ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਪਾਣੀ ਦੀ ਵਾਰੀ ਪਿੱਛੇ ਭਰਾ ਵੱਢਿਆ

Posted On July - 11 - 2019

ਨਿਜੀ ਪੱਤਰ ਪ੍ਰੇਰਕ
ਗੁਰਾਇਆ, 10 ਜੁਲਾਈ
ਗੁਰਾਇਆ ਥਾਣੇ ਅਧੀਨ ਪੈਂਦੇ ਪਿੰਡ ਕਟਾਣਾ ਵਿਚ ਭਰਾ ਨੇ ਭਰਾ ਦਾ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਤ ਸਿੰਘ ਪੁੱਤਰ ਮੋਹਨ ਸਿੰਘ ਤੇ ਉਸ ਦੇ ਦੋ ਭਰਾਵਾਂ ਨੂੰ ਖੇਤੀ ਲਈ ਸਾਂਝੀ ਮੋਟਰ ਤੋਂ ਵਾਰੀ ਵਾਰੀ ਪਾਣੀ ਮਿਲਦਾ ਸੀ। ਅੱਜ ਮੰਗਤ ਸਿੰਘ ਦੀ ਪਾਣੀ ਦੀ ਵਾਰੀ ਸੀ ਤੇ ਜਦੋਂ ਉਸ ਨੇ ਪਾਣੀ ਆਪਣੇ ਖੇਤ ਵੱਲ ਮੋੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਭਰਾ ਚੂਹੜ ਸਿੰਘ ਉਰਫ਼ ਬੁੱਧੂ ਨੇ ਉਸ ’ਤੇ ਕਹੀ ਨਾਲ ਕਈ ਵਾਰ ਕਰ ਕੇ ਉਸ ਨੂੰ ਕਤਲ ਕਰ ਦਿੱਤਾ। ਪੁਲੀਸ ਨੇ ਮੰਗਤ ਸਿੰਘ ਦੀ ਪਤਨੀ ਹਰਜੀਤ ਕੌਰ ਦੇ ਬਿਆਨਾਂ ’ਤੇ ਧਾਰਾ 302 ਹੇਠ ਕੇਸ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐੱਸਪੀਡੀ ਰਾਜਵੀਰ ਬੋਪਾਰਾਏ, ਐੱਸਐੱਚਓ ਕੇਵਲ ਸਿੰਘ ਗੁਰਾਇਆ, ਚੌਕੀ ਇੰਚਾਰਜ ਧੁਲੇਤਾ ਸੁਖਵਿੰਦਰਪਾਲ, ਚੌਕੀ ਇੰਚਾਰਜ ਦੁਸਾਂਝ ਕਲਾਂ ਹਰਜੀਤ ਸਿੰਘ ਘਟਨਾ ਸਥਾਨ ’ਤੇ ਜਾਂਚ ਲਈ ਪੁੱਜੇ ਹੋਏ ਸਨ।


Comments Off on ਪਾਣੀ ਦੀ ਵਾਰੀ ਪਿੱਛੇ ਭਰਾ ਵੱਢਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.