ਕਾਇਨਾਤ, ਕਿਆਮਤ ਅਤੇ ਬਰਫ਼ਾਨੀ ਢਾਲ !    ਜਾਗਰੂਕ ਵੋਟਰ ਸਿਹਤਮੰਦ ਜਮਹੂਰੀਅਤ !    ਮੈਂ ਤੇ ਮੀਆਂ ਸਕੇ ਭਰਾ !    ਇੱਕੋਂ ਸਮੇਂ ਇੱਕ ਤੋਂ ਵੱਧ ਡਿਗਰੀਆਂ ਕਰਨ ਦੀ ਮਿਲ ਸਕਦੀ ਹੈ ਇਜਾਜ਼ਤ !    ਭਾਰਤੀਆਂ ਦੇ ਸੁਫ਼ਨਿਆਂ ਨੂੰ ਅੱਜ ਪਰਵਾਜ਼ ਦੇਵੇਗਾ ਚੰਦਰਯਾਨ-2 !    ਬਿਜਲੀ ਡਿਗਣ ਕਾਰਨ ਉੱਤਰ ਪ੍ਰਦੇਸ਼ ਵਿੱਚ 32 ਲੋਕਾਂ ਦੀ ਮੌਤ !    ਸੂਬਾਈ ਚੋਣਾਂ ’ਚ ਇਮਰਾਨ ਖ਼ਾਨ ਦੀ ਪਾਰਟੀ ਦੇ ਪੰਜ ਉਮੀਦਵਾਰ ਜਿੱਤੇ !    ਪਾਕਿ ਸਰਹੱਦ ’ਤੇ ਜੰਗੀ ਗਰੁੱਪ ਤਾਇਨਾਤ ਕਰਨ ਦੀ ਤਿਆਰੀ !    ਪ੍ਰਕਾਸ਼ ਪੁਰਬ: ਪਾਕਿਸਤਾਨ ਰਵਾਨਾ ਹੋਏ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ !    ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ: ਸੁਖਬੀਰ !    

ਟ੍ਰਿਬਿਊਨ ਦੇ ਸਾਬਕਾ ਜਨਰਲ ਮੈਨੇਜਰ ਭਾਂਬਰੀ ਨਹੀਂ ਰਹੇ

Posted On July - 10 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੁਲਾਈ
ਹਰਿਆਣਾ ਦੇ ਸਾਬਕਾ ਮੁੱਖ ਸਕੱਤਰ ਅਤੇ ਦਿ ਟ੍ਰਿਬਿਊਨ ਦੇ ਸਾਬਕਾ ਜਨਰਲ ਮੈਨੇਜਰ ਐੱਸ ਡੀ ਭਾਂਬਰੀ ਦਾ ਅੱਜ ਪੰਚਕੂਲਾ ਵਿੱਚ ਉਨ੍ਹਾਂ ਦੇ ਨਿਵਾਸ ਸਥਾਨ ਉੱਤੇ ਦੇਹਾਂਤ ਹੋ ਗਿਆ ਹੈ। ਉਹ 94 ਸਾਲ ਦੇ ਸਨ। ਉਨ੍ਹਾਂ ਦੇ ਪਰਿਵਾਰ ’ਚ ਪਿੱਛੇ ਪਤਨੀ ਸਵਿੱਤਰੀ ਭਾਂਬਰੀ, ਧੀਆਂ ਸੁਨੀਲਾ ਸੇਠ ਅਤੇ ਡਾਕਟਰ ਜਿਓਤਸਨਾ ਵਾਲੀਆ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਮਨੀਮਾਜਰਾ ਸ਼ਮਸ਼ਾਨ ਘਾਟ ਵਿੱਚ ਬੁੱਧਵਾਰ ਨੂੰ 5 ਵਜੇ ਸ਼ਾਮ ਨੂੰ ਕੀਤਾ ਜਾਵੇਗਾ। ਸ੍ਰੀ ਭਾਂਬਰੀ 1974 ਤੋਂ 1981 ਤੱਕ ਹਰਿਆਣਾ ਦੇ ਮੁੱਖ ਸਕੱਤਰ ਰਹੇ। ਸੇਵਾਮੁਕਤੀ ਉਪੰਰਤ ਉਨ੍ਹਾਂ ਨੇ 19 ਸਾਲ ਤੱਕ ‘ਦ੍ਰਿ ਟ੍ਰਿਬਿਊਨ’ ਦੇ ਜਨਰਲ ਮੈਨੇਜਰ ਦੇ ਅਹੁਦੇ ਉੱਤੇ ਸੇਵਾਵਾਂ ਦਿੱਤੀਆਂ। ਉਨ੍ਹਾਂ ਨੇ 1981 ਵਿੱਚ ਟ੍ਰਿਬਿਊਨ ਦੇ ਜਨਰਲ ਮੈਨੇਜਰ ਦਾ ਅਹੁਦਾ ਸੰਭਾਲਿਆ ਅਤੇ 1 ਜੁਲਾਈ 2001 ਨੂੰ ਸੇਵਮੁਕਤ ਹੋਏ। ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਅਤੇ ‘ਦਿ ਟ੍ਰਿਬਿਊਨ’ ਟਰੱਸਟ ਦੇ ਪ੍ਰੈਜ਼ੀਡੈਂਟ ਐੱਨ ਐੱਨ ਵੋਹਰਾ ਨੇ ਉਨ੍ਹਾਂ ਦੇ ਅਕਾਲ ਚਲਾਣੇ ਉੱਤੇ ਟਰੱਸਟ ਦੀ ਤਰਫੋ਼ਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਭਾਂਬਰੀ 1950 ਵਿੱਚ ਭਾਰਤੀ ਸਿਵਲ ਸੇਵਾਵਾਂ ਵਿੱਚ ਆਏ ਅਤੇ ਸੋਨੀਪਤ ਦੇ ਐੱਸਡੀਐੱਮ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ। ਉਹ ਸੰਗਰੂਰ ਤੇ ਪਟਿਆਲਾ ਦੇ ਡੀਸੀ ਵੀ ਰਹੇ। ਉਹ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਦੇ ਅਹੁਦੇ ਉੱਤੇ ਵੀ ਰਹੇ।


Comments Off on ਟ੍ਰਿਬਿਊਨ ਦੇ ਸਾਬਕਾ ਜਨਰਲ ਮੈਨੇਜਰ ਭਾਂਬਰੀ ਨਹੀਂ ਰਹੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.