ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਡਿੰਪਾ ਨੇ ਲੋਕ ਸਭਾ ’ਚ ਚੁੱਕਿਆ ਕੰਡਿਆਲੀ ਤਾਰ ਪਾਰਲੀਆਂ ਜ਼ਮੀਨਾਂ ਦਾ ਮਸਲਾ

Posted On July - 11 - 2019

ਗੁਰਬਖ਼ਸ਼ਪੁਰੀ
ਤਰਨ ਤਾਰਨ, 10 ਜੁਲਾਈ
ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਵਲੋਂ ਅੱਜ ਲੋਕ ਸਭਾ ਅੰਦਰ ਹਿੰਦ-ਪਾਕਿ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਪਾਰਲੀ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਉਠਾਇਆ| ਉਨ੍ਹਾਂ ਤਾਰ ਦੇ ਪਾਰਲੀ ਜ਼ਮੀਨ ਦੇ ਮਾਲਕ ਕਿਸਾਨਾਂ ਲਈ ਹਰ ਸਾਲ 10000 ਪ੍ਰਤੀ ਏਕੜ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਉਠਾਈ।
ਗ੍ਰਹਿ ਮੰਤਰੀ ਨੇ ਲੋਕ ਸਭਾ ਮੈਂਬਰ ਨੂੰ ਦੱਸਿਆ ਕਿ ਪ੍ਰਭਾਵਿਤ ਕਿਸਾਨਾਂ ਨੂੰ 2017 ਤੱਕ ਦਾ ਮੁਆਵਜ਼ਾ ਦੇ ਦਿੱਤਾ ਗਿਆ ਹੈ। ਸ੍ਰੀ ਡਿੰਪਾ ਨੇ ਖੇਤੀਬਾੜੀ ਮਹਿੰਗਾਈ ਸੂਚਕ ਅੰਕ ਨੂੰ ਲਾਗੂ ਕਰਕੇ ਮੁਆਵਜ਼ੇ ਨੂੰ ਵਧਾ ਕੇ 20,000 ਰੁਪਏ ਪ੍ਰਤੀ ਏਕੜ ਕਰਨ ’ਤੇ ਜ਼ੋਰ ਦਿੱਤਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਸਰਕਾਰ ਵੱਲੋਂ ਵੀ ਇਨ੍ਹਾਂ ਜ਼ਮੀਨ ਮਾਲਕ ਕਿਸਾਨਾਂ ਨੂੰ ਸਾਲ 2013 ਤੋਂ 3,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਜਿਹੜਾ ਲਗਾਤਾਰ ਕਿਸਾਨਾਂ ਨੂੰ ਮਿਲਦਾ ਰਿਹਾ ਸੀ| ਇਹ ਮੁਆਵਜ਼ਾ ਹੁਣ ਦੀ ਸਰਕਾਰ ਵਲੋਂ ਦੇਣ ਦੀ ਕੋਈ ਵਿਵਸਥਾ ਨਹੀਂ ਰੱਖੀ ਗਈ|


Comments Off on ਡਿੰਪਾ ਨੇ ਲੋਕ ਸਭਾ ’ਚ ਚੁੱਕਿਆ ਕੰਡਿਆਲੀ ਤਾਰ ਪਾਰਲੀਆਂ ਜ਼ਮੀਨਾਂ ਦਾ ਮਸਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.