ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਦੋ ਧਿਰਾਂ ਵੱਲੋਂ ਥਾਣੇ ਅੱਗੇ ਆਹਮੋ-ਸਾਹਮਣੇ ਧਰਨਾ

Posted On July - 14 - 2019

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 13 ਜੁਲਾਈ
ਅੱਜ ਥਾਣਾ ਭਗਤਾ ਭਾਈ ਅੱਗੇ ਦੋ ਧਿਰਾਂ ਵੱਲੋਂ ਇਨਸਾਫ਼ ਲੈਣ ਲਈ ਆਹਮਣੋ-ਸਾਹਮਣੇ ਧਰਨੇ ਦਿੱਤੇ ਗਏ। ਖੇਤ ਮਜ਼ਦੂਰ ਯੂਨੀਅਨ ਨੇ ਪਿੰਡ ਕੋਠਾਗੁਰੂ ਵਿੱਚ ਕੁੱਟਮਾਰ ਦੀ ਸ਼ਿਕਾਰ ਹੋਈ ਇਕ ਔਰਤ ਨੂੰ ਇਨਸਾਫ ਦਿਵਾਉਣ ਲਈ, ਜਦਕਿ ਦੂਜੀ ਧਿਰ ਵੱਲੋਂ ਬੀਤੇ ਦਿੱਤੀ ਕੋਠਾ ਗੁਰੂ ਵਿੱਚ ਹੋਈ ਚੋਰੀ ਵਿੱਚ ਪੀੜਤ ਗਰੀਬ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਧਰਨਾ ਲਗਾਇਆ। ਮਜ਼ਦੂਰ ਯੂਨੀਅਨ ਵੱਲੋਂ ਲਗਾਏ ਧਰਨੇ ਦੌਰਾਨ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਸੇਵਕ ਸਿੰਘ, ਮੇਜਰ ਸਿੰਘ ਕਾਲੇਕੇ ਅਤੇ ਤੀਰਥ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਪਿੰਡ ਕੋਠਾ ਗੁਰੂ ਵਿੱਚ ਕੁਝ ਲੋਕਾਂ ਨੇ ਇੱਕ ਔਰਤ ਦੀ ਬਿਨਾਂ ਵਜ੍ਹਾ ਕੁੱਟਮਾਰ ਕੀਤੀ ਸੀ। ਇਸ ਮਗਰੋਂ ਪੁਲੀਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਪਰ ਪੁਲੀਸ ਨੇ ਸੱਤਾਧਾਰੀ ਧਿਰ ਦੇ ਕਥਿਤ ਦਬਾਅ ਹੇਠ ਕੋਈ ਕਾਰਵਾਈ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਕੁੱਟਮਾਰ ਦਾ ਸ਼ਿਕਾਰ ਹੋਈ ਔਰਤ ਦਾ ਚੋਰੀ ਦੀ ਘਟਨਾ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਕੁੱਟਮਾਰ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਉਹ ਹੋਰ ਤਿੱਖਾ ਸੰਘਰਸ਼ ਕਰਨਗੇ।
ਇਸੇ ਦੌਰਾਨ ਦੂਜੀ ਚੋਰੀ ਤੋਂ ਪੀੜਤ ਧਿਰ ਦੇ ਪੱਖ ਵਿਚ ਲਗਾਏ ਧਰਨੇ ਦੌਰਾਨ ਕਾਂਗਰਸੀ ਆਗੂ ਡਾ. ਅਮਰਜੀਤ ਸ਼ਰਮਾ, ਬਿੱਕਰ ਸਿੰਘ ਮਲੂਕਾ, ਨੀਲਾ ਸਿੰਘ ਪੰਨੂ ਅਤੇ ਹੋਰ ਆਗੂਆਂ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰੀ ਦੇ ਪੀੜਤ ਗਰੀਬ ਪਰਿਵਾਰ ਨੂੰ ਇਨਸਾਫ ਦੇ ਕੇ ਚੋਰੀ ਦੇ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।


Comments Off on ਦੋ ਧਿਰਾਂ ਵੱਲੋਂ ਥਾਣੇ ਅੱਗੇ ਆਹਮੋ-ਸਾਹਮਣੇ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.