ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਝੋਨੇ ਦੀ ਸਿੱਧੀ ਬਿਜਾਈ ਨਾਲ 40 ਫ਼ੀਸਦੀ ਪਾਣੀ ਬਚਾਇਆ

Posted On July - 11 - 2019

ਮਹਿੰਦਰ ਸਿੰਘ ਰੱਤੀਆਂ
ਮੋਗਾ, 10 ਜੁਲਾਈ

ਟਿਊਬਵੈੱਲ ’ਤੇ ਲਾਏ ਮੀਟਰ ਦਾ ਨਿਰੀਖਣ ਕਰਦੇ ਹੋਏ ਡੀਸੀ ਸੰਦੀਪ ਹੰਸ ਤੇ ਖੇਤੀ ਮਾਹਿਰ।

ਰਿਵਾਇਤੀ ਕੱਦੂ ਕਰਕੇ ਝੋਨੇ ਦੀ ਬਿਜਾਈ ਦੀ ਤਕਨੀਕ ਨੂੰ ਛੱਡ ਕੇ ਨੇੜਲੇ ਪਿੰਡ ਤਲਵੰਡੀ ਭੁੰਗੇਰੀਆਂ ਦੇ ਇਕ ਪ੍ਰਗਤੀਸ਼ੀਲ ਕਿਸਾਨ ਬਲਦੇਵ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰਕੇ ਪਾਣੀ ਦੀ ਘੱਟ ਤੋਂ ਘੱਟ 40 ਫ਼ੀਸਦੀ ਦੀ ਬਚਤ ਦੀ ਮਿਸਾਲ ਕਾਇਮ ਕੀਤੀ ਹੈ। ਕਿਸਾਨ ਨੇ ਤਜ਼ਰਬੇ ਲਈ ਟਿਊਬਵੈੱਲ ਉੱਤੇ ਪਾਣੀ ਦਾ ਮੀਟਰ ਵੀ ਲਾਇਆ ਹੈ।
ਬਲਦੇਵ ਸਿੰਘ ਨੇ ਦੱਸਿਆ ਕਿ 10 ਸਾਲ ਪਹਿਲਾਂ ਝੋਨੇ ਦੀ ਸਿੱਧੀ ਬਿਜਾਈ ਤਜਰਬੇ ਵਜੋਂ ਕੀਤੀ ਜਿਸ ਵਿੱਚ ਕੁਝ ਮੁਸ਼ਕਲਾਂ ਵੀ ਆਈਆਂ। ਉਨ੍ਹਾਂ ਦੱਸਿਆ ਕਿ ਉਸ ਮਗਰੋਂ ਝੋਨੇ ਦੀ ਸਿੱਧੀ ਬਿਜਾਈ ਲਈ ਉਨ੍ਹਾਂ ਇੱਕ ਡਰਿੱਲ ਮਸ਼ੀਨ ਖਰੀਦ ਕੇ ਉਸ ਨਾਲ ਝੋਨੇ ਦੀ ਬਿਜਾਈ ਕੀਤੀ ਅਤੇ ਹੁਣ ਉਹ 25 ਏਕੜ ਤੋਂ ਵੱਧ ਜ਼ਮੀਨ ’ਤੇ ਸਿੱਧੀ ਬਿਜਾਈ ਨਾਲ ਝੋਨੇ ਦੀ ਪੈਦਾਵਾਰ ਕਰ ਰਿਹਾ ਹੈ, ਜਿਸ ਨਾਲ ਸਿਰਫ ਪਾਣੀ ਦੀ ਹੀ ਬੱਚਤ ਨਹੀ ਹੁੰਦੀ ਸਗੋਂ ਉਪਜ ਵਿੱਚ ਵੀ ਵਾਧਾ ਹੁੰਦਾ ਹੈ। ਇਸ ਪਿੰਡ ’ਚ ਕਿਸਾਨ ਬਲਦੇਵ ਸਿੰਘ ਤੇ ਹੋਰ ਕਿਸਾਨਾਂ ਨੇ 150 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੋਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਸਾਨ ਬਲਦੇਵ ਸਿੰਘ ਦੇ ਖੇਤਾਂ ਦਾ ਦੌਰਾ ਕਰਕੇ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਦਾ ਜਾਇਜ਼ਾ ਲਿਆ ਅਤੇ ਪਾਣੀ ਬੱਚਤ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਅਤੇ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਤਕਨੀਕ ਨੂੰ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਧਰਤੀ ਹੇਠਲੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਹੋਰ ਉੱਚਾ ਚੁੱਕਿਆ ਜਾ ਸਕੇ।
ਖੇਤੀ ਵਿਗਿਆਨੀ ਡਾ. ਜਸਵਿੰਦਰ ਬਰਾੜ ਨੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਕਿ ਬਲਦੇਵ ਸਿੰਘ ਸੂਬੇ ਦਾ ਪਹਿਲਾ ਕਿਸਾਨ ਹੈ ਜਿਸ ਨੇ ਟਿਊਬਵੈਲ ’ਤੇ ਪਾਣੀ ਦਾ ਮੀਟਰ ਲਗਾਇਆ ਹੈ ਤਾਂ ਕਿ ਇਸ ਤਕਨੀਕ ਨਾਲ ਇਹ ਪਤਾ ਲੱਗ ਸਕੇ ਕਿ ਕਿੰਨਾ ਪਾਣੀ ਬਚਿਆ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਕੱਦੂ ਕਰਕੇ ਬੀਜੇ ਗਏ ਝੋਨੇ ਨੂੰ 4 ਤੋਂ 5 ਦਿਨਾਂ ਬਾਅਦ ਸਿੰਚਾਈ ਦੀ ਲੋੜ ਪੈਂਦੀ ਹੈ, ਉੱਥੇ ਹੀ ਸਿੱਧੀ ਬਿਜਾਈ ਨਾਲ ਝੋਨੇ ਨੂੰ 7 ਤੋਂ 10 ਦਿਨਾਂ ਬਾਅਦ ਪਾਣੀ ਦੇਣ ਦੀ ਜ਼ਰੂਰਤ ਪੈਦੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਤਕਰੀਬਨ 400 ਏਕੜ ਰਕਬੇ ਵਿਚ ਝੋਨੇ ਦੀ ਮਸ਼ੀਨ ਨਾਲ ਸਿੱਧੀ ਬਿਜਾਈ ਦੇ ਪ੍ਰਦਰਸ਼ਨੀ ਪਲਾਟ ਬੀਜੇ ਗਏ ਹਨ।

 


Comments Off on ਝੋਨੇ ਦੀ ਸਿੱਧੀ ਬਿਜਾਈ ਨਾਲ 40 ਫ਼ੀਸਦੀ ਪਾਣੀ ਬਚਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.