮਿਊਜ਼ੀਅਮ ਵਿੱਚ ਪ੍ਰਦਰਸ਼ਨੀ ਸ਼ੁਰੂ

Posted On July - 11 - 2019

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 10 ਜੁਲਾਈ

ਅੰਮ੍ਰਿਤਸਰ ਵਿਚ ਬੁੱਧਵਾਰ ਨੂੰ ਪਾਰਟੀਸ਼ਨ ਮਿਊਜ਼ੀਅਮ ’ਚ ਜੱਲ੍ਹਿਆਂਵਾਲਾ ਬਾਗ ਸਾਕੇ ਦੀ ਯਾਦ ਵਿਚ ਸ਼ੁਰੂ ਹੋਈ ਪ੍ਰਦਰਸ਼ਨੀ ਦੇਖਦੇ ਹੋਏ ਸੈਲਾਨੀ। -ਫੋਟੋ: ਵਿਸ਼ਾਲ ਕੁਮਾਰ

ਜੱਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ ਸਮਰਪਿਤ ਇੱਕ ਪ੍ਰਦਰਸ਼ਨੀ ਪਾਰਟੀਸ਼ਨ ਮਿਊਜ਼ੀਅਮ ਟਾਊਨ ਹਾਲ ਵਿਖੇ ਲਾਈ ਗਈ ਹੈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਸ਼ਹਿਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕੀਤਾ। ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ, ਪ੍ਰਾਜੈਕਟ ਮੈਨੇਜਰ ਏਆਰ ਮਿਸ਼ਰਾ, ਮੈਨੇਜਰ ਪਾਰਟੀਸ਼ਨ ਮਿਊਜ਼ੀਅਮ ਰਾਜਵਿੰਦਰ ਕੌਰ ਅਤੇ ਇੰਜਨੀਅਰ ਜਗਤਾਰ ਸਿੰਘ ਮੌਜੂਦ ਸਨ।
ਸ੍ਰੀ ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨੀ 31 ਜੁਲਾਈ ਤਕ ਚੱਲੇਗੀ ਅਤੇ ਇਸ ਦੌਰਾਨ ਲੋਕੀਂ ਪ੍ਰਦਰਸ਼ਨੀ ਮੁਫ਼ਤ ਵੇਖ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਇਹ ਪ੍ਰਦਰਸ਼ਨੀ ਜਲੰਧਰ, ਲੁਧਿਆਣਾ, ਬਠਿੰਡਾ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਜੱਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ ਦਰਸਾਉਂਦੀਆਂ ਹੋਈਆਂ ਤਸਵੀਰਾਂ, ਅਖ਼ਬਾਰਾਂ ਦੀਆਂ ਕਾਤਰਾਂ ਅਤੇ ਹੋਰ ਦਸਤਾਵੇਜ਼ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨੀ 1919 ਵਿੱਚ ਹੋਏ ਜੱਲ੍ਹਿਆਂਵਾਲਾ ਬਾਗ ਦੇ ਹੋਏ ਹੱਤਿਆ ਕਾਂਡ ਵਿੱਚ ਮਾਰੇ ਹਜ਼ਾਰਾਂ ਬੇਗੁਨਾਹ ਲੋਕਾਂ ਬਾਰੇ ਦੱਸਦੀ ਹੈ।
ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨੀ ਦੌਰਾਨ ਲੋਕਾਂ ਨੂੰ ਆਪਣੇ ਇਤਿਹਾਸ ਬਾਰੇ ਕਾਫੀ ਜਾਣਕਾਰੀ ਪ੍ਰਾਪਤ ਹੋ ਸਕੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਹ ਪ੍ਰਦਰਸ਼ਨੀ ਜ਼ਰੂਰ ਵਿਖਾਉਣ ਤਾਂ ਜੋ ਬੱਚੇ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਦੇਸ਼ ਦੇ ਮਹਾਨ ਸੂਰਬੀਰਾਂ ਤੇ ਯੋਧਿਆਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।


Comments Off on ਜੱਲ੍ਹਿਆਂਵਾਲਾ ਬਾਗ ਸਾਕੇ ਦੀ ਯਾਦ ’ਚ ਪਾਰਟੀਸ਼ਨ ਮਿਊਜ਼ੀਅਮ ਵਿੱਚ ਪ੍ਰਦਰਸ਼ਨੀ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.