ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    ਹਾਂਗਕਾਂਗ ਓਪਨ: ਸਿੰਧੂ ਜਿੱਤੀ, ਸਾਇਨਾ ਹਾਰੀ !    ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    

ਨਸ਼ਾ ਤਸਕਰ ਹੈਰੋਇਨ ਤੇ ਗਾਂਜੇ ਸਣੇ ਕਾਬੂ

Posted On July - 11 - 2019

ਟੋਹਾਣਾ: ਭੂਨਾ ਦੇ ਵਾਲਮੀਕ ਮੁਹੱਲੇ ਦੇ ਵਾਰਡ-2 ਵਿੱਚ ਇਕ ਮਕਾਨ ’ਚੋਂ ਫਤਿਹਾਬਾਦ ਪੁਲੀਸ ਦੀ ਸਪੈਸ਼ਲ ਟੀਮ ਨੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਗਿਆਰਾਂ ਲੱਖ ਰੁਪਏ ਦੀ ਕਰੰਸੀ ਨੋਟ ਅਤੇ ਨੋਟ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ। ਨਸ਼ੀਲੀ ਪਦਾਰਥਾਂ ਦੀ ਬਾਜ਼ਾਰੀ ਕੀਮਤ ਵੀਹ ਲੱਖ ਤੋਂ ਵੱਧ ਦੱਸੀ ਗਈ ਹੈ ਜਿਸ ਨੂੰ ਭੂਨਾ ਫਤਿਹਾਬਾਦ, ਰਤੀਆ, ਟੋਹਾਣਾ ਸਪਲਾਈ ਕਰਨ ਦੀ ਤਿਆਰੀ ਚੱਲ ਰਹੀ ਸੀ। ਪੁਲੀਸ ਨੇ ਮਕਾਨ ਮਾਲਕ ਅਕਾਸ਼ ਉਰਫ਼ ਰਿੰਕੂ ਨੂੰ ਮੌਕੇ ’ਤੇ ਕਾਬੂ ਕਰ ਲਿਆ। ਪੁਲੀਸ ਨੇ ਮਕਾਨ ਦੀ ਤਲਾਸ਼ੀ ਦੌਰਾਨ 3.2 ਕਿਲੋ ਗਾਂਜਾ, 446 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀਐੱਸਪੀ ਬੈਨੀਵਾਲ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੱਤਰ ਪ੍ਰੇਰਕ


Comments Off on ਨਸ਼ਾ ਤਸਕਰ ਹੈਰੋਇਨ ਤੇ ਗਾਂਜੇ ਸਣੇ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.