ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਟਕਸਾਲੀਆਂ ਵੱਲੋਂ 1973 ਦੇ ਆਨੰਦਪੁਰ ਮਤੇ ਨੂੰ ਰਾਜਸੀ ਆਧਾਰ ਬਣਾਉਣ ਦਾ ਐਲਾਨ

Posted On July - 11 - 2019

ਜਲੰਧਰ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 10 ਜੁਲਾਈ
ਟਕਸਾਲੀ ਅਕਾਲੀ ਦਲ ਨੇ ਆਪਣਾ ਰਾਜਸੀ ਏਜੰਡਾ ਤੈਅ ਕਰਦਿਆਂ 1973 ਦੇ ਅਨੰਦਪੁਰ ਸਾਹਿਬ ਦੇ ਮਤੇ ਨੂੰ ਅਧਾਰ ਬਣਾਇਆ ਹੈ। ਪਾਰਟੀ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਪਾਰਟੀ ਪਾਣੀਆਂ ਅਤੇ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਦੇ ਲੋਕਾਂ ਨੂੰ ਲਾਮਬੰਦ ਕਰੇਗੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਉਨ੍ਹਾਂ ਧਿਰਾਂ ਨਾਲ ਸਟੇਜ ਸਾਂਝੀ ਨਹੀਂ ਕਰੇਗੀ ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਅਤੇ ਕਰਾਉਣ ਵਿਚ ਭੂਮਿਕਾ ਨਿਭਾਈ ਹੈ।
ਪਾਰਟੀ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣਾ ਪੰਥਕ ਏਜੰਡਾ ਛੱਡ ਚੁੱਕਾ ਹੈ ਤੇ ਉਸ ਨੇ ਪੰਥ ਤੇ ਪੰਜਾਬ ਨੂੰ ਭਾਰੀ ਢਾਹ ਲਾਈ ਹੈ। ਟਕਸਾਲੀ ਅਕਾਲੀ ਦਲ ਭਵਿੱਖ ਵਿਚ ਸ੍ਰੀ ਅਨੰਦਪੁਰ ਸਾਹਿਬ ’ਚ ਇਕੱਠ ਕਰਕੇ 1973 ਦੇ ਮਤੇ ਨੂੰ ਆਧਾਰ ਮੰਨਦਿਆਂ ਆਪਣਾ ਰਾਜਸੀ ਪਿੜ ਬੰਨ੍ਹੇਗਾ। ਸ੍ਰੀ ਸੇਖਵਾਂ ਨੇ ਕਿਹਾ ਕਿ ਬਦਲੇ ਹੋਏ ਹਾਲਾਤਾਂ ਮੁਤਾਬਕ ਅਨੰਦਪੁਰ ਸਾਹਿਬ ਦੇ ਮਤੇ ’ਚ ਸੋਧ ਦੀ ਲੋੜ ਪਈ ਤਾਂ ਪੰਥਕ ਪ੍ਰਵਾਨਗੀ ਨਾਲ ਸੋਧ ਕੀਤੀ ਜਾਵੇਗੀ ਪਰ ਮਤੇ ਦੇ ਮੂਲ ਸਿਧਾਂਤ ਖੁਦਮੁਖਤਿਆਰੀ ਦੀ ਮੰਗ ਨੂੰ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ 1978 ਦੇ ਲੁਧਿਆਣੇ ਵਿਚ ਪਾਸ ਕੀਤੇ ਗਏ ਆਨੰਦਪੁਰ ਮਤੇ ’ਤੇ ਕੋਈ ਵਿਚਾਰ ਚਰਚਾ ਨਹੀਂ ਕੀਤੀ ਜਾਵੇਗੀ। ਸੇਵਾ ਸਿੰਘ ਸੇਖਵਾਂ ਨੇ ਦੱਸਿਆ ਕਿ ਪਾਰਟੀ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਰਾਉਣ ਲਈ ਮੰਗ ਪੱਤਰ ਦੇਵੇਗੀ ਕਿਉਂਕਿ 2011 ਤੋਂ ਬਾਅਦ ਇਹ ਚੋਣਾਂ ਨਹੀਂ ਕਰਵਾਈਆਂ ਗਈਆਂ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਪਾਣੀਆਂ ਦੇ ਮਾਮਲੇ ਵਿਚ ਪੰਜਾਬ ਵੱਡੇ ਸੰਕਟ ’ਚ ਫਸਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਚੌਲਾਂ ਨਾਲ ਦੇਸ਼ ਦਾ ਢਿੱਡ ਤਾਂ ਭਰ ਦਿੱਤਾ ਪਰ ਆਪਣਾ ਬੇਸ਼ਕੀਮਤੀ ਪਾਣੀ ਬਰਬਾਦ ਕਰ ਲਿਆ। ਇਸ ਮੌਕੇ ਸਾਬਕਾ ਐੱਮਪੀ ਡਾ. ਰਤਨ ਸਿੰਘ ਅਜਨਾਲਾ, ਸਾਬਕਾ ਵਿਧਾਇਕ ਉਜਾਗਰ ਸਿੰਘ ਵਡਾਲੀ, ਰਵਿੰਦਰ ਸਿੰਘ ਬ੍ਰਹਮਪੁਰਾ, ਕਰਨੈਲ ਸਿੰਘ ਪੀਰ ਮੁਹੰਮਦ, ਬੱਬੀ ਬਾਦਲ, ਸਾਬਕਾ ਐੱਸਜੀਪੀਸੀ ਮੈਂਬਰ ਮਹਿੰਦਰ ਸਿੰਘ ਹੁਸੈਨਪੁਰਾ ਅਤੇ ਦਲਜੀਤ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

ਬੈਂਸ ’ਤੇ ਸੇਖਵਾਂ ਦਾ ਤਿੱਖਾ ਵਿਅੰਗ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਟਕਸਾਲੀ ਅਕਾਲੀ ਦਲ ਨੂੰ ਲੋਕ ਇਨਸਾਫ਼ ਪਾਰਟੀ ’ਚ ਸ਼ਾਮਲ ਹੋਣ ਦੇ ਦਿੱਤੇ ਸੱਦੇ ’ਤੇ ਟਿੱਪਣੀ ਕਰਦਿਆਂ ਸੇਵਾ ਸਿੰਘ ਸੇਖਵਾਂ ਨੇ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਕਿ ਕੱਲ੍ਹ ਦੀ ਭੂਤਨੀ ਸਿਵਿਆਂ ’ਚ ਅੱਧ। ਉਨ੍ਹਾਂ ਕਿਹਾ ਕਿ ਟਕਸਾਲੀ ਅਕਾਲੀ ਦਲ ਦੇ ਆਗੂਆਂ ਦਾ ਇਤਿਹਾਸ ਬੜਾ ਸ਼ਾਨਮੱਤਾ ਹੈ। ਪੰਥ ਤੇ ਪੰਜਾਬ ਲਈ ਕਈ-ਕਈ ਸਾਲ ਜੇਲ੍ਹਾਂ ਕੱਟੀਆਂ ਹਨ। ਬੈਂਸ ਭਰਾ ਕੱਲ੍ਹ ਪਾਰਟੀ ਬਣਾ ਕੇ ਸ਼ਹੀਦਾਂ ਦੀ ਪਾਰਟੀ ਨੂੰ ਰਲੇਵੇਂ ਨੂੰ ਸੱਦਾ ਦੇ ਰਹੇ ਹਨ।


Comments Off on ਟਕਸਾਲੀਆਂ ਵੱਲੋਂ 1973 ਦੇ ਆਨੰਦਪੁਰ ਮਤੇ ਨੂੰ ਰਾਜਸੀ ਆਧਾਰ ਬਣਾਉਣ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.