ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਨੌਜਵਾਨਾਂ ਨੂੰ ਸਬਸਿਡੀ ’ਤੇ ਮਿਲੇਗਾ ਕਰਜ਼ਾ

Posted On July - 11 - 2019

ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ , 10 ਜੁਲਾਈ
ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣਾ ਯੋਜਨਾ ਤਹਿਤ ਚੁਣੇ ਗਏ 18 ਵਿਅਕਤੀਆਂ ਨੂੰ ਸਬਸਿਡੀ ’ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਕਾਰਜਕਾਰੀ ਅਫਸਰ ਕਮ-ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰਾਂ ਲਈ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਤਹਿਤ ਬੇਰੁਜ਼ਗਾਰਾਂ ਨੂੰ ਸਵੈ ਰੁਜ਼ਗਾਰ ਧੰਦਿਆਂ ਲਈ ਸਬਸਿਡੀ ’ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਤਹਿਤ ਜਿਹੜੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਉਨ੍ਹਾਂ ਦੀ ਜਾਂਚ ਪੜਤਾਲ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਤੇ ਅਰਜ਼ੀਆਂ ਘੋਖਣ ਮਗਰੋਂ 18 ਵਿਅਕਤੀ ਇਸ ਯੋਜਨਾ ਅਧੀਨ ਸਬਸਿਡੀ ’ਤੇ ਕਰਜ਼ਾ ਲੈਣ ਲਈ ਯੋਗ ਪਾਏ ਗਏ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਖ ਵੱਖ ਰੁਜ਼ਗਾਰ ਸਕੀਮਾਂ ਅਤੇ ਸਬਸਿਡੀ ’ਤੇ ਮਿਲਣ ਵਾਲੇ ਕਰਜ਼ਿਆਂ ਸਬੰਧੀ ਆਪਣੇ ਕਾਰੋਬਾਰ ਸ਼ੂਰੂ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਨ।


Comments Off on ਨੌਜਵਾਨਾਂ ਨੂੰ ਸਬਸਿਡੀ ’ਤੇ ਮਿਲੇਗਾ ਕਰਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.