ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕਾਂ ’ਚ ਰੋਸ

Posted On July - 11 - 2019

ਪੱਤਰ ਪ੍ਰੇਰਕ
ਬੋਹਾ, 10 ਜੁਲਾਈ
ਸ਼ਹੀਦ ਊਧਮ ਸਿੰਘ ਆਦਰਸ਼ ਸਕੂਲ ਬੋਹਾ ਦੇ ਅਧਿਆਪਕ ਮਾਰਚ, ਅਪਰੈਲ, ਮਈ ਅਤੇ ਜੂਨ ਮਹੀਨਿਆਂ ਦੀਆਂ ਰੁਕੀਆਂ ਤਨਖਾਹਾਂ ਲੈਣ ਲਈ ਸਕੂਲ ਦੇ ਪ੍ਰਾਈਵੇਟ ਭਾਈਵਾਲ ਸ਼ਹੀਦ ਊਧਮ ਸਿੰਘ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਖ਼ਿਲਾਫ਼ 11 ਜੁਲਾਈ ਵੀਰਵਾਰ ਨੂੰ ਸੰਕੇਤਕ ਕਲਮ ਛੋੜ ਹੜਤਾਲ ਕਰਨਗੇ। ਅਧਿਆਪਕ ਆਗੂ ਪਰਵਿੰਦਰ ਚਹਿਲ, ਮੱਖਣ ਸਿੰਘ ਬੀਰ, ਅਮਿਤ ਮਹਿਤਾ ਤੇ ਦੀਪਕ ਸਿੰਗਲਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਕੂਲ ਸੰਚਾਲਕ ਕਮੇਟੀ ਜਾਣ-ਬੁੱਝ ਕੇ ਅਧਿਆਪਕਾਂ ਨੂੰ ਚਾਰ ਮਹੀਨਿਆਂ ਤੋਂ ਤਨਖਾਹਾਂ ਨਹੀਂ ਦੇ ਰਹੀ। ਰੋਬਿਨ ਵਿਰਕ, ਸੋਨੀਆ ਅਹੂਜਾ, ਰਮਨਪ੍ਰੀਤ ਕੌਰ ਤੇ ਕੰਵਲਜੀਤ ਕੌਰ ਨੇ ਪ੍ਰਬੰਧਕ ਕਮੇਟੀ ’ਤੇ ਦੋਸ਼ ਲਾਉਦਿਆਂ ਕਿਹਾ ਹੈ ਕਿ ਮੈਨੇਜਮੈਂਟ ਹਮੇਸ਼ਾ ਤੋਂ ਹੀ ਤਨਖਾਹਾਂ ਦੇਣ ਦੇ ਮਾਮਲੇ ਵਿੱਚ ਕੁਤਾਹੀ ਵਰਤਦੀ ਆ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜੁਲਾਈ ਮਹੀਨੇ ਦੀ ਤਨਖਾਹਾਂ ਸਰਕਾਰੀ ਪੱਤਰ ਮੁਤਾਬਕ ਜਾਰੀ ਨਾ ਹੋਈਆਂ ਤਾਂ ਸੰਘਰਸ਼ ਤੇਜ਼ ਕਰਨਗੇ।
ਇਸ ਸਬੰਧੀ ਸਕੂਲ ਦੀ ਪ੍ਰਿੰਸੀਪਲ ਸਵਰਨ ਕੌਰ ਨੇ ਕਿਹਾ ਕਿ ਸਰਕਾਰ ਪਾਸੋਂ ਸਕੂਲ ਲਈ ਫੰਡ ਲੈਣ ਵਿੱਚ ਕੁਝ ਮੁਸ਼ਕਲ ਪੇਸ਼ ਆ ਰਹੀ ਹੈ ਪਰ ਸਕੂਲ ਮੈਨੇਜਮੈਂਟ ਵੱਲੋਂ ਇਹ ਮਸਲਾ ਛੇਤੀ ਹੀ ਹੱਲ ਕਰ ਲਿਆ ਜਾਵੇਗਾ ਤੇ ਅਧਿਆਪਕਾਂ ਦੀਆਂ ਤਨਖਾਹਾਂ ਜਲਦੀ ਜਾਰੀ ਕਰ ਦਿੱਤੀਆਂ ਜਾਣਗੀਆਂ।

 


Comments Off on ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕਾਂ ’ਚ ਰੋਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.