ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਾਉਣ ਦਾ ਫ਼ੈਸਲਾ

Posted On July - 12 - 2019

ਪੱਤਰ ਪ੍ਰੇਰਕ
ਮੁੱਲਾਂਪੁਰ ਦਾਖਾ, 11 ਜੁਲਾਈ
ਬਾਬਾ ਬੰਦਾ ਸਿੰਘ ਬਹਾਦਰ ਭਵਨ, ਰਕਬਾ ਵਿਚ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਜਰਨੈਲ ਸਿੰਘ ਚੇਅਰਮੈਨ ਫਾਊਂਡੇਸ਼ਨ ਪੰਜਾਬ ਅਤੇ ਕਰਨੈਲ ਸਿੰਘ ਗਿੱਲ ਪ੍ਰਧਾਨ ਫਾਊਂਡੇਸ਼ਨ ਪੰਜਾਬ ਦੀ ਸਰਪ੍ਰਸਤੀ ਹੇਠ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਬੂਟਾ ਪ੍ਰਸ਼ਾਦ’ ਮੁਹਿੰਮ ਤਹਿਤ 13 ਜੁਲਾਈ ਨੂੰ 21 ਪਿੰਡਾਂ ਵਿੱਚ 550 ਬੂਟੇ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ। ਕੇ.ਕੇ. ਬਾਵਾ ਅਤੇ ਜਰਨੈਲ ਸਿੰਘ ਨੇ ਦੱਸਿਆ ਕਿ 21 ਪਿੰਡਾਂ ਵਿੱਚ ਜਾ ਕੇ 550 ਬੂਟੇ ਲਗਾਉਣ ਅਤੇ ਵੰਡਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਅਨੁਸਾਰ 13 ਜੁਲਾਈ ਨੂੰ ਸਵੇਰੇ 7 ਵਜੇ 550 ਬੂਟੇ ਅਤੇ ਪਾਣੀ ਦਾ ਟੈਂਕਰ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਮਦਮਾ ਸਾਹਿਬ ਵਿਖੇ 96 ਕਰੋੜੀ ਨਿਹੰਗ ਮੁਖੀ ਬਾਬਾ ਜੋਗਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਬੂਟੇ ਲਗਾਏ ਜਾਣਗੇ।
ਇਸ ਤੋਂ ਬਾਅਦ ਜਥਾ ਪੰਡੋਰੀ, ਮੁੱਲਾਂਪੁਰ ਪਿੰਡ, ਕੈਲਪੁਰ ਬੜੈਚ, ਦਾਖਾ ਹੁੰਦਾ ਹੋਇਆ 10 ਵਜੇ ਪਿੰਡ ਭਨੋਹੜ ਪਹੁੰਚੇਗਾ। ਫਿਰ ਪਮਾਲ, ਰੁੜਕਾ, ਜਾਂਗਪੁਰ, ਮੋਹੀ, ਹਿੱਸੋਵਾਲ, ਬੁਢੇਲ, ਘੁਮਾਣ, ਰੱਤੋਵਾਲ, ਰਾਜੋਆਣਾ, ਕੁਲਾਰ, ਕੋਠੇਹਾਂਸ, ਜੱਸੋਵਾਲ, ਬੋਪਾਰਾਏ, ਢੱਟ, ਸ਼ੇਖੂਪੁਰਾ, ਚੌਂਕੀਮਾਨ ਸ਼ਾਮ 6 ਵਜੇ ਪਹੁੰਚੇਗਾ।


Comments Off on ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਾਉਣ ਦਾ ਫ਼ੈਸਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.