ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਨਿਯਮਾਂ ਦਾ ਉਲੰਘਣ ਕਰ ਰਹੇ ਹਸਪਤਾਲਾਂ ’ਤੇ ਛਾਪੇ

Posted On July - 11 - 2019

ਪੱਤਰ ਪ੍ਰੇਰਕ
ਬਠਿੰਡਾ, 10 ਜੁਲਾਈ
ਬਠਿੰਡਾ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਸ਼ਹਿਰੀ ਦੇ ਨਿੱਜੀ ਹਸਪਤਾਲਾਂ ਨੂੰ ਅੱਜ ਭਾਜੜਾਂ ਪਾਈ ਰੱਖੀਆਂ। ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਇਸ ਕਰਵਾਈ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਾਰਵਾਈ ਕਰਨ ’ਤੇ ਉੱਤਰਿਆ ਹੋਇਆ ਹੈ। ਉਨ੍ਹਾਂ ਵੱਲੋਂ ਮੈਡੀਕਲ ਵੇਸਟ ਦੀ ਉਲੰਘਣਾ ਕਰਨ ਵਾਲੇ ਹਸਪਤਾਲਾਂ ’ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਅੱਜ ਬਠਿੰਡਾ ਵਿੱਚ ਹਸਪਤਾਲਾਂ ਦੀ ਬਾਇਓ ਮੈਡੀਕਲ ਵੇਸਟ ਰੂਲਜ਼ ਅਧੀਨ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਵਿੱਚ ਬਠਿੰਡਾ ਦੇ ਕਈ ਹਸਪਤਾਲ ਮੈਡੀਕਲ ਵੇਸਟ ਰੂਲਜ਼ ਦੀਆਂ ਧੱਜੀਆਂ ਉਡਾਉਂਦੇ ਹੋਏ ਰੰਗੇ ਹੱਥੀਂ ਫੜੇ ਗਏ। ਅੱਜ ਇਹ ਛਾਪੇਮਾਰੀ ਮੁੱਖ ਦਫ਼ਤਰ ਪਟਿਆਲਾ ਦੇ ਹੁਕਮਾਂ ਅਤੇ ਵਾਤਾਵਰਣ ਇੰਜਨੀਅਰ ਵਿਜੈ ਗੁਪਤਾ ਦੀ ਅਗਵਾਈ ਹੇਠ ਕੀਤੀ ਗਈ। ਇਸ ਚੈਕਿੰਗ ਦੌਰਾਨ ਕਾਲੜਾ ਹਸਪਤਾਲ, ਨਿਵਾਰਨ ਹਸਪਤਾਲ, ਡੀ.ਡੀ.ਬੋਨ ਜੁਆਇੰਟ ਹਸਪਤਾਲ, ਗੁਰੂ ਰਾਮਦਾਸ ਹਸਪਤਾਲ ਬਠਿੰਡਾ ਬਾਇਓ ਮੈਡੀਕਲ ਵੇਸਟ ਰੂਲਜ਼ ਦੀਆਂ ਵੱਖ ਵੱਖ ਧਾਰਾਵਾਂ ਦੀ ਉਲੰਘਣਾ ਕਰਦੇ ਪਾਏ ਗਏ। ਵਾਤਾਵਰਨ ਇੰਜਨੀਅਰ ਵਿਜੈ ਗੁਪਤਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਜੋ ਹਸਪਤਾਲ ਬਾਇਓ ਮੈਡੀਕਲ ਵੇਸਟ ਰੂਲਜ਼ ਦੀਆਂ ਧਾਰਾਵਾਂ ਦੀ ਉਲੰਘਣਾ ਕਰਦੇ ਪਾਏ ਗਏ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਇਸ ਤਰ੍ਹਾਂ ਦੀ ਚੈਕਿੰਗ ਭਵਿੱਖ ਵਿਚ ਵੀ ਜਾਰੀ ਰਹੇਗੀ। ਇਸ ਮੌਕੇ ਟੀਮ ਵਿਚ ਸਹਾਇਕ ਵਾਤਾਵਰਣ ਇੰਜਨੀਅਰ ਦਲਜੀਤ ਸਿੰਘ, ਜੂਨੀਅਰ ਵਾਤਾਵਰਣ ਇੰਜੀਨੀਅਰ ਮੋਹਿਤ ਕੁਮਾਰ ਤੇ ਬੋਰਡ ਦੇ ਹੋਰ ਮੈਂਬਰ ਵੀ ਹਾਜ਼ਰ ਸਨ।


Comments Off on ਨਿਯਮਾਂ ਦਾ ਉਲੰਘਣ ਕਰ ਰਹੇ ਹਸਪਤਾਲਾਂ ’ਤੇ ਛਾਪੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.