ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਪਿੰਡ ਧਰਮਗੜ੍ਹ ਦਾ ਫ਼ੌਜੀ ਜਵਾਨ ਲੇਹ ’ਚ ਸ਼ਹੀਦ

Posted On July - 11 - 2019

ਸ਼ਹੀਦ ਜਵਾਨ ਗੁਰਪ੍ਰੀਤ ਸਿੰਘ।

ਸਰਬਜੀਤ ਸਿੰਘ ਭੱਟੀ
ਲਾਲੜੂ, 10 ਜੁਲਾਈ
ਪਿੰਡ ਧਰਮਗੜ੍ਹ ਦਾ ਜਵਾਨ 24 ਸਾਲਾ ਗੁਰਪ੍ਰੀਤ ਸਿੰਘ ਕੱਲ੍ਹ ਲੇਹ ’ਚ ਫਾਇਰਿੰਗ ਪ੍ਰੈਕਟਿਸ ਦੌਰਾਨ ਹੋਏ ਧਮਾਕੇ ਕਾਰਨ ਸ਼ਹੀਦ ਹੋ ਗਿਆ, ਜਿਸ ਕਾਰਨ ਪਿੰਡ ਅਤੇ ਇਲਾਕੇ ਵਿਚ ਸੋਗ ਫੈਲ ਗਿਆ। ਅਜੇ ਤੱਕ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਪਿੰਡ ਨਹੀਂ ਪੁੱਜੀ। ਸੂਤਰਾਂ ਮੁਤਾਬਕ ਭਲਕੇ ਹਵਾਈ ਜਹਾਜ਼ ਰਾਹੀਂ ਜਵਾਨ ਦੀ ਦੇਹ ਲੇਹ ਤੋਂ ਚੰਡੀਗੜ੍ਹ ਤੇ ਫਿਰ ਪਿੰਡ ਪੁੱਜੇਗੀ। ਉਸ ਉਪਰੰਤ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਦਾ ਸਸਕਾਰ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਲਾਲੜੂ ਨੇੜਲੇ ਪਿੰਡ ਧਰਮਗੜ੍ਹ ਦਾ ਗੁਰਪ੍ਰੀਤ ਸਿੰਘ ਪੁੱਤਰ ਧਰਮਪਾਲ ਸਿੰਘ 2014 ਵਿਚ ਸਿੱਖ ਰੈਜਮੈਂਟ ’ਚ ਬਤੌਰ ਸਿਪਾਹੀ ਭਰਤੀ ਹੋਇਆ ਸੀ ਜੋ ਅੱਜ ਕੱਲ੍ਹ ਲੇਹ ਲੱਦਾਖ ਵਿਚ ਡਿਊਟੀ ’ਤੇ ਤਾਇਨਾਤ ਸੀ। ਗੁਰਪ੍ਰੀਤ ਸਿੰਘ ਲੇਹ ਤੋਂ ਕਰੀਬ 25 ਕਿਲੋਮੀਟਰ ਦੂਰ ਲਿੰਬੂ ’ਚ ਹਫ਼ਤੇ ਲਈ ਫਾਇਰਿੰਗ ਦੀ ਪ੍ਰੈਕਟਿਸ ਕਰਨ ਲਈ ਆਪਣੀ ਯੂਨਿਟ ਨਾਲ ਗਿਆ ਹੋਇਆ ਸੀ, ਜਿਥੇ ਆਰਸੀਐੱਲ ਚਲਾਉਣ ਵੇਲੇ ਹੋਏ ਧਮਾਕੇ ’ਚ ਉਸ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਟਰੇਨਿੰਗ ਕੈਂਪ ਵਿਚ ਜਾਣ ਤੋਂ ਪਹਿਲਾਂ ਸ਼ਹੀਦ ਗੁਰਪ੍ਰੀਤ ਸਿੰਘ ਨੇ ਆਪਣੀ ਭੈਣ ਰੇਨੂੰ ਬਾਲਾ ਨਾਲ ਗੱਲ ਕੀਤੀ ਅਤੇ ਬਾਅਦ ਵਿਚ ਕਿਹਾ ਕਿ ਉਹ ਲੇਹ ਤੋਂ 25 ਕਿਲੋਮੀਟਰ ਦੂਰ ਪ੍ਰੈਕਟਿਸ ਕੈਂਪ ਵਿੱਚ ਜਾ ਰਿਹਾ ਹੈ। ਪਿੰਡ ਵਾਸੀਆਂ ਤੇ ਹੋਰਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।


Comments Off on ਪਿੰਡ ਧਰਮਗੜ੍ਹ ਦਾ ਫ਼ੌਜੀ ਜਵਾਨ ਲੇਹ ’ਚ ਸ਼ਹੀਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.