ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਪਾਕਿ ਸਰਹੱਦ ’ਤੇ ਜੰਗੀ ਗਰੁੱਪ ਤਾਇਨਾਤ ਕਰਨ ਦੀ ਤਿਆਰੀ

Posted On July - 22 - 2019

ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 21 ਜੁਲਾਈ
ਭਾਰਤੀ ਥਲ ਸੈਨਾ ਕੋਰ ਨੂੰ ਪੱਛਮੀ ਕਮਾਂਡ ਦੀ ਅਗਵਾਈ ਹੇਠ ਪਹਿਲੇ ਸੰਗਠਤ ਜੰਗੀ ਗਰੁੱਪ (ਆਈਬੀਜੀ) ਨੂੰ ਤਾਇਨਾਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਹਿਲੇ ਆਈਬੀਜੀ ਨੂੰ ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਤਾਇਨਾਤ ਕੀਤਾ ਜਾਵੇਗਾ।ਇਸ ਤੋਂ ਇਲਾਵਾ ਅਜਿਹੀਆਂ ਦੋ ਹੋਰ ਆਈਬੀਜੀ ਨੂੰ ਹਿਮਾਲਿਆ ’ਚ ਚੀਨ ਨਾਲ ਲੱਗਦੀ ਸਰਹੱਦ ਉੱਤੇ ਤਾਇਨਾਤ ਕੀਤਾ ਜਾਵੇਗਾ। ਪੱਛਮੀ ਮੁਹਾਜ਼ ’ਤੇ ਆਈਬੀਜੀ ਕੋਲ ਵੱਖੋ ਵੱਖਰਾ ਸਾਜ਼ੋ -ਸਾਮਾਨ ਹੋਵੇਗਾ ਜਿਸ ਤਹਿਤ ਉਨ੍ਹਾਂ ਨੂੰ ਹਮਲਿਆਂ ਦੀ ਰਣਨੀਤੀ ਘੜਨ ਅਤੇ ਹੋਰ ਸਿਖਲਾਈ ਦਿੱਤੀ ਜਾਵੇਗੀ। ਥਲ ਸੈਨਾ ਕੋਰ ਅਤੇ ਪੱਛਮੀ ਕਮਾਂਡ ਦੇ ਚੰਡੀਗੜ੍ਹ ਨੇੜਲੇ ਚੰਡੀਮੰਦਰ ਹੈੱਡਕੁਆਰਟਰ ਨੂੰ ਤਜਵੀਜ਼ ਭੇਜਣ ਲਈ ਕਿਹਾ ਗਿਆ ਹੈ। ਇਸ ’ਚ ਪੈਦਲ ਸੈਨਾ, ਬਖ਼ਤਰਬੰਦ ਗੱਡੀਆਂ ਅਤੇ ਤੋਪਖਾਨੇ ਨਾਲ ਸਬੰਧਤ ਛੇ ਬਟਾਲੀਅਨਾਂ ਹੋਣਗੀਆਂ ਜਿਸ ਦੀ ਕਮਾਂਡ ਮੇਜਰ ਜਨਰਲ ਜਾਂ ਬ੍ਰਿਗੇਡੀਅਰ ਪੱਧਰ ਦੇ ਅਧਿਕਾਰੀ ਦੇ ਹੱਥ ਹੋਵੇਗੀ।


Comments Off on ਪਾਕਿ ਸਰਹੱਦ ’ਤੇ ਜੰਗੀ ਗਰੁੱਪ ਤਾਇਨਾਤ ਕਰਨ ਦੀ ਤਿਆਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.