ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਪ੍ਰਮੁੱਖ ਸਕੱਤਰ ਵੱਲੋਂ ਲੁਧਿਆਣਾ ਦੀਆਂ ਜੇਲ੍ਹਾਂ ਦਾ ਜਾਇਜ਼ਾ

Posted On July - 11 - 2019

ਲੁਧਿਆਣਾ ਕੇਂਦਰੀ ਜੇਲ੍ਹ ਦਾ ਜਾਇਜ਼ਾ ਲੈਂਦੇ ਹੋਏ ਪ੍ਰਮੁੱਖ ਸਕੱਤਰ ਜੇਲ੍ਹ ਤੇ ਹੋਰ ਅਧਿਕਾਰੀ। -ਫੋਟੋ: ਇੰਦਰਜੀਤ ਵਰਮਾ

ਗਗਨਦੀਪ ਅਰੋੜਾ
ਲੁਧਿਆਣਾ, 10 ਜੁਲਾਈ
ਪਿਛਲੇ ਦਿਨੀਂ ਲੁਧਿਆਣਾ ਕੇਂਦਰੀ ਜੇਲ੍ਹ ਵਿਚ ਭੜਕੀ ਹਿੰਸਾ ਤੋਂ ਬਾਅਦ ਅੱਜ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਨੇ ਲੁਧਿਆਣਾ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ। ਉਨ੍ਹਾਂ ਨੇ ਕੇਂਦਰੀ ਜੇਲ੍ਹ ਸਮੇਤ ਲੁਧਿਆਣਾ ਦੀਆਂ ਤਿੰਨੋਂ ਜੇਲ੍ਹਾਂ ਵਿੱਚ ਮੌਜੂਦਾ ਬੁਨਿਆਦੀ ਸਹੂਲਤਾਂ ਅਤੇ ਢਾਂਚਾਗਤ ਵਿਕਾਸ ਲੋੜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗ ਦੇ ਮੁਖੀਆਂ ਨੂੰ ਕੈਦੀਆਂ ਦੀ ਜ਼ਰੂਰਤ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਕੈਦੀਆਂ ਦੀਆਂ ਜੋ ਵੀ ਮੁਸ਼ਕਿਲਾਂ ਸਨ, ਉਨ੍ਹਾਂ ਨੂੰ ਜਲਦ ਤੋਂ ਜਲਦ ਦੂਰ ਕਰਨ ਦੇ ਹੁਕਮ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਬੰਦੀਆਂ ਨੂੰ ਕਿੱਤਾਮੁਖੀ ਬਣਾਉਣ ਅਤੇ ਉਨ੍ਹਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਯਤਨ ਕੀਤੇ ਜਾਣ ਤਾਂ ਜੋ ਉਨ੍ਹਾਂ ਦਾ ਇਨ੍ਹਾਂ ਸੁਧਾਰ ਘਰਾਂ (ਜੇਲ੍ਹਾਂ) ਵਿਚ ਸਹੀ ਅਰਥਾਂ ਵਿੱਚ ਸੁਧਾਰ ਹੋ ਸਕੇ ਅਤੇ ਉਹ ਇਥੋਂ ਚੰਗੇ ਇਨਸਾਨ ਬਣ ਕੇ ਨਿਕਲਣ।
ਕੇਂਦਰੀ ਜੇਲ੍ਹ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਮੁੱਖ ਸਕੱਤਰ ਕਿਰਪਾ ਸਰੋਜ ਨੇ ਡਿਪਟੀ ਕਮਿਸ਼ਨਰ ਰਾਹੀਂ ਸਰਕਾਰੀ ਬਹੁ-ਤਕਨੀਕੀ ਕਾਲਜ ਰਿਸ਼ੀ ਨਗਰ ਦੇ ਪ੍ਰਿੰਸੀਪਲ ਐੱਮਪੀ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਕੈਦੀਆਂ ਅਤੇ ਬੰਦੀਆਂ ਨੂੰ ਕਿੱਤਾਮੁਖੀ ਸਿਖ਼ਲਾਈ ਦੇਣ ਲਈ ਨੀਤੀ ਤਿਆਰ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਹਫ਼ਤੇ ਵਿੱਚ ਸਰਵੇ ਕਰਵਾਇਆ ਜਾਵੇ।
ਉਨ੍ਹਾਂ ਨੇ ਬਾਗਬਾਨੀ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਉਹ ਰਿਆਇਤੀ ਦਰਾਂ ’ਤੇ ਸਬਜ਼ੀਆਂ ਦੇ ਬੀਜ ਜੇਲ੍ਹ ਵਿੱਚ ਮੁਹੱਈਆ ਕਰਾਉਣ ਤਾਂ ਜੋ ਕੈਦੀ ਸਬਜ਼ੀ ਆਦਿ ਉਗਾ ਕੇ ਖੇਤੀਬਾੜੀ ਧੰਦੇ ਨੂੰ ਅਪਨਾਉਣ ਦੇ ਕਾਬਿਲ ਹੋ ਸਕਣ। ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਨੂੰ ਕਿਹਾ ਗਿਆ ਕਿ ਜੇਲ੍ਹ ਵਿੱਚ ਸਿਹਤ ਸਹੂਲਤਾਂ ਦੀ ਅਣਹੋਂਦ ਨਹੀਂ ਹੋਣੀ ਚਾਹੀਦੀ।
ਜੇਲ੍ਹ ਸੁਪਰਡੈਂਟ ਸਮਸ਼ੇਰ ਸਿੰਘ ਬੋਪਾਰਾਏ ਨੇ ਜੇਲ੍ਹਾਂ ਦੀਆਂ ਲੋੜਾਂ ਦਾ ਵੇਰਵਾ ਪੇਸ਼ ਕਰਦਿਆਂ ਜੇਲ੍ਹ ਸੁਪਰਡੈਂਟਾਂ ਨੂੰ ਲੋੜੀਂਦੇ ਵਿੱਤੀ ਅਖ਼ਤਿਆਰ, ਸੁਰੱਖਿਆ ਨਫ਼ਰੀ, ਹੋਰ ਸਬ ਜੇਲ੍ਹਾਂ ਦੀ ਵਿਵਸਥਾ ਕਰਨ, ਖ਼ਾਲੀ ਅਸਾਮੀਆਂ ਭਰਨ ਆਦਿ ਦੀ ਬੇਨਤੀ ਕੀਤੀ, ਜਿਸ ’ਤੇ ਉਨ੍ਹਾਂ ਨੇ ਇਸ ਸਬੰਧੀ ਜੇਲ੍ਹ ਮੰਤਰੀ ਰਾਹੀਂ ਸਰਕਾਰ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੁਲੀਸ ਸੁਰਿੰਦਰ ਲਾਂਬਾ ਅਤੇ ਦੀਪਕ ਪਾਰਿਕ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਸ਼ੀਸ਼ ਅਬਰੋਲ, ਪੀਸੀਐਸ ਅਧਿਕਾਰੀ ਤਰਸੇਮ ਚੰਦ, ਐੱਸਡੀਐੱਮ ਲੁਧਿਆਣਾ (ਪੂਰਬੀ) ਅਮਰਜੀਤ ਸਿੰਘ ਬੈਂਸ ਆਦਿ ਮੌਜੂਦ ਸਨ।


Comments Off on ਪ੍ਰਮੁੱਖ ਸਕੱਤਰ ਵੱਲੋਂ ਲੁਧਿਆਣਾ ਦੀਆਂ ਜੇਲ੍ਹਾਂ ਦਾ ਜਾਇਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.