ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਪਾਣੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲਿਆਂ ’ਤੇ ਸਖਤੀ ਕਰੋ: ਕੈਪਟਨ

Posted On July - 12 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਣੀ ਦੀ ਬਰਬਾਦੀ ਵਿਰੁੱਧ ਸਖ਼ਤ ਰੁਖ਼ ਅਪਣਾਉਂਦਿਆਂ ਜਲ ਸਰੋਤਾਂ ਦੀ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਹੁਣ ਪਾਣੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲਿਆਂ ਨੂੰ ਸਜ਼ਾ ਵੀ ਦਿੱਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਅਰਬਨ ਰਿਨਿਊਅਲ ਐਂਡ ਰਿਫਾਰਮਜ਼ ਕੌਂਸਲੇਟਿਵ ਗਰੁੱਪ ਦੀ ਦੂਜੀ ਮੀਟਿੰਗ ਵਿੱਚ ਪਾਣੀ ਦੀ ਘਾਟ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਪਾਣੀ ਦੀ ਬਰਬਾਦੀ ਵਿਰੁੱਧ ਸਖਤੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਕੈਪਟਨ ਨੇ ਇਸ ਸਬੰਧ ਵਿੱਚ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ’ਤੇ ਜ਼ੋਰ ਦਿੰਦੇ ਹੋਏ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਵਿੱਚ ਕੀਤੀਆਂ ਜਾਣ ਵਾਲੀਆਂ ਲੋੜੀਂਦੀਆਂ ਸੋਧਾਂ ਬਾਰੇ ਸੁਝਾਅ ਦੇਣ ਲਈ ਵੀ ਕਿਹਾ ਹੈ ਤਾਂ ਕਿ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਨੂੰ ਰੋਕਣ ਲਈ ਉਨ੍ਹਾਂ ਦੇ ਪਾਣੀ ਦੇ ਬਕਾਏ ਦੇ ਭੁਗਤਾਨ ਲਈ ਮਜਬੂਰ ਕੀਤਾ ਜਾ ਸਕੇ।


Comments Off on ਪਾਣੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲਿਆਂ ’ਤੇ ਸਖਤੀ ਕਰੋ: ਕੈਪਟਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.