ਨਵੀਂ ਸਿੱਖਿਆ ਨੀਤੀ ਅਤੇ ਅਧਿਆਪਨ ਸਿੱਖਿਆ !    ਮੈਂ ਲਾਚਾਰ ਸਰਕਾਰੀ ਸਕੂਲ ਬੋਲਦਾਂ…… !    ਵੱਡੀ ਉਮਰ ਦਾ ਗੱਠੀਆ (ਓਸਟੀਓ ਆਰਥਰਾਈਟਿਸ) !    ਮੰਦੀ ਤੋਂ ਧਿਆਨ ਭਟਕਾਉਣ ਲਈ ਐੱਨਆਰਸੀ ਦਾ ਰੌਲਾ ਪਾਇਆ: ਸੀਪੀਆਈਐੱਮ !    ਦੂਜਿਆਂ ਦੀ ਸੋਚ ਦਾ ਵਿਰੋਧ ਕਰਨ ਵਾਲੇ ਜਮਹੂਰੀਅਤ ਦੇ ਦੁਸ਼ਮਣ: ਦੇਬਰੀਤੋ !    ਜ਼ਿਮਨੀ ਚੋਣਾਂ ’ਚ ਖਿੱਲਰਿਆ ਪੀਡੀਏ !    ਬਟਾਲਾ ਧਮਾਕਾ: ਪੁਲੀਸ ਨੂੰ ਫੋਰੈਂਸਿਕ ਜਾਂਚ ਰਿਪੋਰਟ ਮਿਲੀ !    ਸਿੱਖਾਂ ਦੇ ਕਾਤਲਾਂ ਨੂੰ ਬਚਾਉਣ ਵਾਲਿਆਂ ਨੂੰ ਸਮਾਗਮਾਂ ਤੋਂ ਦੂਰ ਰੱਖਣ ਦੀ ਮੰਗ !    ਪੀਵੀ ਸਿੰਧੂ ਡੈਨਮਾਰਕ ਓਪਨ ’ਚੋਂ ਬਾਹਰ !    ਮੁੱਕੇਬਾਜ਼ ਪੈੱਟ੍ਰਿਕ ਡੇਅ ਦਾ ਦੇਹਾਂਤ !    

ਠੇਕੇਦਾਰ ਦੇ ਕਰਿੰਦਿਆਂ ’ਤੇ ਮਾਰਕੁੱਟ ਕਰਨ ਤੇ ਕਾਰ ਭੰਨਣ ਦਾ ਦੋਸ਼

Posted On July - 11 - 2019

ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਵੱਲੋਂ ਨੁਕਸਾਨੀ ਗਈ ਵਰਨਾ ਕਾਰ। -ਫੋਟੋ : ਅਜੀਤਪਾਲ

ਪੱਤਰ ਪ੍ਰੇਰਕ
ਧਨੌਲਾ, 10 ਜੁਲਾਈ
ਧਨੌਲਾ ਅੰਦਰ ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆਂ ਵੱਲੋਂ ਬੁਰਛਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਨਵਜੋਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰਾਮਾ ਮੰਡੀ ਨੇ ਦੱਸਿਆ ਕਿ ਰਿਲਾਇੰਸ ਦੇ ਪੈਟਰੋਲ ਪੰਪ ਨੇੜੇ ਠੇਕੇਦਾਰ ਦੇ ਕਰਿੰਦਿਆਂ ਨੇ ਜਿਥੇ ਉਸ ਦੀ ਕੁੱਟਮਾਰ ਕੀਤੀ, ਉਥੇ ਗੱਡੀ ਦੀ ਵੀ ਭੰਨਤੋੜ ਕੀਤੀ। ਨਵਜੋਤ ਸਿੰਘ ਦੇ ਦੱਸਣ ਮੁਤਾਬਕ ਉਸ ਨੂੰ ਪਿੰਡ ਵਾਲਿਆਂ ਨੇ ਛੁਡਵਾ ਦਿੱਤਾ, ਨਹੀਂ ਤਾਂ ਉਸ ਦਾ ਕੋਈ ਵੀ ਨੁਕਸਾਨ ਕੀਤਾ ਜਾ ਸਕਦਾ ਸੀ। ਮਾਨ ਪਿੰਡ ਧਨੌਲਾ ਦੀ ਸਰਪੰਚ ਹਰਪ੍ਰੀਤ ਕੌਰ, ਪਰਮਦੀਪ ਸਿੰਘ ਪੰਮੇ, ਕਰਨੈਲ ਸਿੰਘ, ਬਲਰਾਜ ਸਿੰਘ ਆਦਿ ਨੇ ਦੱਸਿਆ ਕਿ ਮੰਗਲਵਾਰ ਦੀ ਰਾਤ ਠੇਕੇਦਾਰਾਂ ਦੀ ਗੱਡੀ ਨੇ ਨਵਜੋਤ ਸਿੰਘ ਦੀ ਵਰਨਾ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਖੜ੍ਹੇ ਟਰੱਕਾਂ ਵਿੱਚ ਵੱਜ ਕੇ ਨੁਕਸਾਨੀ ਗਈ। ਇਸ ਤੋਂ ਕਰਿੰਦਿਆਂ ਨੇ ਕਾਰ ਦੀ ਫਰੋਲਾ-ਫਰਾਲੀ ਸ਼ੂਰੂ ਕਰ ਦਿੱਤੀ ਤੇ ਡਰਾਈਵਰ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਠੇਕੇਦਾਰ ਦੇ ਕਰਿੰਦੇ ਗੱਡੀ ਵਿੱਚ ਸ਼ਰਾਬ ਹੋਣ ਦਾ ਬਹਾਨਾ ਬਣਾ ਕੇ ਆਮ ਲੋਕਾਂ ਨਾਲ ਧੱਕਾ ਕਰਦੇ ਹਨ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਦੀਆਂ ਗੱਡੀਆਂ ਦੇ ਅੱਗੇ ਲੱਗੇ ਮੋਟੇ ਚੈਨਲ ਦੂਜਿਆਂ ਦੀਆਂ ਗੱਡੀਆਂ ਦਾ ਬਹੁਤ ਨੁਕਸਾਨ ਕਰਦੇ ਹਨ। ਜ਼ਿਲ੍ਹਾ ਪੁਲੀਸ ਮੁਖੀ ਬਰਨਾਲਾ ਹਰਜੀਤ ਸਿੰਘ ਨੇ ਕਿਹਾ ਕਿ ਪੜਤਾਲ ਮੁਕੰਮਲ ਹੋਣ ’ਤੇ ਕਾਰਵਾਈ ਕੀਤੀ ਜਾਵੇਗੀ। ਥਾਣਾ ਧਨੌਲਾ ਦੇ ਇੰਚਾਰਜ ਹਾਕਮ ਸਿੰਘ ਨੇ ਦੱਸਿਆ ਕਿ ਜਾਂਚ ਮਗਰੋਂ ਕੇਸ ਦਰਜ ਕੀਤਾ ਜਾਵੇਗਾ।


Comments Off on ਠੇਕੇਦਾਰ ਦੇ ਕਰਿੰਦਿਆਂ ’ਤੇ ਮਾਰਕੁੱਟ ਕਰਨ ਤੇ ਕਾਰ ਭੰਨਣ ਦਾ ਦੋਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.