ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਨਸ਼ਿਆਂ ਦੇ ਖਾਤਮੇ ਲਈ ਔਰਤਾਂ ਨੇ ਸੰਭਾਲੀ ਕਮਾਨ

Posted On July - 14 - 2019

ਨੰਦਗੜ੍ਹ ਵਿੱਚ ਨਸ਼ਿਆਂ ਵਿਰੁੱਧ ਲਾਮਬੰਦੀ ਲਈ ਕੀਤੀ ਗਈ ਮੀਟਿੰਗ ਦੀ ਝਲਕ।

ਜੀਵਨ ਕ੍ਰਾਂਤੀ
ਝੁਨੀਰ, 13 ਜੁਲਾਈ
ਪਿੰਡ ਨੰਦਗੜ੍ਹ ਦੀਆਂ ਔਰਤਾਂ ਨੇ ਨਸ਼ੇ ਨੂੰ ਖ਼ਤਮ ਕਰਨ ਦਾ ਬੀੜਾ ਚੁੱਕਿਆ ਹੈ। ਇਸ ਸਬੰਧੀ ਔਰਤਾਂ ਵੱਲੋਂ ਪਿੰਡ ਵਿੱਚ ਮੀਟਿੰਗ ਕੀਤੀ ਗਈ ਜਿਸ ਦੌਰਾਨ ਨਸ਼ੇ ਦੀ ਰੋਕਥਾਮ ਸਬੰਧੀ ਪਿੰਡ ਦੀ ਪੰਚਾਇਤ ਦੀ ਮੱਦਦ ਨਾਲ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਬਣਾਈ ਗਈ। ਕਮੇਟੀ ਵਿੱਚ ਪ੍ਰਧਾਨ ਜਸਵੀਰ ਕੌਰ, ਮੀਤ ਪ੍ਰਧਾਨ ਮਨਦੀਪ ਕੌਰ, ਸਕੱਤਰ ਜਸਵਿੰਦਰ ਕੌਰ ਨੂੰ ਚੁਣਿਆ ਗਿਆ।
ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੀ ਪ੍ਰਧਾਨ ਜਸਵੀਰ ਕੌਰ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦਾ ਹੜ੍ਹ ਵਗ ਰਿਹਾ ਹੈ ਜਿਸ ਨੇ ਪੰਜਾਬ ਦੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਚਿੱਟੇ ਦੇ ਨਾਲ ਨਾਜਾਇਜ਼ ਸ਼ਰਾਬ ਘਰ-ਘਰ ਵਿਕ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿਖੇ ਬਣੀ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਪੰਚਾਇਤ ਦੇ ਸਹਿਯੋਗ ਨਾਲ ਨਸ਼ੇ ’ਤੇ ਲਗਾਮ ਲਗਾਵੇਗੀ ਜਿਥੇ ਵੀ ਪਿੰਡ ਵਿੱਚ ਕਿਸੇ ਵੀ ਪ੍ਰਕਾਰ ਦਾ ਨਸ਼ਾ ਵਿਕ ਰਿਹਾ ਹੈ ਉਸ ਨੂੰ ਫੜਵਾਇਆ ਜਾਵੇਗਾ। ਇਸ ਸਮੇਂ ਸਰਪੰਚ ਗੁਰਮੀਤ ਸਿੰਘ ਨੰਦਗੜ੍ਹ ਨੇ ਕਿਹਾ ਕਿ ਔਰਤਾਂ ਵੱਲੋਂ ਨਸ਼ਾ ਰੋਕਣ ਲਈ ਚੁੱਕਿਆ ਗਿਆ ਕਦਮ ਸ਼ਲਾਘਾਯੋਗ ਹੈ ਅਤੇ ਪੰਚਾਇਤ ਇਸ ਦਾ ਸਹਿਯੋਗ ਕਰੇਗੀ।


Comments Off on ਨਸ਼ਿਆਂ ਦੇ ਖਾਤਮੇ ਲਈ ਔਰਤਾਂ ਨੇ ਸੰਭਾਲੀ ਕਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.