85 ਪਿੰਡਾਂ ਦੇ ਲੋਕਾਂ ਨੂੰ ਮਾਰੂ ਰੋਗਾਂ ਤੋਂ ਬਚਾਏਗਾ ਨਹਿਰੀ ਸ਼ੁੱਧ ਪਾਣੀ !    ਕੋਰੇਗਾਓਂ-ਭੀਮਾ ਕੇਸ ਵਾਪਸ ਲੈਣਾ ਚਾਹੁੰਦੇ ਹਾਂ: ਪਾਟਿਲ !    ਮੋਬਾਈਲ ’ਚੋਂ ਵਾਇਰਸ ਰਾਹੀਂ ਜਾਸੂਸੀ ਚਿੰਤਾ ਦਾ ਵਿਸ਼ਾ !    ਯੂਨਾਈਟਿਡ ਏਅਰਲਾਈਨਜ਼ ਨੇ 50 ਏਅਰਬੱਸ ਜਹਾਜ਼ਾਂ ਦਾ ਆਰਡਰ ਦਿੱਤਾ !    ਸਰਹੱਦਾਂ ’ਤੇ ਤਾਇਨਾਤ ਭਾਰਤੀ ਫ਼ੌਜ ਪੂਰੀ ਚੌਕਸ: ਰਾਜਨਾਥ !    ਡਿਜੀਟਲ ਮੀਡੀਆ ’ਤੇ ਸਰਕਾਰੀ ਲਗਾਮ ਕੱਸਣ ਦੀਆਂ ਤਿਆਰੀਆਂ !    ਸੋਸ਼ਲ ਮੀਡੀਆ ਤੇ ਧੋਖਾਧੜੀਆਂ: ਬਚਾਅ ਵਿਚ ਹੀ ਬਚਾਅ ਹੈ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਵਿਧਾਇਕ ਚੱਬੇਵਾਲ ਵੱਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ !    

ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ

Posted On July - 17 - 2019

ਨਵੀਂ ਦਿੱਲੀ: ਆਪਣੇ ਜ਼ਮਾਨੇ ਦੇ ਧੂੰਆਂਧਾਰ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਆਪਣੀ ਵਿਸ਼ਵ ਕੱਪ ਦੀ 11 ਮੈਂਬਰੀ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ ਹੈ, ਪਰ ਵਿਕਟਕੀਪਰ ਵਜੋਂ ਮਹਿੰਦਰ ਸਿੰਘ ਧੋਨੀ ਦੀ ਥਾਂ ਇੰਗਲੈਂਡ ਦੇ ਜੌਨੀ ਬੇਅਰਸਟੋ ਨੂੰ ਤਰਜੀਹ ਦਿੱਤੀ ਹੈ। ਤੇਂਦੁਲਕਰ ਨੇ ਜਿਹੜੀ ਟੀਮ ਚੁਣੀ, ਉਸ ਵਿੱਚ ਭਾਰਤੀ ਕਪਤਾਨ ਵਿਰਾਟ ਕੋਹਲੀ, ਉਪ ਕਪਤਾਨ ਅਤੇ ਟੂਰਨਾਮੈਂਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਰੋਹਿਤ ਸ਼ਰਮਾ, ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਤੋਂ ਇਲਾਵਾ ਹਰਫ਼ਨਮੌਲਾ ਹਾਰਦਿਕ ਪਾਂਡਿਆ ਅਤੇ ਰਵਿੰਦਰ ਜਡੇਜਾ ਸ਼ਾਮਲ ਹਨ। ਰੋਹਿਤ ਨੇ ਇੱਥੇ ਟੂਰਨਾਮੈਂਟ ਵਿੱਚ ਪੰਜ ਸੈਂਕੜਿਆਂ ਦੀ ਮਦਦ ਨਾਲ ਸਭ ਤੋਂ ਵੱਧ 648 ਦੌੜਾਂ ਬਣਾਈਆਂ ਸਨ, ਜਦੋਂਕਿ ਜਡੇਜਾ ਸਿਰਫ਼ ਦੋ ਮੈਚ ਖੇਡ ਕੇ ਵੀ ਟੀਮ ਵਿੱਚ ਥਾਂ ਬਣਾਉਣ ਵਿੱਚ ਸਫਲ ਰਿਹਾ। ਤੇਂਦੁਲਕਰ ਨੇ ਨਿਊਜ਼ੀਲੈਂਡ ਦੇ ਕਪਤਾਨ ਅਤੇ ‘ਮੈਨ ਆਫ ਦਿ ਟੂਰਨਾਮੈਂਟ’ ਚੁਣੇ ਗਏ ਕੇਨ ਵਿਲੀਅਮਸਨ ਅਤੇ ਬੰਗਲਾਦੇਸ਼ ਦੇ ਹਰਫ਼ਨਮੌਲਾ ਸ਼ਾਕਿਬ ਅਲ-ਹਸਨ ਨੂੰ ਵੀ ਟੀਮ ਵਿੱਚ ਰੱਖਿਆ ਹੈ।

-ਪੀਟੀਆਈ


Comments Off on ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.