ਨਵੀਂ ਸਿੱਖਿਆ ਨੀਤੀ ਅਤੇ ਅਧਿਆਪਨ ਸਿੱਖਿਆ !    ਮੈਂ ਲਾਚਾਰ ਸਰਕਾਰੀ ਸਕੂਲ ਬੋਲਦਾਂ…… !    ਵੱਡੀ ਉਮਰ ਦਾ ਗੱਠੀਆ (ਓਸਟੀਓ ਆਰਥਰਾਈਟਿਸ) !    ਮੰਦੀ ਤੋਂ ਧਿਆਨ ਭਟਕਾਉਣ ਲਈ ਐੱਨਆਰਸੀ ਦਾ ਰੌਲਾ ਪਾਇਆ: ਸੀਪੀਆਈਐੱਮ !    ਦੂਜਿਆਂ ਦੀ ਸੋਚ ਦਾ ਵਿਰੋਧ ਕਰਨ ਵਾਲੇ ਜਮਹੂਰੀਅਤ ਦੇ ਦੁਸ਼ਮਣ: ਦੇਬਰੀਤੋ !    ਜ਼ਿਮਨੀ ਚੋਣਾਂ ’ਚ ਖਿੱਲਰਿਆ ਪੀਡੀਏ !    ਬਟਾਲਾ ਧਮਾਕਾ: ਪੁਲੀਸ ਨੂੰ ਫੋਰੈਂਸਿਕ ਜਾਂਚ ਰਿਪੋਰਟ ਮਿਲੀ !    ਸਿੱਖਾਂ ਦੇ ਕਾਤਲਾਂ ਨੂੰ ਬਚਾਉਣ ਵਾਲਿਆਂ ਨੂੰ ਸਮਾਗਮਾਂ ਤੋਂ ਦੂਰ ਰੱਖਣ ਦੀ ਮੰਗ !    ਪੀਵੀ ਸਿੰਧੂ ਡੈਨਮਾਰਕ ਓਪਨ ’ਚੋਂ ਬਾਹਰ !    ਮੁੱਕੇਬਾਜ਼ ਪੈੱਟ੍ਰਿਕ ਡੇਅ ਦਾ ਦੇਹਾਂਤ !    

ਦੋ ਇਮਾਰਤਾਂ ਡਿੱਗਣ ਕਾਰਨ ਪੰਜ ਮੌਤਾਂ, ਸੱਤ ਜਣੇ ਜ਼ਖ਼ਮੀ

Posted On July - 11 - 2019

ਬੰਗਲੌਰ, 10 ਜੁਲਾਈ
ਇੱਥੇ ਇਕ ਉਸਾਰੀ ਅਧੀਨ ਇਮਾਰਤ ਸਣੇ ਦੋ ਬਹੁਮੰਜ਼ਿਲਾ ਇਮਾਰਤਾਂ ਦੇ ਕੁਝ ਹਿੱਸੇ ਡਿੱਗਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਸੱਤ ਜਣੇ ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ ਇੱਥੇ ਥੌਮਸ ਟਾਊਨ ਨੇੜੇ ਡਿੱਗੀਆਂ ਇਮਾਰਤਾਂ ਦੇ ਮਲਬੇ ਹੇਠ ਕੁਝ ਹੋਰ ਲੋਕਾਂ ਦੇ ਦੱਬੇ ਹੋਣ ਦਾ ਡਰ ਹੈ। ਖ਼ਬਰ ਲਿਖੇ ਜਾਣ ਤੱਕ ਬਚਾਅ ਕਾਰਜ ਜਾਰੀ ਸਨ। ਇਹ ਹਾਦਸਾ ਉਸਾਰੀ ਅਧੀਨ ਚਾਰ-ਮੰਜ਼ਿਲਾ ਇਮਾਰਤ ਦੀ ਨੀਂਹ ਧਸਣ ਕਾਰਨ ਵਾਪਰਿਆ, ਜਿਸ ਦਾ ਪ੍ਰਭਾਵ ਨਾਲ ਲੱਗਦੀ ਇਮਾਰਤ ਦੀ ਨੀਂਹ ’ਤੇ ਵੀ ਪਿਆ ਅਤੇ ਦੋਵੇਂ ਇਮਾਰਤਾਂ ਦੇ ਕੁਝ ਹਿੱਸੇ ਡਿੱਗ ਗਏ।
ਮ੍ਰਿਤਕਾਂ ਵਿੱਚ ਜ਼ਿਆਦਾਤਰ ਬਿਹਾਰ ਤੇ ਨੇਪਾਲ ਦੇ ਮਜ਼ਦੂਰ ਸਨ, ਜਿਨ੍ਹਾਂ ਵਿੱਚ ਇਕ 20 ਸਾਲਾ ਔਰਤ ਤੇ ਉਸ ਦੀ ਧੀ ਵੀ ਸ਼ਾਮਲ ਸਨ। ਐੱਨਡੀਆਰਐੱਫ ਦੇ ਅਮਲੇ, ਪੁਲੀਸ ਤੇ ਫਾਇਰ ਬ੍ਰਿਗੇਡ ਦੇ ਜਵਾਨਾਂ ਨੇ ਸੱਤ ਵਿਅਕਤੀਆਂ ਨੂੰ ਬਚਾਅ ਲਿਆ ਹੈ।
-ਪੀਟੀਆਈ


Comments Off on ਦੋ ਇਮਾਰਤਾਂ ਡਿੱਗਣ ਕਾਰਨ ਪੰਜ ਮੌਤਾਂ, ਸੱਤ ਜਣੇ ਜ਼ਖ਼ਮੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.