ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਪਾਕਿਸਤਾਨ ਸਰਕਾਰ ਤੋਂ ਇਜਾਜ਼ਤ ਲੈਣ ਦਾ ਕੰਮ ਕੇਂਦਰ ਦਾ: ਸਿਰਸਾ

Posted On July - 14 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਨਗਰ ਕੀਰਤਨ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਪਾਕਿਸਤਾਨ ਲਿਜਾਣ ਵਾਸਤੇ ਸਭ ਤੋਂ ਪਹਿਲਾਂ ਇਜਾਜ਼ਤ ਕੇਂਦਰ ਸਰਕਾਰ ਤੋਂ ਲੈਣੀ ਲਾਜ਼ਮੀ ਹੈ ਅਤੇ ਉਸ ਤੋਂ ਬਾਅਦ ਦਿੱਲੀ ਸਰਕਾਰ, ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਤੋਂ ਇਜਾਜ਼ਤ ਲੈ ਕੇ ਦੇਣ ਦਾ ਕੰਮ ਕੇਂਦਰ ਸਰਕਾਰ ਦਾ ਹੈ।
ਦਿੱਲੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਹ ਇਜਾਜ਼ਤ ਕੇਂਦਰ ਸਰਕਾਰ ਤੋਂ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਰੂਪ ਵਾਲੀ ਪਾਲਕੀ ਸਾਹਿਬ ਅਤੇ ਹੋਰ ਗੱਡੀਆਂ ਦਾ ਕਾਫ਼ਿਲਾ ਇੱਕ ਦੇਸ਼ ਤੋਂ ਦੂਜੇ ਦੇਸ਼ ਜਾਣਾ ਹੈ ਇਸ ਲਈ ਦੋਹਾਂ ਸਰਕਾਰਾਂ ਦੀਆਂ ਪ੍ਰਵਾਨਗੀਆਂ ਨਾਲ ਹੀ ਨਗਰ ਕੀਰਤਨ ਕੱਢਿਆ ਜਾਣਾ ਹੈ। ਦਿੱਲੀ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸੰਗਤਾਂ ਨੂੰ ਚਾਹੀਦਾ ਹੈ ਕਿ ਜਦੋਂ ਕੋਈ ਉਨ੍ਹਾਂ ਕੋਲ ਨਗਰ ਕੀਰਤਨ ‘ਚ ਪਾਕਿਸਤਾਨ ਜਾਣ ਦਾ ਸੱਦਾ ਲੈ ਕੇ ਆਉਂਦਾ ਹੈ ਤਾਂ ਉਨ੍ਹਾਂ ਤੋਂ ਭਾਰਤ ਸਰਕਾਰ ਦੀ ਮਨਜ਼ੂਰੀ ਮਿਲੀ ਹੋਣ ਦਾ ਸਬੂਤ ਜ਼ਰੂਰ ਮੰਗਿਆ ਜਾਵੇ।

 


Comments Off on ਪਾਕਿਸਤਾਨ ਸਰਕਾਰ ਤੋਂ ਇਜਾਜ਼ਤ ਲੈਣ ਦਾ ਕੰਮ ਕੇਂਦਰ ਦਾ: ਸਿਰਸਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.