ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਦਬੁਰਜੀ ਨੇੜੇ ਮੁਕਾਬਲੇ ’ਚ ਤਿੰਨ ਗੈਂਗਸਟਰ ਗ੍ਰਿਫ਼ਤਾਰ

Posted On July - 10 - 2019

ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਅੰਮ੍ਰਿਤਸਰ/ਤਰਨ ਤਾਰਨ, 9 ਜੁਲਾਈ
ਇਥੇ ਅੰਮ੍ਰਿਤਸਰ ਦੇ ਬਾਹਰਵਾਰ ਦਬੁਰਜੀ ਪਿੰਡ ਕੋਲ ਹੋਏ ਮੁਕਾਬਲੇ ਦੌਰਾਨ ਤਰਨ ਤਾਰਨ ਪੁਲੀਸ ਨੇ ਤਿੰਨ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਫੜੇ ਗਏ ਗੈਂਗਸਟਰ ਪਿਛਲੇ ਸਾਲ ਗੋਇੰਦਵਾਲ ਸਾਹਿਬ ਵਿੱਚ ਗੈਂਗਸਟਰਾਂ ਦੇ ਦੋ ਧੜਿਆਂ ਵਿੱਚ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੱਸੇ ਜਾਂਦੇ ਹਨ। ਉਸ ਮੁਕਾਬਲੇ ਵਿੱਚ ਦੋ ਜਣਿਆਂ ਦੀ ਜਾਨ ਜਾਂਦੀ ਰਹੀ ਸੀ। ਜਾਣਕਾਰੀ ਅਨੁਸਾਰ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਦਬੁਰਜੀ ਨੇੜੇ ਕੁਝ ਗੈਂਗਸਟਰ ਇਕ ਘਰ ਵਿੱਚ ਲੁਕੇ ਹੋਏ ਹਨ। ਪੁਲੀਸ ਜਿਉਂ ਹੀ ਮੌਕੇ ’ਤੇ ਪੁੱਜੀ ਤਾਂ ਗੈਂਗਸਟਰਾਂ ਨੇ ਪੁਲੀਸ ’ਤੇ ਗੋਲੀ ਚਲਾ ਦਿੱਤੀ। ਜਵਾਬ ਵਿੱਚ ਪੁਲੀਸ ਨੇ ਵੀ ਗੋਲੀਆਂ ਚਲਾਈਆਂ। ਕਾਬੂ ਕੀਤੇ ਗੈਂਗਸਟਰਾਂ ਦੀ ਪਛਾਣ ਗੁਰਲਾਲ ਸਿੰਘ, ਨੋਬਲਪ੍ਰੀਤ ਅਤੇ ਪ੍ਰਭਜੀਤ ਵਜੋਂ ਹੋਈ ਹੈ।


Comments Off on ਦਬੁਰਜੀ ਨੇੜੇ ਮੁਕਾਬਲੇ ’ਚ ਤਿੰਨ ਗੈਂਗਸਟਰ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.