ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਨਸ਼ਾ ਤਸਕਰਾਂ ਬਾਰੇ ਸੁਰਾਗ ਦੇਣ ਦੇ ਬਾਵਜੂਦ ਸਰਗਰਮ ਨਾ ਹੋਈ ਪੁਲੀਸ

Posted On July - 11 - 2019

ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਜੁਲਾਈ
ਸੰਗਰੂਰ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲੀਆਂ ਨਿਸ਼ਾਨ ਖੜ੍ਹੇ ਹੋ ਰਹੇ ਹਨ ਕਿਉਂਕਿ ਵੇਸਟ ਸਰਿੰਜਾਂ ਨਾਲ ਨਸ਼ੇ ਦੇ ਟੀਕੇ ਲਗਾ ਕੇ ਕਰੀਬ ਇੱਕ ਦਰਜਨ ਨੌਜਵਾਨ ਐਚਆਈਵੀ ਅਤੇ ਕਾਲੇ ਪੀਲੀਏ ਵਰਗੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਗਏ। ਇਸ ਘਟਨਾ ਨੂੰ ਪੰਜ ਦਿਨ ਬੀਤਣ ਦੇ ਬਾਵਜੂਦ ਸੰਗਰੂਰ ਪੁਲੀਸ ਉਨ੍ਹਾਂ ਨਸ਼ਾ ਤਸਕਰਾਂ ਦੀ ਪੈੜ ਨੱਪਣ ਵਿਚ ਸਫ਼ਲ ਨਹੀਂ ਹੋ ਸਕੀ, ਜਿਨ੍ਹਾਂ ਨਸ਼ਾ ਤਸਕਰਾਂ ਨੇ ਇਨ੍ਹਾਂ ਨੌਜਵਾਨਾਂ ਦੀ ਜ਼ਿੰਦਗੀ ਨੂੰ ਬਰਬਾਦ ਕਰ ਦਿੱਤਾ। ਸੰਗਰੂਰ ਪੁਲੀਸ ਦੇ ਛੋਟੇ ਤੋਂ ਲੈ ਕੇ ਵੱਡੇ ਅਧਿਕਾਰੀ ਸਿਰਫ਼ ਜਾਂਚ ਚੱਲ ਰਹੀ ਹੋਣ ਦੀ ਗੱਲ ਆਖ ਕੇ ਪੱਲਾ ਝਾੜ ਰਹੇ ਹਨ ਜਦੋਂ ਕਿ ਪੀੜਤ ਪਰਿਵਾਰ ਅਤੇ ਇਲਾਕੇ ਦੇ ਲੋਕ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਉਡੀਕ ਕਰ ਰਹੇ ਹਨ।
ਬੀਤੇ ਦਿਨ ਨਸ਼ੇ ਦੇ ਅਤਿ ਗੰਭੀਰ ਮਾਮਲੇ ਸਬੰਧੀ ਜਦੋਂ ਬਡਰੁੱਖਾਂ ’ਚ ਐੱਸਡੀਐੱਮ ਅਤੇ ਡੀਐੱਸਪੀ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦੇ ਪਿੰਡ ਦੀ ਬਾਜ਼ੀਗਰ ਬਸਤੀ ਦੇ ਇੱਕ ਘਰ ਪੁੱਜੇ ਸੀ ਤਾਂ ਇੱਕ ਨੌਜਵਾਨ ਦੀ ਮਾਂ ਨੇ ਸਭ ਦੇ ਸਾਹਮਣੇ ਆਖ਼ ਦਿੱਤਾ ਸੀ ਕਿ ਸ਼ਹਿਰ ਦੀ ਇੱਕ ਬਸਤੀ ’ਚ ਬੈਠ ਕੇ ਨਸ਼ੇ ਦੀ ਸਪਲਾਈ ਕਰਨ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਪਰੰਤੂ ਕੋਈ ਕਾਰਵਾਈ ਨਹੀਂ ਹੋਈ। ਬੀਤੇ ਕੱਲ੍ਹ ਬਡਰੁੱਖਾਂ ਵਿਖੇ ਜਦੋਂ ਨਸ਼ਾ ਪੀੜਤ ਇੱਕ ਨੌਜਵਾਨ ਨੂੰ ਇਲਾਜ ਵਾਸਤੇ ਐਬੂਲੈਂਸ ਵਿਚ ਬਿਠਾਇਆ ਗਿਆ ਤਾਂ ਮੀਡੀਆ ਨਾਲ ਗੱਲਬਾਤ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਉਹ ਕਿਹੜੀ ਕਲੀਨਿਕ ਤੋਂ ਨਸ਼ੇ ਦੀ ਖਰੀਦ ਕਰਦੇ ਸੀ। ਇਸ ਮਗਰੋਂ ਨਸ਼ਾ ਛੁਡਾਊ ਹਸਪਤਾਲ ਵਿਚ ਵੀ ਕੁੱਝ ਨੌਜਵਾਨਾਂ ਨੇ ਉਨ੍ਹਾਂ ਨੂੰ ਨਸ਼ਿਆਂ ’ਚ ਧੱਕਣ ਵਾਲੇ ਇੱਕ ਸਖਸ਼ ਦਾ ਨਾਂ ਦੱਸਿਆ। ਬਡਰੁੱਖਾਂ ’ਚ ਹੀ ਇੱਕ ਸਕੂਲੀ ਵਿਦਿਆਰਥਣ ਨੇ ਭਾਵੁਕ ਹੁੰਦਿਆਂ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਦੱਸਿਆ ਕਿ ਉਸਦੇ ਪਿਤਾ ਨੂੰ ਇੱਕ ਔਰਤ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਸਪਲਾਈ ਕਰਕੇ ਜਾਂਦੀ ਹੈ। ਪੁਲੀਸ ਨੂੰ ਨਸ਼ਾ ਤਸਕਰਾਂ ਬਾਰੇ ਐਨੇ ਸੁਰਾਗ ਮਿਲਣੇ ਕਾਫ਼ੀ ਹਨ ਪਰ ਪੁਲੀਸ ਇਨ੍ਹਾਂ ਨਸ਼ਾ ਤਸਕਰਾਂ ਖ਼ਿਲਾਫ ਕਾਰਵਾਈ ਕਰਨ ’ਚ ਕਿਉਂ ਅਸਮੱਰਥ ਹੈ ਇਹ ਇਕ ਵੱਡਾ ਸਵਾਲ ਹੈ। ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਗਰਗ ਦਾ ਕਹਿਣਾ ਹੈ ਕਿ ਇਸ ਮਾਮਲੇ ’ਚ ਜਾਂਚ ਕਰ ਰਹੇ ਹਨ, ਜੋ ਵੀ ਦੋਸ਼ੀ ਪਾਇਆ ਗਿਆ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਲਾਜ ਤੋਂ ਬਿਨਾਂ ਹੀ ਨੌਜਵਾਨ ਘਰ ਪਰਤਿਆ
ਬੀਤੇ ਕੱਲ੍ਹ ਬਡਰੁੱਖਾਂ ’ਚ ਪੁਲੀਸ ਦੀ ਹਾਜ਼ਰੀ ਵਿਚ ਕਾਂਗਰਸ ਦੇ ਸੂਬਾ ਆਗੂ ਹਰਮਨ ਬਾਜਵਾ ਅਤੇ ਸਰਪੰਚ ਕੁਲਜੀਤ ਸਿੰਘ ਤੂਰ ਵੱਲੋਂ ਘਰ ਦਾ ਦਰਵਾਜ਼ਾ ਤੋੜ ਕੇ ਇੱਕ ਨੌਜਵਾਨ ਲਖਵਿੰਦਰ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਭੇਜਿਆ ਸੀ ਪਰੰਤੂ ਕੁੱਝ ਘੰਟਿਆਂ ਮਗਰੋਂ ਹੀ ਉਹ ਨੌਜਵਾਨ ਵਾਪਸ ਘਰ ਪੁੱਜ ਗਿਆ। ਇਸ ਸਬੰਧੀ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਕਿਰਪਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇਸ ਨਾਮ ਦਾ ਕੋਈ ਨੌਜਵਾਨ ਹੀ ਨਹੀਂ ਪੁੱਜਿਆ।


Comments Off on ਨਸ਼ਾ ਤਸਕਰਾਂ ਬਾਰੇ ਸੁਰਾਗ ਦੇਣ ਦੇ ਬਾਵਜੂਦ ਸਰਗਰਮ ਨਾ ਹੋਈ ਪੁਲੀਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.